Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

"ਆਪ ਦੀ ਸਰਕਾਰ, ਆਪ ਦੇ ਦੁਆਰ" ਸਕੀਮ ਤਹਿਤ ਹੇਠਲੇ ਪੱਧਰ ਤੱਕ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਸਰਕਾਰੀ ਸੇਵਾਵਾਂ - ਵਿਧਾਇਕ ਡਾ. ਚਰਨਜੀਤ ਸਿੰਘ

ਪਿੰਡ ਧਨੌਰੀ, ਚੱਕਲਾਂ, ਸਿੰਘ ਵਿਖੇ ਲੱਗੇ ਕੈਂਪਾਂ ਦਾ ਲਿਆ ਜਾਇਜ਼ਾ

Dr. Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 13 Feb 2024

Last updated on: Feb 13, 2024, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਹਰੇਕ ਪਿੰਡ ਵਿੱਚ ਕੈਂਪ ਲਗਾ ਰਹੀ ਹੈ ਅਤੇ ਹੇਠਲੇ ਪੱਧਰ ਦੇ ਲੋਕਾਂ ਤੱਕ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ "ਆਪ ਦੀ ਸਰਕਾਰ, ਆਪ ਦੇ ਦੁਆਰ" ਸਕੀਮ ਤਹਿਤ ਅੱਜ ਪਿੰਡ ਧਨੌਰੀ, ਚੱਕਲਾਂ ਅਤੇ ਸਿੰਘ ਵਿਖੇ ਲਗਾਏ ਗਏ ਕੈਂਪਾਂ ਦਾ ਨਿਰੀਖਣ ਕਰਨ ਉਪਰੰਤ ਕੀਤਾ। ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾ ਦੇ ਸਮੇਂ ਅਤੇ ਪੈਸੇ ਦੀ ਬੱਚਤ ਕਰਨਾ ਹੈ। 

ਉਨ੍ਹਾਂ ਦੱਸਿਆ ਕਿ ਕਈ ਗਰੀਬ ਪਰਿਵਾਰ ਇਨ੍ਹਾਂ ਸਹੂਲਤਾਂ ਨੂੰ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਹੀ ਨਹੀਂ ਸਕਦੇ ਸਨ। ਉਨ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਹ ਸਾਰੀਆਂ ਸੇਵਾਵਾਂ ਘਰ ਦੇ ਬੂਹੇ ਤੱਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਾਰੀਆਂ ਸੇਵਾਵਾਂ ਡੋਰ ਟੂ ਡੋਰ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕ 1076 ਨੰਬਰ ਤੇ ਡਾਇਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

ਹਲਕਾ ਵਿਧਾਇਕ ਨੇ ਮੌਕੇ ’ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਂਪਾਂ ਸਬੰਧੀ ਉਨ੍ਹਾਂ ਦੀ ਪ੍ਰਤੀਕਿਰਿਆ ਵੀ ਹਾਸਲ ਕੀਤੀ। ਉਨ੍ਹਾਂ ਨੇ ਇਸ ਗੱਲ ’ਤੇ ਖੁਸ਼ੀ ਜ਼ਾਹਰ ਕੀਤੀ ਕਿ ਲੋਕਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਨੂੰ ਸਲਾਹੁਣ ਦੇ ਨਾਲ-ਨਾਲ ਭਰਵਾਂ ਹੁੰਗਾਰਾ ਵੀ ਦਿੱਤਾ ਜਾ ਰਿਹਾ ਹੈ।

 

Tags: Dr. Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD