Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜੀ ਜੀ ਐੱਨ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਤ੍ਰੈ ਮਾਸਿਕ ਪੱਤ੍ਰਿਕਾ ਪਰਵਾਸ ਦਾ 36ਵਾਂ ਅੰਕ ਲੋਕ ਅਰਪਨ

ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕੀਤੀ ਪ੍ਰਧਾਨਗੀ

Book, Ludhiana, Prof. Gurbhajan Singh Gill

Web Admin

Web Admin

5 Dariya News

ਲੁਧਿਆਣਾ , 12 Feb 2024

Last updated on: Feb 12, 2024, 00:00 IST

ਪਰਵਾਸੀ ਸਾਹਿਤ ਅਧਿਐਨ ਕੇਂਦਰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਤ੍ਰੈ ਮਾਸਿਕ ਪੱਤ੍ਰਿਕਾ ਪਰਵਾਸ ਦਾ 36ਵਾਂ ਅੰਕ ਲੋਕ ਅਰਪਨ ਕੀਤਾ ਗਿਆ। ਇਸ ਲੋਕ ਅਰਪਨ ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰੋ ਗੁਰਭਜਨ ਸਿੰਘ ਗਿੱਲ ਪ੍ਰਧਾਨ ਲੋਕ ਵਿਰਾਸਤ ਅਕੈਡਮੀ ਲੁਧਿਆਣਾ ਵੱਲੋਂ ਕੀਤੀ ਗਈ। ਵਿਸ਼ੇਸ਼ ਮਹਿਮਾਨ ਦੇ ਰੂਪ ਵਿੱਚ ਡਾਃ ਗੁਰਇਕਬਾਲ ਸਿੰਘ ਜਨਰਲ ਸਕੱਤਰ, ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਤੇ ਮੀਤ ਪਧਾਨ ਤ੍ਰੈਲੋਚਨ ਲੋਚੀ ਨੇ ਕੀਤੀ।

ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਤੇ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਪਰਵਾਸ ਮੈਗਜ਼ੀਨ ਦਾ ਸਥਾਪਤੀ ਤੋਂ ਲੈ ਕੇ ਇਹ ਉਦੇਸ਼ ਰਿਹਾ ਹੈ ਕਿ ਵਿਦੇਸ਼ਾਂ ਵਿਚ ਵੱਸਦੇ ਉਹ ਕਲਮਕਾਰ ਜਿਨ੍ਹਾਂ ਨੇ ਉਸਾਰੂ ਸਾਹਿਤ ਸਿਰਜਿਆ ਹੈ। ਪਰਵਾਸੀ ਪੰਜਾਬੀ ਸਾਹਿਤ ਵਿਚ ਉਨ੍ਹਾਂ ਦੀ ਵੱਡਮੁੱਲੀ ਦੇਣ ਹੈ।

ਉਨ੍ਹਾਂ ਨੂੰ ਵੱਖ ਵੱਖ ਅੰਕਾਂ ਵਿਚ ਵਿਸ਼ੇਸ਼ ਲੇਖਕ ਵਜੋਂ ਪ੍ਰਕਾਸ਼ਿਤ ਕਰਕੇ ਮਾਣ ਦਿੱਤਾ ਜਾਵੇਗਾ। ਹੱਥਲੇ ਅੰਕ ਵਿਚ ਨਦੀਮ ਪਰਮਾਰ ਪ੍ਰਸਿੱਧ ਗ਼ਜ਼ਲਗੋ ਤੇ ਗਲਪ ਲੇਖਕ (ਕੈਨੇਡਾ) ਨੂੰ ਵਿਸ਼ੇਸ਼ ਲੇਖਕ ਵਜੋਂ ਪ੍ਰਕਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਦੀਆਂ ਗ਼ਜ਼ਲਾਂ ਅਤੇ ਕਹਾਣੀ ਦੇ ਨਾਲ ਨਾਲ ਆਲੋਚਨਾਤਮਕ ਲੇਖ ਵੀ ਪ੍ਰਕਾਸ਼ਿਤ ਕੀਤੇ ਗਏ ਹਨ। ਇਸ ਅੰਕ ਦੇ ਚਿੱਤਰਕਾਰ ਪਰਵੀਨ ਕੌਰ (ਕੈਨੇਡਾ) ਹਨ। ਡਾ. ਸ. ਪ. ਸਿੰਘ ਨੇ ਪਰਵਾਸੀ ਲੇਖਕਾਂ ਦੇ ਹਰ ਤਰ੍ਹਾਂ ਦੇ ਸਹਿਯੋਗ ਲਈ ਧੰਨਵਾਦ ਵੀ ਕੀਤਾ।

ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਇਸ ਮੌਕੇ ਇਸ ਸੰਸਥਾ ਨਾਲ ਅਤੇ ਆਪਣੇ ਅਧਿਆਪਕ ਡਾ. ਸ. ਪ. ਸਿੰਘ ਨਾਲ ਕੁਝ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਕਿਹਾ ਕਿ ਅਧਿਆਪਕ ਅਤੇ ਵਿਦਿਆਰਥੀ  ਦਾ ਰਿਸ਼ਤਾ ਕਲਾਸ ਤੱਕ ਹੀ ਮਹਿਦੂਦ ਨਹੀਂ ਹੋਣਾ ਚਾਹੀਦਾ ਬਲਕਿ ਇਸ ਸਿਖਣ ਸਿਖਾਉਣ ਦੀ ਪ੍ਰਕ੍ਰਿਆ ਕਲਾਸ ਰੂਮ ਤੋਂ ਬਾਹਰ ਤੇ ਨਿਰੰਤਰ ਗਤੀਸ਼ੀਲ ਰਹਿਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਮਾਣ ਕਿ ਮੈਂ ਇਸ ਸੰਸਥਾ ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਦਾ ਅੰਗ ਹਾਂ।

ਪੰਜਾਬੀ ਵਿਭਾਗ ਦੇ ਮੁਖੀ  ਪ੍ਰੋ. ਸ਼ਰਨਜੀਤ ਕੌਰ ਨੇ ਇਸ ਅੰਕ ਬਾਰੇ ਸੰਖੇਪ ਵਿਚ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਅਗਲੇ ਅੰਕ ਦੇ ਵਿਸ਼ੇਸ਼ ਲੇਖਕ ਨਕਸ਼ਦੀਪ ਪੰਜਕੋਹਾ ਅਮਰੀਕਾ ਹੋਣਗੇ। ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਰਸਮੀ ਤੌਰ ਤੇ ਸਭ ਦਾ ਧੰਨਵਾਦ ਕਰਦੇ ਹੋਏ ਪੰਜਾਬੀ ਵਿਭਾਗ ਅਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਨੂੰ ਇਸ ਅੰਕ ਦੇ ਲੋਕ ਅਰਪਨ ਦੀ ਵਧਾਈ ਦਿੱਤੀ।

ਇਸ ਮੌਕੇ ਡਾ. ਗੁਰਇਕਬਾਲ ਸਿੰਘ ਜਨਰਲ ਸਕੱਤਰ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ, ਉੱਘੇ ਸ਼ਾਇਰ ਤ੍ਰੈਲੋਚਨ ਲੋਚੀ, ਹਿੰਦੀ ਵਿਭਾਗ ਦੇ ਮੁਖੀ  ਪ੍ਰੋ. ਰਜਿੰਦਰ ਕੌਰ ਮਲਹੋਤਰਾ, ਅੰਗਰੇਜ਼ੀ ਵਿਭਾਗ ਦੇ ਮੁੱਖੀ ਡਾ. ਸੁਸ਼ਮਿੰਦਰਜੀਤ ਕੌਰ, ਡਾ. ਦਲੀਪ ਸਿੰਘ, ਡਾ. ਹਰਗੁਣਜੋਤ ਕੌਰ, ਡਾ. ਗੁਰਪ੍ਰੀਤ ਸਿੰਘ, ਡਾ. ਭੁਪਿੰਦਰਜੀਤ ਕੌਰ, ਡਾ. ਮਨਦੀਪ ਕੌਰ ਰੰਧਾਵਾ ਅਤੇ ਪਰਵਾਸ ਮੈਗਜ਼ੀਨ ਦੇ ਤਕਨੀਕੀ ਸਹਿ ਸੰਪਾਦਕ ਰਾਜਿੰਦਰ ਸਿੰਘ ਸੰਧੂ ਵੀ ਹਾਜ਼ਰ ਰਹੇ। ਪ੍ਰੋਗਰਾਮ ਦਾ ਸੰਚਾਲਨ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਦੀ ਕੋਆਰਡੀਨੇਟਰ ਡਾ. ਤੇਜਿੰਦਰ ਕੌਰ ਨੇ ਕੀਤਾ।

 

Tags: Book , Ludhiana , Prof. Gurbhajan Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD