Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਨੁਸੂਚਿਤ ਜਾਤੀ ਦੇ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਬਿਹਤਰ ਬਣਾਉਣ ਲਈ ਇੱਕ ਰੋਜ਼ਾ ਸਿਖਲਾਈ ਬੀਜ ਵੰਡ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ

Agriculture, Indian Council for Agricultural Research, Barnala

Web Admin

Web Admin

5 Dariya News

ਬਰਨਾਲਾ , 12 Feb 2024

Last updated on: Feb 12, 2024, 00:00 IST

ਇੰਡਿਅਨ ਕਾਉਂਸਿਲ ਫਾਰ ਐਗਰੀਕਲਚਰ ਰਿਸਰਚ  ਦੇ ਅਨੁਸੂਚਿਤ ਜਾਤੀ ਉੱਪ ਯੋਜਨਾ ਪ੍ਰੋਗਰਾਮ ਦੇ ਤਹਿਤ, ਮਹੇਸ਼ ਨਗਰ, ਬਰਨਾਲਾ ਵਿੱਚ ਮੱਕੀ ਦੀਆਂ ਬਿਹਤਰ ਤਕਨੀਕਾਂ ਰਾਹੀਂ ਅਨੁਸੂਚਿਤ ਜਾਤੀ ਦੇ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਬਿਹਤਰ ਬਣਾਉਣ ਲਈ ਇੱਕ ਰੋਜ਼ਾ ਸਿਖਲਾਈ ਬੀਜ ਵੰਡ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਭਾਰਤੀ ਮੱਕੀ ਖੋਜ ਸੰਸਥਾਨ, ਲੁਧਿਆਣਾ, ਇੰਡਿਅਨ ਕਾਉਂਸਿਲ ਫਾਰ ਐਗਰੀਕਲਚਰ ਰਿਸਰਚ , ਗ੍ਰਾਂਟ ਥੋਰਨਟਨ ਭਾਰਤ, ਅਤੇ ਐਚ.ਡੀ.ਐੱਫ. ਸੀ. ਪਰਿਵਰਤਨ ਪ੍ਰੋਜੈਕਟ ਵੱਲੋਂ ਮੱਕੀ ਦੀਆਂ ਤਕਨੀਕਾਂ ਵਿੱਚ ਸੁਧਾਰ ਕਰਕੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਸਬੰਧੀ ਇਹ ਕੰਮ ਕੀਤਾ ਜਾ ਰਿਹਾ ਹੈ।

ਇਸ ਸਮਾਗਮ ਵਿੱਚ ਬਰਨਾਲਾ ਜ਼ਿਲ੍ਹੇ ਦੇ ਕੋਟਦੂਨਾ, ਭੋਤਨਾ, ਰੁੜੇਕੇ ਕਲਾਂ ਅਤੇ ਸਹਿਣਾ ਕਲੱਸਟਰਾਂ ਵਿਚੋਂ ਚਾਰ ਕਿਸਾਨ ਉਤਪਾਦਕ ਕੰਪਨੀਆਂ (ਐਫ.ਪੀ.ਸੀ.) ਤੋਂ 50 ਅਗਾਂਹਵਧੂ ਅਨੁਸੂਚਿਤ ਜਾਤੀ ਔਰਤਾਂ ਕਿਸਾਨਾਂ ਨੇ ਭਾਗ ਲਿਆ। ਹਰੇਕ ਲਾਭਪਾਤਰੀ ਨੇ ਕੁੱਲ 40 ਏਕੜ ਦੇ ਖੇਤਰ ਲਈ ਮੱਕੀ ਦੇ ਹਾਈਬ੍ਰਿਡ ਬੀਜ ਵੰਡੇ ਗਏ। ਸਿਖਲਾਈ ਪ੍ਰੋਗਰਾਮ ਦੌਰਾਨ ਇਨ੍ਹਾਂ ਮਹਿਲਾ ਕਿਸਾਨਾਂ ਨੂੰ ਮੱਕੀ ਦੀ ਕਾਸ਼ਤ ਦੀਆਂ ਸੁਧਰੀਆਂ ਤਕਨੀਕਾਂ ਬਾਰੇ ਗਿਆਨ ਦਿੱਤਾ ਗਿਆ । 

ਡਾ. ਪ੍ਰਦੀਪ ਕੁਮਾਰ, ਵਿਗਿਆਨੀ, ਲੁਧਿਆਣਾ ਅਤੇ ਪ੍ਰੋਗਰਾਮ ਦੇ ਇੰਚਾਰਜ ਨੇ ਪੇਂਡੂ ਭਾਈਚਾਰਿਆਂ ਵਿੱਚ ਟਿਕਾਊ ਆਜੀਵਿਕਾ ਸਿਰਜਣ ਅਤੇ ਸਮਾਜਿਕ-ਆਰਥਿਕ ਤਬਦੀਲੀ ਲਈ ਸੰਸਥਾ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਡਾ. ਪੀ.ਐਚ. ਰੋਮਨ ਸ਼ਰਮਾ, ਵਿਗਿਆਨੀ, ਲੁਧਿਆਣਾ ਨੇ ਘੱਟੋ-ਘੱਟ ਖਰਚੇ ਨਾਲ ਫਸਲਾਂ ਦੀ ਪੈਦਾਵਾਰ ਨੂੰ ਅਨੁਕੂਲ ਬਣਾਉਣ ਲਈ ਸਭ ਤੋਂ ਵਧੀਆ ਤਰੀਕੇ ਨਾਲ ਖੇਤੀ ਵਿਧੀ ਅਪਣਾਉਣ ਬਾਰੇ ਜਾਣਕਾਰੀ ਸਾਂਝੀ ਕੀਤੀ। ਗ੍ਰਾਂਟ ਥੋਰਨਟਨ ਭਾਰਤ ਐਲ.ਐਲ.ਪੀ. ਦੇ ਮੈਨੇਜਰ ਸ੍ਰੀ ਮਨਪ੍ਰੀਤ ਸਿੰਘ, ਸੁਮਿਤ ਸਹਾਰਨ, ਸ਼ਿਖਾ ਕਪੂਰ, ਅਤੇ ਗ੍ਰਾਂਟ ਥੋਰਨਟਨ ਭਾਰਤ ਬਰਨਾਲਾ ਟੀਮ ਦੇ ਸਾਰੇ ਆਏ ਲੋਕਾਂ ਦਾ ਧੰਨਵਾਦ ਕੀਤਾ।

 

Tags: Agriculture , Indian Council for Agricultural Research , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD