Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਸਾਰੇ ਦੇਸ਼ ਵਿੱਚ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ- ਲਾਲਜੀਤ ਸਿੰਘ ਭੁੱਲਰ

ਟਰਾਂਸਪੋਟਰ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਸਕੂਲਾਂ, ਕਾਲਜਾਂ ਅਤੇ ਵੱਖ-ਵੱਖ ਯੂਨੀਅਨਾਂ ਤੇ ਸਰਕਾਰੀ ਡਰਾਈਵਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਸਾਈਕਲ ਰੈਲੀ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਤਰਨ ਤਾਰਨ , 12 Feb 2024

ਨੈਸ਼ਨਲ ਰੋਡ ਸੇਫ਼ਟੀ ਕੌਂਸਲ ਦੇ ਨਿਰਦੇਸ਼ਾਂ ਅਨੁਸਾਰ ਅਤੇ ਮੌਰਥ ਵੱਲੋਂ ਆਈਆਂ ਹਦਾਇਤਾਂ ਦੇ ਮੁਤਾਬਿਕ ਮਿਤੀ 15 ਜਨਵਰੀ, 2024 ਤੋਂ 14 ਫਰਵਰੀ, 2024 ਤੱਕ ਮਨਾਏ ਜਾ ਰਹੇ ਨੈਸ਼ਨਲ ਰੋਡ ਸੇਫ਼ਟੀ ਮਹੀਨੇ ਦੇ ਤਹਿਤ ਪੰਜਾਬ ਰਾਜ ਰੋਡ ਸੇਫ਼ਟੀ ਕੌਂਸਲ ਦੇ ਚੇਅਰਮੈਨ ਅਤੇ ਟਰਾਂਸਪੋਟਰ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਅੱਜ ਸਕੂਲੀ ਵਿਦਿਆਰਥੀਆਂ ਦੀ ਸਾਈਕਲ ਰੈਲੀ ਅਤੇ ਸਰਕਾਰੀ ਡਰਾਈਵਰਾਂ, ਸਕੂਲਾਂ ਕਾਲਜਾਂ ਅਤੇ ਵੱਖ-ਵੱਖ ਯੂਨੀਅਨਾਂ ਦੇ ਡਰਾਈਵਰਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ ਮੁਹਿੰਮ ਤਹਿਤ ਸੇਵਾ ਦੇਵੀ ਕਾਲਜ ਤਰਨ ਤਾਰਨ ਤੋਂ ਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਸ੍ਰੀ ਦਿਲਰਾਜ ਸਿੰਘ ਪ੍ਰਬੰਧਕੀ ਸਕੱਤਰ ਟਰਾਂਸਪੋਰਟ ਵਿਭਾਗ ਪੰਜਾਬ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਹ ਰੈਲੀ ਮਾਈ ਭਾਗੋ ਕਾਲਜ ਤਰਨ ਤਾਰਨ ਵਿਖੇ ਜਾ ਕੇ ਸਮਾਪਤ ਹੋਈ, ਜਿਸ ਵਿੱਚ ਲੱਗਭੱਗ 350 ਬੱਚਿਆਂ ਨੇ ਭਾਗ ਲਿਆ। ਇਸ ਉਪਰੰਤ ਮਾਈ ਬਾਗੋ ਕਾਲਜ ਤਰਨ ਤਾਰਨ ਦੇ ਆਡੀਟੋਰੀਅਮ ਵਿਖੇ ਸਕੂਲੀ ਵਿਦਿਆਰਥੀਆਂ ਤੇ ਡਰਾਈਵਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਦੀ ਸ਼ੁਰੂਆਤ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਕੀਤੀ ਗਈ। ਇਸ ਪ੍ਰੋਗਰਾਮ ਦੌਰਾਨ ਸ੍ਰੀ ਆਰ. ਵੈਕਟਰਤਨਮ ਆਈ. ਏ. ਐੱਸ. ਡਾਇਰੈਕਟਰ ਜਰਨਲ ਲੀਡ ਏਜੰਸੀ ਪੰਜਾਬ ਸਟੇਟ ਰੋਡ ਸੇਫ਼ਟੀ ਕੌਂਸਲ ਵੱਲੋਂ ਮੁੱਖ ਮਹਿਮਾਨ ਅਤੇ ਆਏ ਹੋਏ ਵਿਦਿਆਰਥੀਆਂ, ਡਰਾਈਵਰਾਂ ਅਤੇ ਆਮ ਹਾਜ਼ਰੀਨ ਦਾ ਸਵਾਗਤ ਕੀਤਾ ਗਿਆ।

ਇਸ ਪ੍ਰੋਗਰਾਮ ਦੌਰਾਨ ਏ. ਐੱਸ. ਆਈ. ਹਾਕਮ ਸਿੰਘ, ਦੀਪਕ ਸ਼ਰਮਾ, ਮਯੰਕ ਫਾਊਂਡੇਸ਼ਨ ਫਿਰੋਜ਼ਪੁਰ ਅਤੇ ਜਸਪ੍ਰੀਤ ਛਾਬੜਾ ਮੁਕਤੀਸਰ ਐੱਨ. ਜੀ. ਓ. ਵੱਲੋਂ ਸੜਕ ਸੁਰੱਖਿਆ ਸਬੰਧੀ ਆਪਣੇ ਵਿਚਾਰ ਤੇ ਅਨੁਭਵ ਸਾਂਝੇ ਕੀਤੇ ਗਏ।ਲੀਡ ਏਜੰਸੀ ਵੱਲੋਂ ਆਏ ਹੋਏ ਡਰਾਈਵਰਾਂ ਨੂੰ ਫਸਟ ਏਡ ਕਿੱਟਾਂ ਮੁਫ਼ਤ ਵੰਡੀਆਂ ਗਈਆਂ ਅਤੇ ਮਯੰਕ ਫਾਊਡੇਂਸ਼ਨ ਫਿਰੋਜ਼ਪੁਰ ਵੱਲੋਂ ਸਾਈਕਲ ਚਲਾਉਣ ਵਾਲੇ ਬੱਚਿਆਂ ਨੂੰ ਹੈਲਮਟ ਵੰਡੇ ਗਏ ਅਤੇ ਮੁਕਤੀਸਰ ਐੱਨ. ਜੀ. ਓ. ਵੱਲੋਂ ਆਮ ਲੇਬਰ ਕਰਨ ਵਾਲਿਆਂ ਲਈ ਰੋਡ ਸੇਫ਼ਟੀ ਰੈਫਲਕੈਟਿਵ ਜੈਕਟਾਂ ਵੰਡੀਆਂ ਗਈਆਂ।

ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਸੀ੍ਰ ਲਾਲਜੀਤ ਸਿੰਘ ਭੁੱਲਰ ਨੇ ਹਾਜ਼ਰ ਵਿਦਿਆਰਥੀਆਂ ਤੇ ਡਰਈਵਰਾਂ ਨੂੰ ਕਿਹਾ ਕਿ ਦੋ ਪਹੀਆਂ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਜ਼ਰੂਰ ਵਰਤੋਂ ਕੀਤੀ ਜਾਵੇ ਅਤੇ ਚਾਰ ਪਹੀਆਂ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਲਾਜ਼ਮੀ ਕੀਤੀ ਜਾਵੇ ਤਾਂ ਜੋ ਐਕਸੀਡੈਂਟ ਹੋਣ ਦੀ ਸੂਰਤ ਵਿੱਚ ਜਾਨੀ ਨੁਕਸਾਨ ਹੋਣ ਤੋਂ ਬਚਿਆ ਜਾ ਸਕੇ।ਉਹਨਾਂ ਕਿਹਾ ਕਿ ਕੋਈ ਵੀ ਡਰਾਈਵਰ ਕਿਸੇ ਕਿਸਮ ਦਾ ਨਸ਼ਾ ਕਰਕੇ ਜਾਂ ਗੁੱਸੇ ਵਿੱਚ ਵਾਹਨ ਨਾ ਚਲਾਉਣ ਜੋ ਕਿ ਐਕਸੀਢੈਂਟ ਦਾ ਮੁੱਖ ਕਾਰਨ ਬਣਦੇ ਹਨ।

ਉਹਨਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ 18 ਸਾਲ ਤੋਂ ਘੱਟ ਉਮਰ ਵਿੱਚ ਮੋਟਰ ਸਾਈਕਲ ਜਾਂ ਕਾਰ ਨਾ ਚਲਾਉਣ ਅਤੇ ਸੜਕ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਤਾਂ ਜੋ ਐਕਸੀਡੈਂਟਾਂ ਵਿੱਚ ਰੋਜ਼ਾਨਾ ਹੋ ਰਹੀਆਂ ਮੌਤਾਂ ਤੇ ਮਾਲੀ ਨੁਕਸਾਨ ਨੂੰ ਘਟਾਇਆ ਜਾ ਸਕੇ।ਉਹਨਾਂ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਘਟਾਉਣ ਵਾਸਤੇ ਹੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ ਸਾਰੇ ਦੇਸ਼ ਵਿੱਚ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ ਹੈ।

ਪੰਜਾਬ ਸਰਕਾਰ ਇਹਨਾਂ ਦੁਰਘਟਨਾਵਾਂ ਨੂੰ ਰੋਕਣ ਲਈ ਆਮ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਸੜਕ ਸੁਰੱਖਿਆ, ਜੀਵਨ ਰੱਖਿਆ ਦੇ ਸਲੋਗਾਨ ਨੂੰ ਅਮਲੀ ਜਾਮਾ ਪਹਿਨਾਉਣ ਲਈ ਟਰੈਫਿਕ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ ਤਾਂ ਜੋ ਅਸੀਂ ਘੁਦ ਵੀ ਸੁਰੱਖਿਅਤ ਰਹਿ ਸਕੀਏ ਅਤੇ ਆਪਣੇ ਭਵਿੱਖ ਨੂੰ ਵੀ ਸੁਰੱਖਿਅਤ ਬਣਾ ਸਕੀਏ। ਇਸ ਪੋ੍ਰਗਰਾਮ ਦੌਰਾਨ ਸ਼੍ਰੀ ਅਮਰਦੀਪ ਸਿੰਘ ਰਾਏ ਆਈ. ਪੀ. ਐੱਸ. ਏ. ਡੀ. ਜੀ. ਪੀ ਟਰੈਫਿਕ ਪੰਜਾਬ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਵੀ ਸੰਬੋਧਨ ਕੀਤਾ।ਇਸ ਪ੍ਰੋਗਰਾਮ ਵਿੱਚ ਦੇਸ ਰਾਜ ਜੁਆਇੰਟ ਡਾਇਰੈਕਟ ਟਰੈਫਿਕ, ਐੱਸ. ਪੀ. ਹੈੱਡ ਕੁਆਟਰ ਸ੍ਰ੍ਰੀਮਤੀ ਪਰਵਿੰਦਰ ਕੌਰ, ਆਰ. ਟੀ. ਏ. ਸ੍ਰੀ ਦਵਿੰਦਰ ਕੁਮਾਰ ਅਤੇ ਐੱਮ. ਡੀ. ਮਾਈ ਭਾਗੋ ਕਾਲਜ ਜਸਮੀਤ ਸਿੰਘ  ਵੀ ਵਿਸ਼ੇਸ ਤੌਰ ‘ਤੇ ਹਾਜ਼ਰ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD