Friday, 17 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ

 

ਕੁਸ਼ਟ ਆਸ਼ਰਮ,ਸੇਖੂਪੁਰਾ ਵਿਖੇ ਕੁਸ਼ਟ ਰੋਗੀਆਂ ਨੂੰ ਦਵਾਈਆਂ , ਰਾਸ਼ਨ ,ਬੂਟ ਤੇ ਹੋਰ ਲੋੜੀਂਦਾ ਸਮਾਨ ਵੰਡਿਆ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 12 Feb 2024

ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ "ਨੈਸ਼ਨਲ  ਲੈਪਰੋਸੀ ਅਰੈਡੀਕੇਸ਼ਨ ਪ੍ਰੋਗਰਾਮ" ਤਹਿਤ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੁਆਰਾ ਕੁਸ਼ਟ ਆਸ਼ਰਮ, ਸੇਖੂਪੁਰਾ , ਸਰਹਿੰਦ ਵਿਖੇ ਰਹਿ ਰਹੇ ਕੁਸ਼ਟ ਰੋਗੀਆਂ ਨੂੰ ਘਰੇਲੂ ਵਰਤੋਂ ਵਿੱਚ ਆਉਣ ਵਾਲੇ ਸਮਾਨ , ਦਵਾਈਆਂ ਅਤੇ ਸਪੈਸ਼ਲ ਕਿਸਮ ਦੇ ਬੂਟ ਆਦਿ ਵੰਡੇ ਗਏ ਅਤੇ ਉਨ੍ਹਾਂ ਨੂੰ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ। ਉਹਨਾਂ ਕਿਹਾ ਕਿ ਜਿਲ੍ਹਾ ਹਸਪਤਾਲ ਵਿਖੇ ਸਰਕਾਰ ਵੱਲੋਂ 24 ਘੰਟੇ ਸਿਹਤ ਸੇਵਾਵਾਂ ਮੁਫ਼ਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ , ਲੋੜ ਪੈਣ ਤੇ ਕਿਸੇ ਸਮੇਂ ਵੀ ਉਹ ਇਹਨਾਂ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ। 

ਉਹਨਾਂ ਲੈਪਰੋਸੀ ਦੇ ਚਿੰਨ ,ਲੱਛਣ ਅਤੇ ਇਸਦੇ ਇਲਾਜ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਮੇਂ ਸਿਰ ਪਹਿਚਾਣ ਅਤੇ ਇਸਦਾ ਇਲਾਜ ਹੋਣ ਤੇ ਇਸ ਨਾਲ ਹੋਣ ਵਾਲੀ ਅਪੰਗਤਾ ਤੋਂ ਬਚਿਆ ਜਾ ਸਕਦਾ ਹੈ, ।ਇਸ ਮੌਕੇ ਤੇ ਜ਼ਿਲ੍ਹਾ ਲੈਪਰੋਸ਼ੀ ਅਫ਼ਸਰ- ਕਮ ਚਮੜੀ ਰੋਗਾਂ ਦੇ ਮਾਹਿਰ ਡਾ ਹਰਪ੍ਰੀਤ ਕੌਰ ਨੇ ਰੋਗੀਆਂ ਦੀ ਜਾਂਚ ਕਰਕੇ ਲੋੜੀਂਦੀਆਂ ਦਵਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਚਮੜੀ ਦੀ ਸਾਂਭ ਸੰਭਾਲ ਲਈ ਜਾਗਰੂਕ ਵੀ ਕੀਤਾ। 

ਉਹਨਾਂ ਕਿਹਾ ਕਿ ਡਾਕਟਰ ਵੱਲੋਂ ਸੁਝਾਈਆਂ ਦਵਾਈਆਂ ਦੀ ਵਰਤੋਂ ਸਮੇਂ ਸਿਰ ਕੀਤੀ ਜਾਵੇ ਅਤੇ ਆਪਣੇ ਖਾਣ ਪੀਣ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।  ਇਸ ਮੌਕੇ ਤੇ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਨਾਨ ਮੈਡੀਕਲ ਸੁਪਰਵਾਈਜ਼ਰ ਜਸਵਿੰਦਰ ਕੌਰ, ਜਗਤਾਰ ਸਿੰਘ, ਮਨਵੀਰ ਸਿੰਘ ਆਦਿ ਹਾਜ਼ਰ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD