Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੁਰਾਣੀ ਪੈਨਸ਼ਨ ਬਹਾਲੀ ਲਈ ਤਿੰਨ ਜਥੇਬੰਦੀਆਂ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੋਰਚੇ ਦਾ ਗਠਨ

25 ਫਰਵਰੀ ਨੂੰ ਸੰਗਰੂਰ ਵਿਖੇ ਹੋਵੇਗੀ ਇਤਿਹਾਸਕ ਸੂਬਾ ਪੱਧਰੀ ਰੈਲੀ

Restoration Of Old Pension Common Front Punjab, Restoration of Old Pension, Sri Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 12 Feb 2024

Last updated on: Feb 12, 2024, 00:00 IST

ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਵਿੱਚ ਸੰਘਰਸ਼ ਕਰ ਰਹੀਆਂ ਮੁਲਾਜ਼ਮ ਜਥੇਬੰਦੀਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋ ਜਸਵੀਰ ਤਲਵਾੜਾ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ ਗੁਰਜੰਟ ਸਿੰਘ ਕੋਕਰੀ , ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਅਤਿੰਦਰਪਾਲ ਸਿੰਘ ਘੱਗਾ ਤਿੰਨ ਸਾਂਝੇ ਕਨਵੀਨਰਾਂ ਦੀ ਅਗਵਾਈ ਹੇਠ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਪੰਜਾਬ ਦਾ ਗਠਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਅਵਤਾਰ ਸਿੰਘ ਚੀਮਾ ਸਰਪ੍ਰਸਤ ਪੰਜਾਬ ਸਬਾਡੀਨੇਟ ਸਰਵਿਸਜ਼ ਫੈਡਰੇਸ਼ਨ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਰਣਦੀਪ ਸਿੰਘ ਫ਼ਤਹਿਗੜ੍ਹ ਸਾਹਿਬ ਅਤੇ ਪੁਰਾਣੀ ਪੈਨਸ਼ਨ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਦੀ ਜ਼ਿਲਾ ਫਤਿਹਗੜ੍ਹ ਸਾਹਿਬ ਦੀ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਜਗਜੀਤ ਸਿੰਘ ਕਨਵੀਨਰ ਸਤਨਾਮ ਸਿੰਘ ਕਨਵੀਨਰ ਹਰਪ੍ਰੀਤ ਸਿੰਘ ਕਨਵੀਨਰ ਚੁਣੇ ਗਏ। 

ਇਸ ਤੋਂ ਇਲਾਵਾ ਜ਼ਿਲ੍ ਕਮੇਟੀ ਦੇ ਵਿਸਥਾਰ ਲਈ ਨਵਜੋਤ ਸਿੰਘ, ਗਗਨਦੀਪ ਸਿੰਘ, ਹਰਪਾਲ ਸਿੰਘ, ਮਹਾਂਵੀਰ ਸਿੰਘ ਧਿਮਾਨ, ਆਸ਼ੂਤੋਸ਼ ਧਿਮਾਨ,  ਰਮਨਦੀਪ ਸਹੋਤਾ, ਸੰਜੇ ਕੁਮਾਰ ਲਖਬੀਰ ਸਿੰਘ ਭੱਟੀ ਰਜਿੰਦਰ ਸਿੰਘ ਅਤੇਵਾਲੀ ਜ਼ਿਲ੍ਾ ਕਮੇਟੀ ਮੈਂਬਰ ਲਏ ਗਏ।ਆਗੂਆਂ ਵਲੋਂ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੋਰਚੇ ਵੱਲੋਂ 25 ਫਰਵਰੀ ਦਿਨ ਐਤਵਾਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕੀਤੀ ਜਾਵੇਗੀ।ਸੰਗਰੂਰ ਰੈਲੀ ਦੀ ਤਿਆਰੀ ਅਤੇ ਸਾਂਝ ਦੇ ਸੁਨੇਹੇ ਨੂੰ ਜ਼ਮੀਨੀ ਪੱਧਰ ਤੇ ਲੈ ਕੇ ਜਾਣ ਲਈ 10 ਅਤੇ 11 ਫਰਵਰੀ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ। 

ਆਗੂਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ 18-11-2022 ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਸੀ ਪਰ ਉਸ ਦੀ ਲਗਭਗ ਇੱਕ ਸਾਲ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਦੇ ਇੱਕ ਵੀ ਮੁਲਾਜ਼ਮ ਦਾ ਜੀਪੀਐਫ ਖਾਤਾ ਨਹੀਂ ਖੋਲਿਆ। ਅਤੇ ਨਾ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਐਸ ਓ ਪੀਜ ਤੇ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ। ਜਿਸ ਨਾਲ ਪੰਜਾਬ ਦੇ ਲਗਭਗ ਸਵਾ ਦੋ ਲੱਖ ਐਨਪੀਐਸ  ਮੁਲਾਜ਼ਮ ਸਖਤ ਰੋਸ ਵਿੱਚ ਚੱਲ ਰਹੇ ਹਨ। ਪੰਜਾਬ ਦੇ ਐਨਪੀਐਸ ਮੁਲਾਜ਼ਮਾਂ ਦਾ ਗੁੱਸਾ ਪੰਜਾਬ ਸਰਕਾਰ ਪ੍ਰਤੀ ਦਿਨੋ ਦਿਨ ਵੱਧ ਰਿਹਾ ਹੈ। ਪਰ ਪੰਜਾਬ ਸਰਕਾਰ ਕੁੰਭ ਕਰਨ ਦੀ ਨੀਂਦ ਸੁੱਤੀ ਪਈ ਹੈ ਅਤੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ ਤੋਂ ਟਾਲ ਮਟੋਲ ਦੀ ਨੀਤੀ ਵਰਤ ਰਹੀ ਹੈ। 

ਆਗੂਆਂ ਵੱਲੋਂ ਪੰਜਾਬ ਦੇ ਸਮੂਹ ਐਨਪੀਐਸ ਮੁਲਾਜ਼ਮਾਂ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਦੇ ਸਾਰੇ ਐਨਪੀਐਸ ਮੁਲਾਜ਼ਮ 10 ਅਤੇ 11 ਫਰਵਰੀ ਦੀਆਂ ਜਿਲ੍ਹਾ ਪੱਧਰੀ ਮੀਟਿੰਗਾਂ ਤੇ 25 ਫਰਵਰੀ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਇਤਿਹਾਸਿਕ ਸੂਬਾ ਪੱਧਰੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਤੇ ਐਨਪੀਐਸ ਦੀ ਬਿਮਾਰੀ ਨੂੰ ਖਤਮ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸੰਘਰਸ਼ ਵਿੱਚ ਸ਼ਾਮਿਲ ਹੋਣ। ਇਸ ਮੌਕੇ ਇਸ ਮੀਟਿੰਗ ਵਿੱਚ ਹਾਜ਼ਰ ਸਾਥੀ ਤਰਸੇਮ ਸਿੰਘ ਸਹੋਤਾ ਹਰਵਿੰਦਰ ਸਿੰਘ ਰੌਣੀ ਲਖਬੀਰ ਸਿੰਘ ਕੀ ਹੋ ਗਿਆ ਮਨਦੀਪ ਸਿੰਘ ਜਸਵਿੰਦਰ ਸਿੰਘ ਲਵ ਲਵਪ੍ਰੀਤ ਸਿੰਘ ਬਲਕਰਨ ਸਿੰਘ ਲਖਵਿੰਦਰ ਸਿੰਘ ਗੁਰਵਿੰਦਰ ਸਿੰਘ ਤੇਜਿੰਦਰ ਸਿੰਘ ਜੁਝਾਰ ਸਿੰਘ ਗੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।

 

Tags: Restoration Of Old Pension Common Front Punjab , Restoration of Old Pension , Sri Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD