Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ੇਰਗਿੱਲ ਨੇ ਕਿਲਾ ਰਾਏਪੁਰ ਖੇਡਾਂ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ ਕੀਤੀ

Jaiveer Shergill, Bharatiya Janata Party, BJP, BJP Punjab,Hardeep Singh Puri

Web Admin

Web Admin

5 Dariya News

ਚੰਡੀਗੜ੍ਹ , 11 Feb 2024

Last updated on: Feb 11, 2024, 00:00 IST

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਭਾਰਤ ਦੀਆਂ ਰੂਰਲ ਓਲੰਪਿਕਸ ਵਜੋਂ ਜਾਣੀਆਂ ਜਾਂਦੀਆਂ ਕਿਲਾ ਰਾਏਪੁਰ ਖੇਡਾ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਵਾਉਣ ਲਈ ਦਖਲ ਦੀ ਮੰਗ ਕਰਦਿਆਂ ਨਵੀਂ ਦਿੱਲੀ ਵਿਖੇ ਕੇਂਦਰੀ ਹਾਊਸਿੰਗ ਤੇ ਅਰਬਨ ਮਾਮਲਿਆਂ ਤੇ ਪੈਟਰੋਲੀਅਮ ਤੇ ਨੈਚੁਰਲ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕੀਤੀ | ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਮੰਤਰੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੁਰੀ ਨੂੰ 'ਦ ਪਰਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲ (ਪੰਜਾਬ ਅਮੈਂਡਮੈਂਟ) ਬਿੱਲ 2019’ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਦਿਲਾਉਣ ਲਈ ਬੇਨਤੀ ਕੀਤੀ, ਜਿਸ ਨਾਲ ਸਲਾਨਾ ਕਿਲਾ ਰਾਏਪੁਰ ਰੂਰਲ ਓਲੰਪਿਕਸ ਚ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਦਾ ਰਸਤਾ ਖੁੱਲ ਜਾਵੇਗਾ।

ਸ਼ੇਰਗਿੱਲ ਨੇ ਦੱਸਿਆ ਕਿ ਬੈਲ ਗੱਡੀਆਂ ਦੀਆਂ ਦੌੜਾਂ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਅਤੇ ਇਸ ਦੇ ਸੱਭਿਆਚਾਰ ਅਤੇ ਵਿਰਸੇ ਨਾਲ ਸਬੰਧਤ ਪੰਜਾਬ ਦਾ ਅਹਿਮ ਮੁੱਦਾ ਰਿਹਾ ਹੈ।  ਇਸ ਦਿਸ਼ਾ ਵਿੱਚ, ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕਿਲਾ ਰਾਏਪੁਰ ਵਿੱਚ ਸਾਲ 1933 ਤੋਂ ਲਗਾਤਾਰ ਕਿਲਾ ਰਾਏਪੁਰ ਪੇਂਡੂ ਖੇਡਾਂ ਕਰਵਾਈਆਂ ਜਾ ਰਹੀਆਂ ਹਨ।  ਵਰਤਮਾਨ ਵਿੱਚ ਇਹ ਖੇਡਾਂ ਦੁਨੀਆ ਭਰ ਵਿੱਚ ਮਿੰਨੀ ਓਲੰਪਿਕਸ ਵਜੋਂ ਜਾਣੀਆਂ ਜਾਂਦੀਆਂ ਹਨ।

ਸ਼ੇਰਗਿੱਲ ਨੇ ਪੁਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਬੈਲਗੱਡੀਆਂ ਦੀਆਂ ਦੌੜਾਂ ਦੀ ਪ੍ਰਸਿੱਧੀ ਅਤੇ ਇਨ੍ਹਾਂ ਦੀ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਨੂੰ ਦੇਖਦਿਆਂ ਪੰਜਾਬ ਵਿਧਾਨ ਸਭਾ ਵੱਲੋਂ 'ਦ ਪਰਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲ (ਪੰਜਾਬ ਅਮੈਂਡਮੈਂਟ) ਬਿੱਲ 2019’ ਪਾਸ ਕਰਕੇ ਮਾਨਯੋਗ ਰਾਸ਼ਟਰਪਤੀ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਸੀ, ਪਰ ਅਜੇ ਤੱਕ ਬੈਲਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਲਈ ਭਾਰਤ ਸਰਕਾਰ ਤੋਂ ਕੋਈ ਪ੍ਰਵਾਨਗੀ ਨਹੀਂ ਮਿਲੀ ਹੈ।

ਸ਼ੇਰਗਿੱਲ ਨੇ ਇਹ ਵੀ ਦੱਸਿਆ ਕਿ ਬੈਲ ਗੱਡੀਆਂ ਦੀਆਂ ਦੌੜਾਂ ਸਿਰਫ਼ ਕਿਲਾ ਰਾਏਪੁਰ ਪਿੰਡ (ਲੁਧਿਆਣਾ) ਵਿੱਚ ਹੀ ਨਹੀਂ, ਸਗੋਂ ਪੰਜਾਬ ਦੇ ਕਰੀਬ 80 ਫੀਸਦੀ ਪਿੰਡਾਂ ਵਿੱਚ ਖੇਡੀਆਂ ਜਾਂਦੀਆਂ ਹਨ, ਜਿਨ੍ਹਾਂ ਦੀ ਗਿਣਤੀ 12000 ਦੇ ਕਰੀਬ ਹੈ। ਇਸ ਲਈ ਇਸ ਖੇਡ ਨੂੰ ਮੁੜ ਇਜਾਜ਼ਤ ਦੇਣ ਨਾਲ ਨਾ ਸਿਰਫ਼ ਕਿਲ੍ਹਾ ਰਾਏਪੁਰ ਪਿੰਡ ਸਗੋਂ ਪੰਜਾਬ ਦੇ ਹਰ ਪਿੰਡ 'ਤੇ ਸਕਾਰਾਤਮਕ ਪ੍ਰਭਾਵ ਪਵੇਗਾ ਜੋ ਇਸ ਖੇਡ ਨਾਲ ਭਾਵਨਾਤਮਕ ਤੌਰ 'ਤੇ ਜੁੜਿਆ ਹੋਇਆ ਹੈ।  

ਜਿਸ 'ਤੇ ਉਨ੍ਹਾਂ ਨੇ ਪੁਰੀ ਨੂੰ ਬੇਨਤੀ ਕੀਤੀ ਕਿ ਉਹ 'ਦ ਪਰਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲ (ਪੰਜਾਬ ਅਮੈਂਡਮੈਂਟ) ਬਿੱਲ 2019’ 'ਤੇ ਰਾਸ਼ਟਰਪਤੀ ਤੋਂ ਪ੍ਰਵਾਨਗੀ ਲੈਣ ਲਈ ਹਰ ਮੁਮਕਿਨ ਕੋਸ਼ਿਸ਼ ਕਰਨ, ਤਾਂ ਜੋ ਸਾਡੀ ਪੁਰਾਣੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਿਆ ਜਾ ਸਕੇ।ਮੀਟਿੰਗ ਦੌਰਾਨ ਸ਼ੇਰਗਿੱਲ ਨੇ ਇਸ ਸਬੰਧੀ ਮੰਤਰੀ ਨੂੰ ਮੰਗ ਪੱਤਰ ਵੀ ਦਿੱਤਾ। ਮੀਟਿੰਗ ਤੋਂ ਬਾਅਦ ਸ਼ੇਰਗਿੱਲ ਨੇ ਕਿਹਾ ਕਿ ਪੁਰੀ ਨੇ ਇਸ ਮਾਮਲੇ 'ਤੇ ਬਹੁਤ ਹਾਂ-ਪੱਖੀ ਹੁੰਗਾਰਾ ਦਿੱਤਾ ਹੈ ਅਤੇ ਭਰੋਸਾ ਦਿੱਤਾ ਹੈ ਕਿ ਉਹ ਇਸ ਅਹਿਮ ਮੁੱਦੇ ਨੂੰ ਉਠਾਉਣਗੇ, ਤਾਂ ਜੋ  'ਦ ਪਰਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲ (ਪੰਜਾਬ ਅਮੈਂਡਮੈਂਟ) ਬਿੱਲ 2019’ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਸਕੇ।

 

Tags: Jaiveer Shergill , Bharatiya Janata Party , BJP , BJP Punjab , Hardeep Singh Puri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD