Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਵਿਧਾਇਕ ਮਦਨ ਲਾਲ ਬੱਗਾ ਦੇ ਵਿਸ਼ੇਸ਼ ਯਤਨਾ ਸਦਕਾ ਪੰਜਾਬ 'ਚੋਂ ਪਹਿਲਾ ਜੱਥਾ ਸ੍ਰੀ ਰਾਮ ਤੀਰਥ ਅੰਮ੍ਰਿਤਸਰ ਲਈ ਰਵਾਨਾ

ਕਿਹਾ! ਮੰਗ ਨੂੰ ਬੂਰ ਪੈਣ ਨਾਲ ਸ਼ਰਧਾਲੂਆਂ 'ਚ ਭਾਰੀ ਉਤਸਾਹ

Madan Lal Bagga, Ludhiana, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra Scheme

Web Admin

Web Admin

5 Dariya News

ਲੁਧਿਆਣਾ , 12 Feb 2024

Last updated on: Feb 12, 2024, 00:00 IST

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਕੀਤੇ ਵਿਸ਼ੇਸ਼ ਯਤਨਾਂ ਸਦਕਾ, ਸੂਬੇ ਭਰ ਵਿੱਚੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਸਨੀਕਾਂ ਦਾ ਪਹਿਲਾ ਜੱਥਾ ਅਮ੍ਰਿਤਸਰ ਵਿਖੇ ਸ੍ਰੀ ਰਾਮ ਤੀਰਥ ਯਾਤਰਾ ਲਈ ਬੀਤੇ ਕੱਲ੍ਹ ਰਵਾਨਾ ਹੋਇਆ ਹੈ। ਜ਼ਿਕਰਯੋਗ ਹੈ ਕਿ ਉਪਰੋਕਤ ਸਕੀਮ ਤਹਿਤ ਸ੍ਰੀ ਰਾਮ ਤੀਰਥ ਸਥਾਨ ਦੀ ਯਾਤਰਾ ਸ਼ੁਰੂ ਕਰਨ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਵੱਲੋਂ, ਵਿਧਾਇਕ ਬੱਗਾ ਨਾਲ ਗੱਲਬਾਤ ਕੀਤੀ ਗਈ ਸੀ ਅਤੇ ਵਿਧਾਇਕ ਬੱਗਾ ਵੱਲੋਂ ਫੌਰੀ ਤੌਰ 'ਤੇ ਮੁੱਖ ਮੰਤਰੀ ਪੰਜਾਬ ਨਾਲ ਰਾਬਤਾ ਕੀਤਾ ਅਤੇ ਸਿੱਟੇ ਵਜੋਂ ਸੰਗਤਾਂ ਦੀ ਮੰਗ ਨੂੰ ਬੂਰ ਪਿਆ ਹੈ। 

ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜ਼ਿਲ੍ਹਾ ਲੁਧਿਆਣਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮੋ ਦੀ ਸ਼ੁਰੂਆਤ ਕੀਤੀ ਗਈ ਸੀ ਜਿਸਦੇ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਦਿਦਾਰੇ ਕਰ ਰਹੀਆਂ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ ਅਤੇ ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾ ਰਹੀ ਹੈ।

ਇਸ ਮੌਕੇ ਧਰਮ ਗੁਰੂ ਡਾ. ਦੇਵ ਸਿੰਘ ਅਦਵੇਤੀ ਜੀ, ਅਸ਼ਵਨੀ ਸਹੋਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੀ ਮੌਜੂਦ ਸਨ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD