Wednesday, 08 May 2024

 

 

ਖ਼ਾਸ ਖਬਰਾਂ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ ਦੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਮੁੜ ਚਮਕੇਗਾ, ਨਵੀਂ ਖੇਡ ਨੀਤੀ ਨੇ ਨੁਹਾਰ ਬਦਲੀ: ਮੀਤ ਹੇਅਰ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ ਸੀਆਈਐਸਸੀਈ ਦੇ 12ਵੀਂ ਕਲਾਸ ਦਾ ਨਤੀਜਾ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ‘ਸਵੀਪ’ ਟੀਮ ਵੱਲੋਂ ਤਿਆਰ ਗੀਤ ‘ਵੋਟ ਮੈਂ ਜ਼ਰੂਰ ਪਾਉਣੀ ਆਂ’ ਦਾ ਵੀਡੀਓ ਜਾਰੀ ਸਵੀਪ ਤਹਿਤ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦੀ ਸਾਈਕਲ ਯਾਤਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ ਅੰਮ੍ਰਿਤਸਰ ਦੀ ਅਵਾਜ਼ ਬੁਲੰਦ ਕਰਨ ਵਾਲੇ ਲੀਡਰ ਨੂੰ ਆਪਣੀ ਵੋਟ ਦਿਓ- ਬੱਬਰ ਔਜਲਾ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਸ਼ੂਰੂ- ਸੰਦੀਪ ਕੁਮਾਰ ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ

 

'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਵਿਸ਼ੇਸ਼ ਬੱਸ ਸਾਲਾਸਰ ਤੇ ਖਾਟੂ ਸ਼ਿਆਮ ਧਾਰਮਿਕ ਸਥਾਨ ਲਈ ਰਵਾਨਾ

Mukh Mantri Teerth Yatra, Mukh Mantri Tirth Yatra Scheme, Moga

Web Admin

Web Admin

5 Dariya News

ਨਿਹਾਲ ਸਿੰਘ ਵਾਲਾ (ਮੋਗਾ) , 11 Feb 2024

ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਅੱਜ ਯਾਤਰੀਆਂ ਦੀ ਇੱਕ ਵਿਸ਼ੇਸ਼ ਬੱਸ ਨੂੰ ਸਬ ਡਵੀਜ਼ਨ  ਨਿਹਾਲ ਸਿੰਘ ਵਾਲਾ ਤੋਂ ਸਾਲਾਸਰ ਤੇ ਖਾਟੂ ਸ਼ਿਆਮ ਧਾਰਮਿਕ ਸਥਾਨ ਲਈ ਰਵਾਨਾ ਕੀਤਾ ਗਿਆ। ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਸ੍ਰੀਮਤੀ ਸਿਵਾਤੀ ਟਿਵਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਨਿਹਾਲ ਸਿੰਘ ਵਾਲਾ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਨ੍ਹਾਂ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ।

ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। 

ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ। ਇਸ ਮੌਕੇ ਸ਼ਰਧਾਲੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ 'ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਸਨ ਜਾ ਸਕੇ।

 

Tags: Mukh Mantri Teerth Yatra , Mukh Mantri Tirth Yatra Scheme , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD