Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਦਾਖਲਾ ਮੁਹਿੰਮ ਦਾ ਆਗਾਜ਼

ਵਿਧਾਇਕ ਸੰਧੂ ਤੇ ਡਿਪਟੀ ਕਮਿਸ਼ਨਰ ਨੇ ਝੰਡੀ ਵਿਖਾ ਕੇ ਰਵਾਨਾ ਕੀਤੀ ਜਾਗਰੂਕਤਾ ਵੈਨ

Dr. Jasbir Singh Sandhu, Amritsar, AAP, Aam Aadmi Party, Aam Aadmi Party Punjab, AAP Punjab, DC Amritsar, Amritsar, Ghanshyam Thori, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 12 Feb 2024

Last updated on: Feb 12, 2024, 00:00 IST

ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਦੇ ਨਾਂ ਹੇਠ ਨਵੇਂ ਸੈਸ਼ਨ ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸ਼ੁਰੂ ਕੀਤੀ ਗਈ ’ਦਾਖ਼ਲਾ ਮੁਹਿੰਮ’ ਦਾ ਅੱਜ ਜ਼ਿਲ੍ਹੇ ਅੰਦਰ ਆਗਾਜ਼ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਵੱਲੋਂ ਗਵਾਲ ਮੰਡੀ ਦੇ ਸਰਕਾਰੀ ਸਕੂਲ ਤੋਂ ਜਦ ਕਿ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਝੰਡੀ ਵਿਖਾ ਕੇ ਕੀਤਾ ਗਿਆ।

ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ (ਐਲੀ.) ਜਗਵਿੰਦਰ ਸਿੰਘ, (ਸੈਕੰਡਰੀ) ਰਜੇਸ਼ ਕੁਮਾਰ ,ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦੂ ਮੰਗੋਤਰਾ ਅਤੇ ਬਲਰਾਜ ਸਿੰਘ ਢਿੱਲੋਂ ਦੀ ਸਾਂਝੀ ਦੇਖ-ਰੇਖ ’ਚ ਸ਼ੁਰੂ ਹੋਈ ਇਸ ’ਦਾਖ਼ਲਾ ਮੁਹਿੰਮ’ ਦੀ ਸ਼ੁਰੂਆਤ ਮੌਕੇ ਅਧਿਕਾਰੀਆਂ, ਅਧਿਆਪਕਾਂ, ਬੱਚਿਆਂ ਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਅੰਦਰ ਸਾਰੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋ ਰਹੀ ਹੈ।

ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਅੰਦਰ ਹੀ ਦਾਖ਼ਲ ਕਰਾਉਣ ਤਾਂ ਜੋ ਸਰਕਾਰ ਵੱਲੋਂ ਇਨ੍ਹਾਂ ਸਕੂਲਾਂ ਅੰਦਰ ਮਿਲਣ ਵਾਲੀਆਂ ਅਨੇਕਾਂ ਹੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵੇਲੇ ਸਰਕਾਰੀ ਸਕੂਲਾਂ ਅੰਦਰ ਪੜ੍ਹਨਾ ਮਾਣ ਵਾਲੀ ਗੱਲ ਹੈ।

ਇਸੇ ਦੌਰਾਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਇਸ ਕਾਰਜ਼ ਦੀ ਸ਼ੁਰੂਆਤ ਮੌਕੇ ਸਿੱਖਿਆ ਵਿਭਾਗ ਦੇ ਸਾਰੇ ਅਧਿਕਾਰੀਆਂ ਤੇ ਅਧਿਆਪਕਾਂ ਨੂੰ ਸ਼ੁਭ ਇਛਾਵਾਂ ਦਿੱਤੀਆਂ। ਉਨਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲ ਪ੍ਰਾਇਵੇਟ ਸਕੂਲਾਂ ਨੂੰ ਵੀ ਮਾਤ ਪਾ ਰਹੇ ਹਨ ਅਤੇ ਸਾਰੇ ਸਰਕਾਰੀ ਸਕੂਲਾਂ ਵਿੱਚ ਪ੍ਰਾਇਵੇਟ ਸਕੂਲਾਂ ਨਾਲੋਂ ਵੀ ਵਧੀਆ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।

ਦੱਸਣਯੋਗ ਹੈ ਕਿ ਦਾਖ਼ਲਾ ਮੁਹਿੰਮ ਤਹਿਤ ਰਵਾਨਾ ਹੋਣ ਵਾਲੀ ਜਾਗਰੂਕਤਾ ਵੈਨ ਜੋ 12 ਫ਼ਰਵਰੀ ਤੋਂ ਲੈ ਕੇ 14 ਫ਼ਰਵਰੀ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ,ਕਸਬਿਆਂ ਤੇ ਸ਼ਹਿਰਾਂ ਵਿੱਚ ਜਾਵੇਗੀ। ਜਿਸ ਦੌਰਾਨ ਬੱਚਿਆਂ ਦੇ ਮਾਪਿਆਂ ਤੇ ਹੋਰਨਾਂ ਆਮ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਅੰਦਰ ਮੁਹਈਆ ਕਰਵਾਈ ਜਾਣ ਵਾਲੀ ਮਿਆਰੀ ਸਿੱਖਿਆ ਦੇ ਨਾਲ-  ਨਾਲ ਮਿਲਣ ਵਾਲੀਆਂ ਹੋਰਨਾਂ  ਸਹੂਲਤਾਂ ਤੋਂ ਜਾਣੂ ਵੀ ਕਰਵਾਇਆ ਜਾਵੇਗਾ।

ਇਸ ਮੌਕੇ ਉਪਰੋਕਤ ਤੋਂ ਇਲਾਵਾ ਬਲਾਕ ਸਿੱਖਿਆ ਅਫ਼ਸਰ ਦਿਲਬਾਗ ਸਿੰਘ,ਯਸ਼ਪਾਲ,ਗੁਰਦੇਵ ਸਿੰਘ,ਕੁਲਵੰਤ ਸਿੰਘ, ਕੁਲਵੰਤ ਸਿੰਘ ਪੰਨੂ,ਦਲਜੀਤ ਸਿੰਘ, ਏ.ਸੀ. ਸਮਾਰਟ ਸਕੂਲ ਮਨੀਸ਼ ਕੁਮਾਰ ਮੇਘ,ਰਜਿੰਦਰ ਸਿੰਘ, ਸੰਦੀਪ ਸਿਆਲ, ਸੀ.ਐਚ.ਟੀ. ਗੁਰਪ੍ਰੀਤ ਸਿੰਘ, ਤਜਿੰਦਰ ਸਿੰਘ,ਰਣਜੀਤ ਸਿੰਘ ਸੰਧੂ,ਗੁਰਵਿੰਦਰ ਸਿੰਘ ਢੋਡੀਵਿੰਡ,ਲਿਵਤਾਰ ਸਿੰਘ, ਮੀਡੀਆ ਇੰਚਾਰਜ ਮਨਪ੍ਰੀਤ ਸੰਧੂ,ਕੁਲਦੀਪ ਸਿੰਘ ਤੋਲਾਨੰਗਲ , ਬਲਜੀਤ ਸਿੰਘ ਮੱਲੀ,ਵਿਨੋਦ ਕਾਲੀਆ,ਰਜਵੰਤ ਕੌਰ, ਹਰਮਨ ਸਿੰਘ ਵੇਰਕਾ,ਗੁਰਿੰਦਰ ਰੰਧਾਵਾ, ਗੁਰਪ੍ਰਤਾਪ ਸਿੰਘ ਆਦਿ ਵੀ ਮੌਜੂਦ ਸਨ।

 

Tags: Dr. Jasbir Singh Sandhu , Amritsar , AAP , Aam Aadmi Party , Aam Aadmi Party Punjab , AAP Punjab , DC Amritsar , Amritsar , Ghanshyam Thori , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD