Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ ਸਕੀਮ’ ਦਾ ਆਗਾਜ਼

ਪਿੰਡ ਸਲਾਣਾ ਦੁੱਲਾ ਸਿੰਘ ਵਿਖੇ ਯੋਗ ਲਾਭਪਾਤਰੀਆਂ ਨੂੰ ਸੌਂਪੀਆਂ ਰਾਸ਼ਨ ਕਿੱਟਾਂ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal

Web Admin

Web Admin

5 Dariya News

ਸਲਾਣਾ ਦੁੱਲਾ ਸਿੰਘ (ਫਤਹਿਗੜ੍ਹ ਸਾਹਿਬ) , 10 Feb 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਿੰਡ ਸਲਾਣਾ ਦੁੱਲਾ ਸਿੰਘ ਦੀ ਦਵਿੰਦਰ ਕੌਰ ਨੂੰ ਰਾਸ਼ਨ ਦੀ ਕਿੱਟ ਸੌਂਪ ਕੇ ਸੂਬੇ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੇ ਨਵੇਂ ਇਨਕਲਾਬੀ ਕਦਮ ਦਾ ਆਗਾਜ਼ ਕੀਤਾ। ਇਸ ਲੋਕ ਪੱਖੀ ਸਕੀਮ ਨੂੰ ਚਿਤਵਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਹੁਣ ਲੋਕਾਂ ਨੂੰ ਘਰ ਬੈਠਿਆਂ ਹੀ ਰਾਸ਼ਨ ਮਿਲਣਾ ਸ਼ੁਰੂ ਹੋ ਜਾਵੇਗਾ। 

ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਹੁਣ ਬੀਤੇ ਚੁੱਕੇ ਹਨ ਜਦੋਂ ਲੋਕਾਂ ਨੂੰ ਕੌਮੀ ਸੁਰੱਖਿਆ ਐਕਟ ਦੇ ਤਹਿਤ ਮਿਲਦੇ ਰਾਸ਼ਨ ਨੂੰ ਲੈਣ ਲਈ ਢੇਰ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਲੋਕਾਂ ਨੂੰ ਆਪਣੇ ਕੰਮ-ਧੰਦੇ ਛੱਡ ਕੇ ਜਾਂ ਸਮਾਂ ਨਾ ਮਿਲਦਾ ਹੋਣ ਕਰਕੇ ਬਹੁਤੀ ਵਾਰ ਅਨਾਜ ਲੈਣ ਲਈ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰ ਅੱਗੇ ਜਾ ਕੇ ਪੈਕ ਹੋਏ ਆਟੇ ਦੀ ਵੰਡ ਸ਼ੁਰੂ ਹੋਣ ਨਾਲ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ । 

ਜਿਸ ਨਾਲ ਹੁਣ ਲੋਕਾਂ ਨੂੰ ਰਾਸ਼ਨ ਲੈਣ ਲਈ ਖਾਸ ਤੌਰ ਉਤੇ ਬੇਮੌਸਮੇ ਹਾਲਤਾਂ ਵਿੱਚ ਕਤਾਰਾਂ ਵਿੱਚ ਖੜ੍ਹਨ ਦੀ ਲੋੜ ਹੀ ਨਹੀਂ ਪਵੇਗੀ। ਇਸ ਨਾਲ ਨਾ ਸਿਰਫ ਲੋਕਾਂ ਨੂੰ ਘਰ ਬੈਠਿਆਂ ਪੌਸ਼ਟਿਕ ਅਨਾਜ ਮਿਲਣਾ ਯਕੀਨੀ ਬਣੇਗਾ ਸਗੋਂ ਲੋਕਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਵੀ ਬੱਚਤ ਹੋਵੇਗੀ। ਰਾਸ਼ਨ ਦੇਣ ਮੌਕੇ ਲਾਭਪਾਤਰੀ ਨੂੰ ਰਾਸ਼ਨ ਦੇ ਭਾਰ ਵਾਲੀ ਰਸੀਦ ਦੇਣ ਸਮੇਤ ਹੋਰ ਸਾਰੀਆਂ ਲੋੜੀਂਦੀਆਂ ਵਿਵਸਥਾਵਾਂ ਦੀ ਬਾਇਓਮੈਟ੍ਰਿਕ ਪ੍ਰਮਾਣਿਕਤਾ ਹੋਵੇਗੀ। 

‘ਘਰ-ਘਰ ਰਾਸ਼ਨ’ ਪਹੁੰਚਾਉਣ ਦੀ ਸਕੀਮ ‘ਮਾਡਲ ਫੇਅਰ ਪ੍ਰਾਈਸ ਸ਼ਾਪਜ਼’ ਦੇ ਰਾਹੀਂ ਸ਼ੁਰੂ ਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਪੰਜਾਬ ਸਟੇਟ ਕੋਆਪ੍ਰੇਟਿਵ ਸਪਲਾਈ ਐਂਡ ਮਾਰਕੀਟਿੰਗ ਫੈਡਰੇਸ਼ਨ ਲਿਮਟਡ (ਮਾਰਕਫੈੱਡ) ਵੱਲੋਂ ਸਿਖਰਲੇ ਸਹਿਕਾਰੀ ਅਦਾਰੇ ਵਜੋਂ ਚਲਾਇਆ ਜਾਵੇਗਾ ਅਤੇ ਕੌਮੀ ਖੁਰਾਕ ਸੁਰੱਖਿਆ ਐਕਟ ਦੇ ਤਹਿਤ ਸਹਿਕਾਰੀ ਸੰਸਥਾਵਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ। 

ਇਸ ਵੇਲੇ ਅਜਿਹੀਆਂ 600 ਮਾਡਲ ਫੇਅਰ ਪ੍ਰਾਈਸ ਸ਼ਾਪਜ਼ ਤਿਆਰ ਹਨ ਜਦਕਿ ਮਗਨਰੇਗਾ ਰਾਹੀਂ ਅਜਿਹੀਆਂ 200 ਹੋਰ ਸ਼ਾਪਜ਼ ਤਿਆਰ ਕੀਤੀਆਂ ਜਾਣਗੀਆਂ। ਇਸ ਸਕੀਮ ਦੀ ਵਿਲੱਖਣ ਖੂਬੀ ਇਹ ਹੈ ਕਿ ਲਾਭਪਾਤਰੀ ਨੂੰ ਉਨ੍ਹਾਂ ਦੇ ਪਿੰਡ ਵਿੱਚ ਰਾਸ਼ਨ ਦੀ ਸਪਲਾਈ ਬਾਰੇ ਐਸ.ਐਮ.ਐਸ. ਜ਼ਰੀਏ ਅਗਾਊਂ ਸੂਚਿਤ ਕੀਤਾ ਜਾਵੇਗਾ।ਜੇਕਰ ਇਸ ਸਕੀਮ ਤਹਿਤ ਕੋਈ ਫੀਡਬੈਕ, ਸੁਝਾਅ ਜਾਂ ਸ਼ਿਕਾਇਤ ਹੋਵੇ ਤਾਂ ਟੋਲ ਫਰੀ ਨੰਬਰ 1100 ਉਤੇ ਸੂਚਿਤ ਕੀਤਾ ਜਾ ਸਕਦਾ ਹੈ। 

ਲਾਭਪਾਤਰੀਆਂ ਵੱਲੋਂ ਕਣਕ ਨੂੰ ਆਟੇ ਵਿੱਚ ਬਦਲਾਉਣ ਜਾਂ ਰਾਸ਼ਨ ਘਰ ਪਹੁੰਚਾਉਣ ਦੀ ਸੂਰਤ ਵਿੱਚ ਉਨ੍ਹਾਂ ਪਾਸੋਂ ਕੋਈ ਵੀ ਖਰਚਾ ਨਹੀਂ ਲਿਆ ਜਾਵੇਗਾ। ਯੋਗ ਲਾਭਪਾਤਰੀਆਂ ਨੂੰ ਹਰੇਕ ਮਹੀਨੇ ਰਾਸ਼ਨ ਦੀ ਸਪਲਾਈ ਕੀਤੀ ਜਾਵੇਗੀ ਅਤੇ ਇਹ ਸਕੀਮ ਪਿਛਲੇ ਸਮੇਂ ਵਿੱਚ ਪ੍ਰਚਲਿਤ ਚੋਰ-ਮੋਰੀਆਂ, ਅਨਾਜ ਦੀ ਜਮ੍ਹਾਂਖੋਰੀ ਅਤੇ ਹੋਰ ਅਲਾਮਤਾਂ ਨੂੰ ਰੋਕਣ ਵੱਲ ਵੱਡੀ ਪੁਲਾਂਘ ਹੈ। ਨਵੀਂ ਸਕੀਮ ਸੂਬੇ ਭਰ ਵਿੱਚ ਪਹਿਲੇ ਪੜਾਅ ਵਿੱਚ 25 ਲੱਖ ਲਾਭਪਾਤਰੀਆਂ ਨੂੰ ਵੱਡੀ ਰਾਹਤ ਦੇਣ ਦੇ ਨਾਲ-ਨਾਲ ਪਿੰਡਾਂ ਦੇ 1500 ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰੇਗੀ। 

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD