Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

'ਆਪ ਦੀ ਸਰਕਾਰ ਆਪ ਦੇ ਦੁਆਰ'' ਦੇ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ

ਸੇਖਾਂ ਖੁਰਦ ਵਿੱਚ ਲਗਾਏ ਕੈਂਪ ਵਿੱਚ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤੀ ਸ਼ਿਰਕਤ

Amritpal Singh Sukhanand, Bhagha Purana, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਬਾਘਾਪੁਰਾਣਾ , 12 Feb 2024

Last updated on: Feb 12, 2024, 00:00 IST

ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਨੂੰ ਆਮ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਨ੍ਹਾਂ ਕੈਂਪਾਂ ਜਰੀਏ ਘਰਾਂ ਦੇ ਨੇੜੇ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਮਿਲਣ ਕਰਕੇ ਲੋਕਾਂ ਨੂੰ ਖੱਜਲ ਖੁਆਰੀ ਤੋਂ ਕਾਫ਼ੀ ਹੱਦ ਤੱਕ ਨਿਜਾਤ ਮਿਲੀ ਹੈ

ਅੱਜ ਸੇਖਾ ਖੁਰਦ ਵਿੱਚ ਲਗਾਏ ਗਏ ਇਸ ਵਿਸ਼ੇਸ਼ ਕੈਂਪ ਵਿੱਚ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਵਿਸ਼ੇਸ਼ ਸ਼ਿਰਕਤ ਕੀਤੀ ਅਤੇ ਆਮ ਲੋਕਾਂ ਤੋਂ ਇਨ੍ਹਾਂ ਕੈਂਪਾਂ ਰਾਹੀਂ ਘਟੀ ਖੱਜਲ ਖੁਆਰੀ ਲਈ ਗੱਲਬਾਤ ਕੀਤੀ। ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ, ਅੱਜ ਉਨ੍ਹਾਂ ਆਮ ਲੋਕਾਂ ਤੋਂ ਇਨ੍ਹਾਂ ਕੈਂਪਾਂ ਦਾ ਫੀਡਬੈਕ ਲਿਆ ਜਿਹੜਾ ਕਿ ਬੜਾ ਹੀ ਹਾਂ ਪੱਖੀ ਸੀ। ਇਹ ਕੈਂਪ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਤੇਜੀ ਨਾਲ ਮੁਹੱਈਆ ਕਰਵਾਉਣ ਵਿੱਚ ਕਾਰਗਰ ਸਾਬਤ ਹੋ ਰਹੇ ਹਨ। 

ਉਨ੍ਹਾਂ ਦੱਸਿਆ ਕਿ ਸਭ ਕੁਝ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਲੋਕ ਪੱਖੀ ਸੋਚ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ/ਗੈਰ ਉਪਲੱਬਧਤਾ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਪੰਜਾਬ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ, ਬੁਢਾਪਾ ਪੈਨਸ਼ਨ ਸਕੀਮ, ਬਿਜਲੀ ਬਿੱਲ ਦਾ ਭੁਗਤਾਨ, ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਕਰਨ ਲਈ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਵਿਆਹ ਦੀ ਰਜਿਸਟ੍ਰੇਸ਼ਨ, ਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਪਹਿਲਾਂ ਰਜਿਸਟਰਡ/ਗੈਰ ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਦਰੁਸਤੀ, ਮੌਤ ਸਰਟੀਫਿਕੇਟ/ਗੈਰ ਉਪਲੱਬਧਤਾ ਸਰਟੀਫਿਕੇਟ, ਪੇਂਡੂ ਇਲਾਕਾ ਸਰਟੀਫਿਕੇਟ, ਜਨਮ ਸਰਟੀਫਿਕੇਟ ਦੀਆਂ ਕਾਪੀਆਂ, ਵਿਧਵਾ ਜਾਂ ਬੇਸਹਾਰਾ ਪੈਨਸ਼ਨ ਸਕੀਮ, ਭਾਰ ਰਹਿਤ ਸਰਟੀਫਿਕੇਟ, ਮੌਰਗੇਜ਼ ਦੀ ਐਂਟਰੀ, ਓ.ਬੀ.ਸੀ. ਸਰਟੀਫਿਕੇਟ, ਵਿਦਿਆਂਗ ਵਿਅਕਤੀ ਪੈਨਸ਼ਨ ਸਕੀਮ, ਜਨਮ ਦੀ ਲੇਟ ਰਜਿਸਟ੍ਰੇਸ਼ਨ, ਫਰਦ ਕਢਵਾਉਣਾ, ਆਮਦਨ ਤੇ ਜਾਇਦਾਦ ਸਰਟੀਫਿਕੇਟ, ਯੂ.ਡੀ.ਆਈ.ਡੀ. ਕਾਰਡ, ਦਸਤਾਵੇਜਾਂ ਦੀ ਕਾਊਂਟਰ ਸਾਈਨਿੰਗ, ਮੁਆਵਜਾ ਬੋਂਡ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਸਕੀਮ, ਆਨੰਦ ਮੈਰਿਜ ਐਕਟ ਅਧੀਨ ਰਜਿਸਟ੍ਰੇਸ਼ਨ, ਬਾਰਡਰ ਏਰੀਆ ਸਰਟੀਫਿਕੇਟ, ਪਛੜਿਆ ਇਲਾਕਾ ਸਰਟੀਫਿਕੇਟ, ਜਨਮ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੀ ਕਾਊਂਟਰ ਸਾਈਨਿੰਗ, ਮੌਤ ਦੀ ਲੇਟ ਰਜਿਸਟ੍ਰੇਸ਼ਨ, ਕੰਢੀ ਏਰੀਆ ਸਰਟੀਫਿਕੇਟ, ਮੌਤ ਦੀ ਸਰਟੀਫਿਕੇਟ ਵਿੱਚ ਦਰੁਸਤੀ, ਅਸ਼ੀਰਵਾਦ ਸਕੀਮ, ਬੈਕਿੰਗ ਕੌਰਸਪੌਡੈਂਟ-ਮੁਦਰਾ ਸਕੀਮ ਅਦਿ ਦੇ ਲਾਭ ਮੌਕੇ ਉਪਰ ਹੀ ਮੁਹੱਈਆ ਕਰਵਾਏ ਜਾ ਰਹੇ ਹਨ।

ਜਿਕਰਯੋਗ ਹੈ ਕਿ ਅੱਜ ਇਹ ਕੈਂਪ ਮੋਗਾ ਦੇ ਪਿੰਡ ਖੁਖਰਾਣਾ, ਜੋਗੇਵਾਲਾ, ਮੰਗੇਵਾਲਾ, ਬਘੇਲੇਵਾਲਾ ਵਿਖੇ, ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਣੀਆ, ਬੌਡੇ, ਬੱਧਨੀਂ ਕਲਾਂ ਵਾਰਡ ਨੰਬਰ 3,4,5,6, ਹਲਕਾ ਬਾਘਾਪੁਰਾਣਾ ਦੇ ਪਿੰਡ ਸੇਖਾ ਖੁਰਦ, ਸੇਖਾ ਕਲਾਂ, ਰਾਜਿਆਣਾ, ਕੋਟਲਾ ਮਿਹਰ ਸਿੰਘ ਵਾਲਾ ਤੋਂ ਇਲਾਵਾ ਹਲਕਾ ਧਰਮਕੋਟ ਦੇ ਪਿੰਡ ਬਹਿਰਾਮਕੇ, ਜਾਫਰਵਾਲਾ, ਚੱਕ ਤਾਰੇਵਾਲਾ, ਅੰਮੀਵਾਲਾ, ਵਿਖੇ ਆਯੋਜਿਤ ਕੀਤੇ ਗਏ। ਮਿਤੀ 13 ਫਰਵਰੀ ਕਿ ਹਲਕਾ ਮੋਗਾ ਦੇ ਪਿੰਡ ਸੋਸਣ, ਕੋਇਰਾ ਕਲਾਂ, ਕੋਇਰਾ ਖੁਰਦ, ਡਗਰੂ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਲੋਪੋ, ਬੱਧਨੀਂ ਖੁਰਦ, ਬੱਧਨੀਂ ਕਲਾਂ, ਵਾਰਡ ਨੰਬਰ 7,8,9,10, ਹਲਕਾ ਬਾਘਾਪੁਰਾਣਾ ਦੇ ਪਿੰਡ ਰੋਡੇ, ਆਲਮਵਾਲਾ, ਢਿੱਲਵਾਂਵਾਲਾ, ਥਰਾਜ ਤੋਂ ਇਲਾਵਾ ਹਲਕਾ ਧਰਮਕੋਟ ਦੇ ਪਿੰਡ ਕਿਸ਼ਨਪੁਰਾ ਸੈਦ, ਮੁਸੇਵਾਲਾ, ਮੌਜਗੜ੍ਹ, ਰਸੂਲਪੁਰ ਵਿਖੇ ਇਹ ਕੈਂਪ ਲੱਗਣਗੇ।

 

Tags: Amritpal Singh Sukhanand , Bhagha Purana , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD