Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਹਲਕਾ ਰੂਪਨਗਰ ਦੇ ਪਿੰਡਾਂ 'ਚ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਕੈਂਪਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ: ਐਡਵੋਕੇਟ ਦਿਨੇਸ਼ ਚੱਢਾ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਰੂਪਨਗਰ , 12 Feb 2024

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਰਾਂ ’ਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਹਲਕਾ ਰੂਪਨਗਰ ਦੇ ਪਿੰਡਾਂ ਵਿਚ ਲਗਾਏ ਜਾ ਰਹੇ ਕੈਂਪਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਕੈਂਪਾਂ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀ 44 ਤਰ੍ਹਾਂ ਦੀਆਂ ਸੇਵਾਵਾਂ ਦਾ ਲਾਭ ਲੈ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਰੂਪਨਗਰ ਸ਼੍ਰੀ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਡੰਗੋਲੀ ਵਿਖੇ ਕੈਂਪ ਪ੍ਰਬੰਧਾਂ ਦਾ ਜਾਇਜਾ ਲੈ ਕੇ ਜਿੱਥੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਲਈ, ਉੱਥੇ ਹੀ ਲੋਕਾਂ ਨਾਲ ਵਿਚਾਰ ਵਟਾਦਰਾ ਵੀ ਕੀਤਾ।   

ਵਿਧਾਇਕ ਚੱਢਾ ਨੇ ਕਿਹਾ ਕਿ ਕੈਂਪਾਂ ਦੌਰਾਨ ਬਿਨੈਕਾਰਾਂ ਲਈ ਹੈਲਪ ਡੈਸਕ ਬਣਾਕੇ ਗਏ ਹਨ ਤਾ ਜੋ ਉਨ੍ਹਾਂ ਨੂੰ ਫਾਰਮ ਭਰਨ ਆਦਿ ਵਿਚ ਸਹਾਇਤਾ ਕੀਤੀ ਜਾਵੇ ਅਤੇ ਵੱਧ ਤੋਂ ਵੱਧ ਲੋਕ ਇਨਾਂ ਕੈਂਪਾਂ ਰਾਹੀਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਨੇ ਕਿਹਾ ਕਿ ਇਹ ਉਪਰਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਸਹੂਲਤ ਲਈ ਕੀਤੇ ਗਏ ਹਨ। 

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਮਿਆਰੀ ਸਿਹਤ ਸਹੂਲਤਾ ਇਲਾਜ, ਦਵਾਈ ਅਤੇ ਟੈਸਟ ਮੁਫਤ ਮੁਹੱਇਆ ਕਰਵਾ ਰਹੇ ਹਨ।ਉਨ੍ਹਾਂ ਕਿਹਾ ਕਿ 1076 ਤੇ ਟੈਲੀਫੋਨ ਕਰਕੇ ਆਪਣੇ ਨਿੱਜੀ ਕੰਮ ਘਰ ਬੈਠੇ ਹੀ ਕਰਵਾਏ ਜਾ ਸਕਦੇ ਹਨ, ਸਾਝੇ ਕੰਮਾਂ ਲਈ ਲੋਕਾਂ ਦੀਆਂ ਬਰੂਹਾਂ ਤੇ ਲਗਾਏ ਕੈਂਪ ਸਫਲਤਾਪੂਰਵਕ ਚੱਲ ਰਹੇ ਹਨ।  ਸਮੂਹ ਵਿਭਾਗਾਂ ਦੇ ਅਧਿਕਾਰੀ ਇਨ੍ਹਾਂ ਕੈਂਪਾਂ ਵਿਚ ਹਾਜ਼ਰ ਹਨ। ਇਸ ਮੌਕੇ ਸਰਕਲ ਪ੍ਰਧਾਨ ਜਗਦੀਪ ਕੌਰ ਢੱਕੀ, ਸਰਪੰਚ ਸਵਰਨ ਸਿੰਘ, ਕੁਲਵਿੰਦਰ ਸਿੰਘ, ਸਤਨਾਮ ਸਿੰਘ, ਪ੍ਰਦੀਪ ਸਿੰਘ, ਜਸਵੀਰ ਸਿੰਘ, ਗੁਰਪਾਲ ਸਿੰਘ, ਹਜ਼ਾਰਾ ਸਿੰਘ, ਗੁਰਦੀਪ ਸਿੰਘ, ਸਰਬਜੀਤ ਸਿੰਘ ਅਤੇ ਪਾਰਟੀ ਵਰਕਰਾਂ ਸਮੇਤ ਪਿੰਡ ਵਾਸੀ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD