Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕਾ ਸੁਨਾਮ ਦੇ ਪਿੰਡਾਂ ਤੇ ਸਰਕਾਰੀ ਸਕੂਲਾਂ ਵਿੱਚ 50 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਵਚਨਬੱਧ: ਕੈਬਨਿਟ ਮੰਤਰੀ ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 12 Feb 2024

Last updated on: Feb 12, 2024, 00:00 IST

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਹਲਕਾ ਸੁਨਾਮ ਦੇ ਪਿੰਡਾਂ ਅਤੇ ਸਰਕਾਰੀ ਸਕੂਲਾਂ ਵਿੱਚ 50 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਲੋਕਾਂ ਦੇ ਸਮਰਪਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਤੋਲਾਵਾਲ ਦੇ ਵਿੱਚ ਤਕਰੀਬਨ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਸ਼ਹੀਦ ਗੁਰਬਿੰਦਰ ਸਿੰਘ ਯਾਦਗਾਰੀ ਗੇਟ ਅਤੇ ਲਗਭਗ 15 ਲੱਖ ਦੀ ਲਾਗਤ ਨਾਲ ਸਰਕਾਰੀ ਸਕੂਲ ‘ਚ ਉਸਾਰੇ ਗਏ ਕਮਰਿਆਂ ਦਾ ਉਦਘਾਟਨ ਕੀਤਾ। 

ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਪਿੰਡ ਤੋਗਾਵਾਲ ਦੇ ਸਰਕਾਰੀ ਸਕੂਲ ਵਿੱਚ ਵੀ ਤਕਰੀਬਨ 25 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਕੀਤੇ ਗਏ ਵਿਕਾਸ ਕਾਰਜਾਂ ਨੂੰ ਹਲਕੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਤਹਿਤ ਲਗਾਤਾਰ ਸੂਬੇ ਦੇ ਸਰਕਾਰੀ ਸਿੱਖਿਆ ਤੰਤਰ ਦੀ ਨੁਹਾਰ ਬਦਲਣ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਕੂਲਾਂ ਵਿੱਚ ਪੜ੍ਹਾਈ ਅਨੁਕੂਲ ਮਾਹੌਲ ਯਕੀਨੀ ਬਣਾਉਣ ਨਵੀਂ ਸਿੱਖਿਆ ਨੀਤੀ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਉਨ੍ਹਾਂ ਦੀ ਸਰਕਾਰ ਵੱਲੋਂ ਲਗਭਗ 40 ਹਜ਼ਾਰ ਸਰਕਾਰੀ ਨੌਕਰੀਆਂ ‘ਤੇ ਬਿਨਾ ਕਿਸੇ ਸਿਫ਼ਾਰਸ਼ ਅਤੇ ਭ੍ਰਿਸ਼ਟਾਚਾਰ ਤੋਂ ਦਿੱਤੀਆਂ ਗਈਆਂ ਹਨ।

ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੁਨਾਮ ਹਲਕਾ ਵੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣ ਕੇ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਨਾਮ ਪੂਰੇ ਦੇਸ਼ ਦਾ ਪਹਿਲਾ ਹਲਕਾ ਹੈ ਜਿੱਥੇ ਸਾਰੇ ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਰੋਬੋਟਿਕ ਲੈਬਜ਼ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਨਾਮ ਹਲਕੇ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਵਲ ਬਣਾਉਣ ਲਈ ਵਚਨਬੱਧ ਹਨ ਅਤੇ ਇਸ ਮੰਤਵ ਦੀ ਪ੍ਰਾਪਤੀ ਲਈ ਉਹ ਦਿਨ ਰਾਤ ਇੱਕ ਕਰਕੇ ਕੰਮ ਕਰਨਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ, ਬੀ.ਡੀ.ਪੀ.ਓ ਸੰਗਰੂਰ ਸੁਖਦੀਪ ਸਿੰਘ, ਸਰਪੰਚ ਮੇਵਾ ਸਿੰਘ ਤੋਲਾਵਾਲ, ਗੁਰਦੀਪ ਸਿੰਘ ਦੀਪਾ, ਗੁਰਜੰਟ ਸਿੰਘ ਜੰਟੀ, ਸੁਰਜੀਤ ਸਿੰਘ ਸਰਪੰਚ, ਸਰਬਜੀਤ ਕੌਰ ਸਰਪੰਚ, ਗੁਰਸੇਵਕ ਸਿੰਘ, ਨਾਜਰ ਸਿੰਘ ਅਤੇ ਰਾਜਵਿੰਦਰ ਸਿੰਘ ਰਾਜਾ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD