Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਚੌਥੀ ਕਿਸ਼ਤ ਵਜੋਂ 4,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ

ਮੁਲਜ਼ਮ ਅਦਾਲਤ ਵਿੱਚ ਚਲਾਨ ਪੇਸ਼ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 13,000 ਰੁਪਏ ਰਿਸ਼ਵਤ

Vigilance Bureau, Crime News Punjab, Punjab Police, Police, Crime News, State Vigilance Bureau

Web Admin

Web Admin

5 Dariya News

ਜਲਾਲਾਬਾਦ , 13 Feb 2024

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਫਾਜ਼ਿਲਕਾ ਜਿਲ੍ਹੇ ਦੇ ਥਾਣਾ ਜਲਾਲਾਬਾਦ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਸਰੂਪ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਜੀਤ ਸਿੰਘ ਵਾਸੀ ਜੰਮੂ ਬਸਤੀ, ਜਲਾਲਾਬਾਦ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸਦੇ ਖਿਲਾਫ ਦਰਜ ਪੁਲਿਸ ਕੇਸ ਵਿੱਚ ਅਦਾਲਤ ‘ਚ ਚਾਰਜਸ਼ੀਟ ਦਾਖ਼ਲ ਕਰਨ ਬਦਲੇ ਉਸ ਤੋਂ 20,000 ਰੁਪਏ ਰਿਸ਼ਵਤ ਮੰਗੀ ਹੈ ਅਤੇ ਸੌਦਾ 17,000 ਰੁਪਏ ਵਿੱਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਤੋਂ ਪਹਿਲਾਂ ਵੀ ਤਿੰਨ ਕਿਸ਼ਤਾਂ 'ਚ 10,000, 2,000 ਅਤੇ 1,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ 4,000 ਰੁਪਏ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਉਕਤ ਮੁਲਜ਼ਮ ਵੱਲੋਂ ਰਿਸ਼ਵਤ ਮੰਗਣ ਦੀ ਕਾਲ ਰਿਕਾਰਡ ਵੀ ਵਿਜੀਲੈਂਸ ਨੂੰ ਸੌਂਪੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਮੌਕੇ 'ਤੇ ਹੀ ਮੁਲਜ਼ਮ ਕੋਲੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD