Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜਾਬ ਦੇ ਪ੍ਰਮੁੱਖ ਮਾਰਕਿਟ ਯਾਰਡਾਂ ਤੇ ਸਬ ਮਾਰਕਿਟ ਯਾਰਡਾਂ ਚ ਇਲੈਕਟ੍ਰੋਨਿਕ ਵੇਇੰਗ ਸਕੇਲ ਰਾਹੀਂ ਹੋਵੇਗੀ ਤੁਲਾਈ –ਹਰਚੰਦ ਸਿੰਘ ਬਰਸਟ

ਬੈਠਕ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਮੌਕੇ ਤੇ ਹੀ ਆੜ੍ਹਤੀ ਐਸੋਸੀਏਸ਼ਨ ਦੀਆਂ ਸਮੱਸਿਆਵਾਂ ਦਾ ਕੀਤਾ ਨਿਪਟਾਰਾ

Harchand Singh Barsat, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਐਸ.ਏ.ਐਸ. ਨਗਰ , 13 Feb 2024

Last updated on: Feb 13, 2024, 00:00 IST

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗੁਵਾਈ ਵਿੱਚ ਪੰਜਾਬ ਰਾਜ ਦੀਆਂ ਪ੍ਰਮੁੱਖ ਮਾਰਕਿਟ ਯਾਰਡਾਂ ਅਤੇ ਸਬ ਮਾਰਕਿਟ ਯਾਰਡਾਂ ਵਿੱਚ ਇਲੈਕਟ੍ਰੋਨਿਕ ਵੇਇੰਗ ਸਕੇਲ ਰਾਹੀ ਤੁਲਾਈ ਕਰਨ ਸਬੰਧੀ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਪੀ.ਏ.ਯੂ ਅਤੇ ਪੀ.ਟੀ.ਯੂ. ਦੇ ਤਕਨੀਕੀ ਮਾਹਿਰਾਂ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਇਲੈਕਟ੍ਰੋਨਿਕ ਵੇਇੰਗ ਸਕੇਲ ਰਾਹੀਂ ਤੁਲਾਈ ਕਰਨ ਬਾਰੇ ਵਿਸਤਾਰ ਨਾਲ ਚਰਚਾ ਕੀਤੀ ਗਈ।

ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਮੈਂਬਰਾਂ ਨੇ ਸ. ਹਰਚੰਦ ਸਿੰਘ ਬਰਸਟ ਜੀ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਜਿੱਥੇ ਸ਼ਲਾਘਾ ਕੀਤੀ, ਉੱਥੇ ਹੀ ਸੁਲਤਾਨਪੁਰ ਲੋਧੀ ਮੰਡੀ ਵਿਖੇ ਇਲੈਕਟ੍ਰੋਨਿਕ ਵੇਇੰਗ ਸਕੇਲ ਰਾਹੀਂ ਤੁਲਾਈ ਕਰਨ ਅਤੇ ਆੜ੍ਹਤੀਆਂ ਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਚੇਅਰਮੈਨ ਮੰਡੀ ਬੋਰਡ ਨੂੰ ਜਾਣੂ ਕਰਵਾਇਆ। ਜਿਨ੍ਹਾਂ ਦਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਬਾਕੀ ਮੰਗਾਂ ਨੂੰ ਵੀ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ।

ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਭਵਿੱਖ ਵਿੱਚ ਮੰਡੀ ਦੇ ਵਿਕਾਸ ਸਬੰਧੀ ਤਿਆਰ ਕੀਤੀ ਜਾਣ ਵਾਲੀ ਯੋਜਨਾਵਾਂ ਸੰਬੰਧੀ ਬੈਠਕ ਵਿੱਚ ਆੜ੍ਹਤੀਆਂ, ਲੇਬਰ ਅਤੇ ਕਿਸਾਨਾਂ ਦੇ ਨੁਮਾਇੰਦੀਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ, ਤਾਂ ਜੋ ਫੀਲਡ ਵਿੱਚ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਪਹਿਲਾਂ ਹੀ ਧਿਆਨ ਵਿੱਚ ਰੱਖਦਿਆਂ ਹੋਇਆ ਯੋਜਨਾਵਾਂ ਤਿਆਰ ਕੀਤੀਆਂ ਜਾ ਸਕੱਣ। ਉਨ੍ਹਾਂ ਅੱਗੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ, ਆੜ੍ਹਤੀਆਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਜਿੱਥੇ ਮੰਡੀਆਂ ਵਿੱਚ ਇਲੈਕਟ੍ਰੋਨਿਕ ਕੰਡੇ ਅਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ, ਉੱਥੇ ਹੀ ਸਾਰੇ ਕਾਰਜਾਂ ਨੂੰ ਪੂਰੇ ਪਾਰਦ੍ਰਸ਼ੀ ਤਰੀਕੇ ਨਾਲ ਕਰਨ ਤੇ ਜੋਰ ਦਿੱਤਾ ਜਾ ਰਿਹਾ ਹੈ।

ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ. ਰੋਕਣ ਕਰਕੇ ਪਿੰਡਾਂ ਦੀਆਂ ਸੜਕਾਂ ਅਤੇ ਮੰਡੀਆਂ ਦਾ ਵਿਕਾਸ ਰੁਕਿਆ ਹੋਇਆ ਹੈ ਅਤੇ ਜਿਵੇਂ ਹੀ ਇਹ ਫੰਡ ਜਾਰੀ ਹੋਵੇਗਾ, ਵਿਕਾਸ ਕਾਰਜਾਂ ਨੂੰ ਤੇਜੀ ਨਾਲ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸ. ਸਵਰਨ ਸਿੰਘ, ਡੀ.ਜੀ.ਐਮ. ਮਾਰਕੀਟਿੰਗ, ਸ੍ਰੀਮਤੀ ਹਰਭਜਨ ਕੌਰ ਡੀ.ਜੀ.ਐਮ. ਇੰਨਫੋਰਸਮੈਂਟ, ਸ. ਅਜੇ ਪਾਲ ਸਿੰਘ ਬਰਾੜ, ਜਿਲ੍ਹਾਂ ਮੰਡੀ ਅਫਸਰ, ਗੁਰਭੇਜ ਸਿੰਘ ਬਾਠ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਜਸਪਾਲ ਸਿੰਘ ਢਿੱਲੋਂ, ਕਸ਼ਮੀਰ ਸਿੰਘ ਅਤੇ ਮਲਕੀਤ ਸਿੰਘ ਮੌਜੂਦ ਰਹੇ।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD