Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਿਲਾ ਰਾਏਪੁਰ ਦੀਆਂ ਪੇਂਡੂ ਓਲੰਪਿਕਸ ਦੀ ਜੋਸ਼-ਖਰੋਸ਼ ਨਾਲ ਸ਼ੁਰੂਆਤ

ਵਿਧਾਇਕ ਸੰਗੋਵਾਲ ਅਤੇ ਡਿਪਟੀ ਕਮਿਸ਼ਨਰ ਸਾਹਨੀ ਵਲੋਂ ਤਿੰਨ ਰੋਜ਼ਾ ਖੇਡ ਸਮਾਗਮ ਦਾ ਉਦਘਾਟਨ

Jivan Singh Sangowal, Gill, AAP, Aam Aadmi Party, Aam Aadmi Party Punjab, AAP Punjab, Kila Raipur, DC Ludhiana, Sakshi Sawhney, Ludhiana, Deputy Commissioner Ludhiana

Web Admin

Web Admin

5 Dariya News

ਕਿਲਾ ਰਾਏਪੁਰ (ਲੁਧਿਆਣਾ) , 12 Feb 2024

Last updated on: Feb 12, 2024, 00:00 IST

ਪੇਂਡੂ ਓਲੰਪਿਕ ਦੇ ਨਾਂ ਨਾਲ ਵਿਸ਼ਵ ਪ੍ਰਸਿੱਧ, ਕਿਲਾ ਰਾਏਪੁਰ ਦੀਆਂ ਖੇਡਾਂ ਦੀ ਰਸਮੀ ਸ਼ੁਰੂਆਤ, ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਬੜੇ ਹੀ ਜੋਸ਼-ਖਰੋਸ਼ ਨਾਲ ਕੀਤੀ ਗਈ।ਵਿਧਾਇਕ ਸੰਗੋਵਾਲ ਅਤੇ ਸਾਹਨੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਇਆ ਜਾ ਸਕੇ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਦਾ ਮਾਹੌਲ ਸਿਰਜਣ ਲਈ ਪਹਿਲਾਂ ਹੀ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਵਾਰ ਇਨ੍ਹਾਂ ਇਤਿਹਾਸਕ ਖੇਡਾਂ ਦਾ ਆਯੋਜਨ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਨੂੰ ਹੁਲਾਰਾ ਦੇਵੇਗਾ।ਉਨ੍ਹਾਂ ਅੱਗੇ ਕਿਹਾ ਕਿ ਇਹ ਖੇਡਾਂ ਯਕੀਨੀ ਤੌਰ 'ਤੇ ਪੰਜਾਬ ਦੇ ਹਰ ਕੋਨੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਸਕਾਰਾਤਮਕ ਨਤੀਜੇ ਲਿਆਉਣਗੀਆਂ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਖੇਡਾਂ ਰੰਗਲਾ ਪੰਜਾਬ ਬਣਾਉਣ ਵਿੱਚ ਅਹਿਮ ਰੋਲ ਅਦਾ ਕਰਨਗੀਆਂ ਅਤੇ ਖੇਡ ਪ੍ਰੇਮੀਆਂ ਨੂੰ ਇਸ ਸ਼ਾਨਦਾਰ ਸਮਾਗਮ ਨੂੰ ਦੇਖਣ ਲਈ ਸਟੇਡੀਅਮ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ।

ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਓਲੰਪਿਕ ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਅਤੇ ਹੋਰਾਂ ਨੂੰ ਵੱਖ-ਵੱਖ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਵੀ ਪ੍ਰਦਾਨ ਕਰੇਗਾ।ਬਾਅਦ ਵਿੱਚ ਉਨ੍ਹਾਂ ਸਟੇਡੀਅਮ ਵਿੱਚ ਪੰਜਾਬੀ ਵਿਰਸੇ ਦੀ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ ਅਤੇ ਕਿਹਾ ਕਿ ਇੱਥੇ ਅਮੀਰ ਪੰਜਾਬੀ ਸੱਭਿਆਚਾਰ ਦੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ। 

ਉਨ੍ਹਾਂ ਸੈਲਫ ਹੈਲਪ ਗਰੁੱਪਾਂ ਦੇ ਸਟਾਲਾਂ ਦਾ ਵੀ ਦੌਰਾ ਕੀਤਾ ਅਤੇ ਉਨ੍ਹਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀ ਸਟਾਲਾਂ ਤੋਂ ਕੁਝ ਉਤਪਾਦ ਖਰੀਦੇ।  ਉੱਘੇ ਪੰਜਾਬੀ ਗਾਇਕ ਦੇਬੀ ਮਖਸੂਸਪੁਰੀ ਭਲਕੇ 13 ਫਰਵਰੀ ਸ਼ਾਮ 5 ਵਜੇ ਜਦਕਿ ਅਮ੍ਰਿਤ ਮਾਨ 14 ਫਰਵਰੀ ਨੂੰ ਆਪਣੀ ਗਾਇਕੀ ਨਾਲ ਸਰੋਤਿਆਂ ਦਾ ਮਨੋਰੰਜਨ ਕਰਨਗੇ।

 

Tags: Jivan Singh Sangowal , Gill , AAP , Aam Aadmi Party , Aam Aadmi Party Punjab , AAP Punjab , Kila Raipur , DC Ludhiana , Sakshi Sawhney , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD