Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ ਬਲਜੀਤ ਕੌਰ ਨੇ ਕੇੰਦਰੀ ਮੰਤਰੀ ਅੱਗੇ ਰੱਖੀਆਂ ਪੰਜਾਬ ਦੀਆਂ ਮੰਗਾਂ

ਕੇਂਦਰੀ ਰਾਜ ਮੰਤਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਾਮਦਾਸ ਅਠਾਵਲੇ ਦੀ ਫਰੀਦਕੋਟ ਫੇਰੀ ਦੌਰਾਨ ਕੀਤੀ ਮੁਲਾਕਾਤ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ramdas Athawale

Web Admin

Web Admin

5 Dariya News

ਚੰਡੀਗੜ੍ਹ , 10 Feb 2024

Last updated on: Feb 10, 2024, 00:00 IST

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਸ੍ਰੀ ਰਾਮਦਾਸ ਅਠਾਵਲੇ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅਹਿਮ ਮੁੱਦਿਆਂ ਉੱਤੇ ਚਰਚਾ ਕਰਦਿਆਂ ਆਪਣੇ ਵਿਭਾਗ ਨਾਲ ਸਬੰਧਤ ਮੰਗਾਂ ਰੱਖੀਆਂ।ਕੇਂਦਰੀ ਮੰਤਰੀ ਦੇ ਇੱਕ ਦਿਨਾਂ ਫਰੀਦਕੋਟ ਦੌਰੇ ਦੌਰਾਨ ਇਹ ਮੀਟਿੰਗ ਹੋਈ  ਜੋ ਸਮਾਜਿਕ ਨਿਆਂ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਦੇ ਪ੍ਰਭਾਵੀ ਕੰਮਕਾਜ ਸਬੰਧੀ ਵੱਖ-ਵੱਖ  ਮੁੱਦਿਆਂ 'ਤੇ ਕੇਂਦਰਿਤ ਰਹੀ।  

ਅਠਾਵਲੇ ਨਾਲ ਗੱਲਬਾਤ ਦੌਰਾਨ ਡਾ. ਬਲਜੀਤ ਕੌਰ ਨੇ ਬਾਬੂ ਜਗਜੀਵਨ ਰਾਮ ਯੋਜਨਾ  ਅਧੀਨ ਹੋਸਟਲਾਂ ਦੀ ਉਸਾਰੀ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਫੰਡਾਂ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਅਨੁਸੂਚਿਤ ਜਾਤੀਆਂ ਦੀ ਭਲਾਈ ਦੇ ਉਦੇਸ਼ ਨਾਲ ਪਹਿਲਕਦਮੀਆਂ ਨੂੰ ਵਧਾਉਣ ਲਈ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਦੇ ਤਹਿਤ ਅਲਾਟਮੈਂਟ ਵਧਾਉਣ ਦੀ ਵੀ ਵਕਾਲਤ ਕੀਤੀ।

 ਇਸ ਤੋਂ ਇਲਾਵਾ ਡਾ. ਬਲਜੀਤ ਕੌਰ ਨੇ ਗਰੀਬ ਬੱਚਿਆਂ ਲਈ ਰਿਹਾਇਸ਼ੀ ਸਕੂਲ ਸਥਾਪਤ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖਿਆ ਦੇ ਮੌਕਿਆਂ ਦੀ ਸਹੂਲਤ ਲਈ ਹੋਰ ਫੰਡਾਂ ਦੀ ਲੋੜ 'ਤੇ ਵੀ ਜ਼ੋਰ ਦਿੱਤਾ।  ਇਸ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੀ ਸਕੀਮ ਫਾਰ ਇੰਮਪਲੀਟੇਸ਼ਨ ਆਫ ਪਰਸਨਜ਼ ਵਿਦ ਡਿਸਬਿਲਟੀ  ਐਕਟ (ਸਿਪਡਾ ਸਕੀਮ) ਤਹਿਤ ਫੰਡਾਂ ਨੂੰ ਵਧਾਉਣ ਦੀ ਮੰਗ ਕੀਤੀ ਗਈ ਅਤੇ ਦਿੱਤੀਆਂ ਗਰਾਂਟਾਂ ਦੀ ਵਰਤੋਂ ਲਈ ਸਮਾਂ ਸੀਮਾ ਵਧਾਉਣ ਬਾਰੇ ਵੀ ਚਰਚਾ ਹੋਈ।

ਇਸ ਤੋਂ ਇਲਾਵਾ ਡਾ. ਬਲਜੀਤ ਕੌਰ ਨੇ ਹੋਸਟਲ ਪ੍ਰਵਾਨਗੀਆਂ, ਆਦਰਸ਼ ਗ੍ਰਾਮ ਯੋਜਨਾ ਲਈ ਫੰਡਾਂ ਦੀ ਮੰਗ ਅਤੇ ਐਸ.ਸੀ ਕਾਰਪੋਰੇਸ਼ਨ ਕੇਂਦਰੀ ਹਿੱਸਾ ਨਾਲ ਸਬੰਧਤ ਮੰਗਾਂ ਵੱਲ ਅਠਾਵਲੇ ਦਾ ਧਿਆਨ ਦਿਵਾਉਦਿਆਂ ਇਨ੍ਹਾਂ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਵਾਉਣ ਦੀ ਵੀ ਪੁਰਜ਼ੋਰ ਸਿਫਾਰਿਸ਼ ਕੀਤੀ । ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸੇ਼ਨਾ ਅਗਰਵਾਲ ਅਤੇ ਸਮਾਜਿਕ  ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਸ. ਰਾਜ ਬਹਾਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ramdas Athawale

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD