Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ, ਮੋਹਾਲੀ ਵੱਲੋਂ ‘ਟੈਬੂ’ ਕਹਾਣੀ ਸੰਗ੍ਰਹਿ 'ਤੇ ਵਿਚਾਰ ਚਰਚਾ ਆਯੋਜਿਤ

Language Department Punjab, Punjabi Bhasha Vibhag, Bhasha Vibhag, Punjabi Bhasha Vibhag Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 13 Feb 2024

Last updated on: Feb 13, 2024, 00:00 IST

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬੀ ਮਾਂ-ਬੋਲੀ ਤੇ ਸਾਹਿਤ ਦੀ ਪ੍ਰਫੁਲਤਾ ਦੀ ਲੜੀ ਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਕਲ੍ਹ ਸੁਰਿੰਦਰ ਨੀਰ ਦਾ ਕਹਾਣੀ ਸੰਗ੍ਰਹਿ ‘ਟੈਬੂ’'ਤੇ ਵਿਚਾਰ ਚਰਚਾ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਡਾ. ਧਨਵੰਤ ਕੌਰ (ਸਾਬਕਾ ਪ੍ਰੋਫ਼ੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਵੱਲੋਂ ਕੀਤੀ ਗਈ। 

ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਡਾ. ਯੋਗਰਾਜ (ਚੇਅਰਮੈਨ, ਪੰਜਾਬੀ ਅਧਿਐਨ ਸਕੂਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ)ਅਤੇ ਸਵਰਨਜੀਤ ਸਵੀ (ਸਾਹਿਤ ਅਕਾਦਮੀ ਪੁਰਸਕਾਰ ਜੇਤੂ) ਵੱਲੋਂ ਸ਼ਿਰਕਤ ਕੀਤੀ ਗਈ। ਵਿਚਾਰ ਚਰਚਾ ਦੀ ਸ਼ੁਰੂਆਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। 

ਉਹਨਾਂ ਵੱਲੋਂ 'ਟੈਬੂ' ਕਹਾਣੀ ਸੰਗ੍ਰਹਿ ਲਈ ਮੁਬਾਰਕਬਾਦ ਦਿੰਦੇ ਹੋਏ ਆਖਿਆ ਗਿਆ ਕਿ ਇਨ੍ਹਾਂ ਕਹਾਣੀਆਂ ਨੂੰ ਵਿਸ਼ਵੀ ਪਰਿਪੇਖ ਵਿਚ ਰੱਖ ਕੇ ਵੇਖਣ ਦੀ ਲੋੜ ਹੈ। ਡਾ. ਮੀਨਾਕਸ਼ੀ ਰਾਠੌਰ ਵੱਲੋਂ 'ਟੈਬੂ: ਨਾਰੀਵਾਦੀ ਦ੍ਰਿਸ਼ਟੀਕੋਣ' ਵਿਸ਼ੇ 'ਤੇ ਪਰਚਾ ਪੜ੍ਹਦੇ ਹੋਏ ਇਹ ਧਾਰਨਾ ਪੇਸ਼ ਕੀਤੀ ਗਈ ਕਿ ਇਹ ਕਹਾਣੀ ਸੰਗ੍ਰਹਿ ਜੀਵਨ ਯਥਾਰਥ ਦੇ ਅਸਤਿਤਵੀ ਸੰਕਟ, ਔਰਤ-ਮਰਦ ਸਬੰਧਾਂ ਦੇ ਵਿਗੜਦੇ ਸਮੀਕਰਨ, ਰਾਜਨੀਤੀ, ਖਪਤ ਸਭਿਆਚਾਰ, ਕਸ਼ਮੀਰ ਦੀ ਧਰਤੀ ਦਾ ਬਿਰਤਾਂਤ ਆਦਿ ਵਿਸ਼ਿਆਂ ਦੀ ਪੇਸ਼ਕਾਰੀ ਬੜੇ ਚਿਹਨਾਤਮਕ ਢੰਗ ਨਾਲ ਕੀਤੀ ਗਈ ਹੈ। 

ਡਾ. ਜਸਵਿੰਦਰ ਕੌਰ ਬਿੰਦਰਾ ਵੱਲੋਂ 'ਟੈਬੂ: ਸਮਾਜਿਕ ਸਰੋਕਾਰਾਂ ਦੀ ਤਰਜ਼ਮਾਨੀ' ਵਿਸ਼ੇ 'ਤੇ ਪਰਚਾ ਪੜ੍ਹਦੇ ਹੋਏ ਆਖਿਆ ਗਿਆ ਕਿ ਸੁਰਿੰਦਰ ਨੀਰ ਸਮਾਜਿਕ ਸਰੋਕਾਰਾਂ ਅਤੇ ਮਸਲਿਆਂ ਪ੍ਰਤੀ ਗੰਭੀਰ ਪਹੁੰਚ ਰੱਖਦੀ ਹੈ।ਡਾ. ਧਨਵੰਤ ਕੌਰਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਬੋਲਦਿਆਂ ਕਿਹਾ ਕਿ ਸੁਰਿੰਦਰ ਨੀਰ ਨੇ ਹਥਲੀਆਂ ਕਹਾਣੀਆਂ ਦੀ ਰਚਨਾ ਪਰੰਪਰਕ ਨਾਰੀਵਾਦੀ ਦ੍ਰਿਸ਼ਟੀਕੋਣ ਤੋਂ ਨਹੀਂ ਕੀਤੀ ਸਗੋਂ ਉਹ ਨਾਰੀ ਦੀ ਜੈਵਿਕਤਾ, ਨੈਤਿਕਤਾ ਅਤੇ ਸਮਾਜਿਕਤਾ ਨੂੰ ਇਕ ਨਿਵੇਕਲੇ ਦ੍ਰਿਸ਼ਟੀਕੋਣ ਤੋਂ ਸਿਰਜਦੀ ਹੈ। 

ਡਾ. ਯੋਗਰਾਜ ਵੱਲੋਂ ਇਹ ਵਿਚਾਰ ਰੱਖੇ ਗਏ ਕਿ ਸੁਰਿੰਦਰ ਨੀਰ ਨੇ ਇਨ੍ਹਾਂ ਕਹਾਣੀਆਂ ਅੰਦਰ ਬੜਾ ਸਹਿਜ ਭਰਪੂਰ ਬਿਰਤਾਂਤ ਸਿਰਜਿਆ ਹੈ। ਇਸੇ ਲਈ ਉਸ ਦੀਆਂ ਬੋਲਡ ਕਹਾਣੀਆਂ ਵੀ ਸਨਸਨੀ ਨੂੰ ਖਾਰਜ ਕਰ ਦਿੰਦੀਆਂ ਹਨ। ਸਵਰਨਜੀਤ ਸਵੀ ਵੱਲੋਂ ਆਖਿਆ ਗਿਆ ਕਿ ਨੀਰ ਉਹ ਲੇਖਿਕਾ ਹੈ ਜਿਸ ਕੋਲ ਆਪਣੇ ਖਿੱਤੇ ਦਾ ਭੂਗੋਲਿਕ, ਭਾਸ਼ਾਈ, ਸਮਾਜਿਕ ਅਤੇ ਸਭਿਆਚਾਰਕ ਅਨੁਭਵ ਹੈ ਜਿਸ ਦੀ ਮਹਿਕ ਉਸ ਦੀਆਂ ਲਿਖਤਾਂ ਵਿੱਚੋਂ ਆਉਂਦੀ ਹੈ।

ਅਮਰਜੀਤ ਗਰੇਵਾਲ ਵੱਲੋਂ ਕਿਹਾ ਗਿਆ ਕਿ ਲੇਖਕ ਦੀ ਜ਼ਿੰਮੇਵਾਰੀ ਬਹੁਤ ਵੱਡੀ ਹੁੰਦੀ ਹੈ ਅਤੇ ਨੀਰ ਦੀ ਕਹਾਣੀ ਦਾ ਹਾਸਲ ਇਹੀ ਹੈ ਕਿ ਉਹ ਮਨੁੱਖ ਨੂੰ ਮਨੁੱਖ ਵਜੋਂ ਵੇਖਦੀ ਹੈ; ਔਰਤ ਜਾਂ ਮਰਦ ਵਜੋਂ ਨਹੀਂ। ਡਾ. ਜਸਵਿੰਦਰ ਸਿੰਘਵੱਲੋਂ ਆਖਿਆ ਗਿਆ ਕਿ 'ਟੈਬੂ' ਸਿਰਲੇਖ ਬੜਾ ਅਰਥ ਭਰਪੂਰ ਹੈ ਜਿਹੜਾ ਸਾਰੀਆਂ ਕਹਾਣੀਆਂ ਦੀ ਪਿੱਠ ਭੂਮੀ ਵਿਚ ਅਪ੍ਰਤੱਖ ਰੂਪ ਵਿਚ ਫੈਲਿਆ ਹੋਇਆ ਹੈ। 

ਉਨ੍ਹਾਂ ਇਹ ਵੀ ਆਖਿਆ ਕਿ ਸੁਰਿੰਦਰ ਨੀਰ ਔਰਤ ਦੇ ਮਸਲੇ ਨੂੰ ਔਰਤ ਦੇ ਜਾਵੀਏ ਤੋਂ ਨਹੀਂ ਸਗੋਂ ਮਾਨਵੀ ਜਾਵੀਏ ਤੋਂ ਪੇਸ਼ ਕਰਦੀ ਹੈ। ਕਹਾਣੀਕਾਰ ਬਲਵਿੰਦਰ ਗਰੇਵਾਲ ਨੇ ਸੁਰਿੰਦਰ ਨੀਰ ਦੀ ਕਹਾਣੀ ਤਕਨੀਕੀ ਤੌਰ 'ਤੇ ਵਰਿਆਮ ਸੰਧੂ ਦੀ ਕਹਾਣੀ ਤਕਨੀਕ ਨਾਲ ਮੇਲਿਆ। ਉਨ੍ਹਾਂ ਕਿਹਾ ਕਿ ਉਸ ਦੀ ਕਹਾਣੀ 'ਉਹਲੇ' ਦੀ ਤਕਨੀਕ ਰਾਹੀਂ ਜੀਵਨ ਦੇ ਨਵੇਂ ਦਿਸਹੱਦੇ ਪਾਠਕ ਦੇ ਸਾਹਮਣੇ ਖੋਲ੍ਹਦੀ ਤੁਰੀ ਜਾਂਦੀ ਹੈ।

ਡਾ. ਬਲਜੀਤ ਸਿੰਘ ਰੈਨਾ ਵੱਲੋਂ ਆਖਿਆ ਗਿਆ ਕਿ ਸੁਰਿੰਦਰ ਨੀਰ ਦੇ ਕੋਮਲ ਹਿਰਦੇ ਨੂੰ ਜਦ ਉਸ ਦੇ ਚੌਗਿਰਦੇ ਦੇ ਹਾਲਾਤ ਵਿਚਲਿਤ ਕਰਦੇ ਹਨ ਤਾਂ ਕਲਮ ਉਸਦੇ ਭਾਵਾਂ ਦੀ ਤਰਜ਼ਮਾਨੀ ਦਾ ਵਾਹਨ ਬਣਦੀ ਹੈ। ਕਹਾਣੀਕਾਰਾ ਸੁਰਿੰਦਰ ਨੀਰ ਨੇ ਆਪਣੀ ਸਿਰਜਣ ਪ੍ਰਕਿਰਿਆ ਬਾਬਤ ਸ੍ਰੋਤਿਆਂ ਦੇ ਰੂ-ਬ-ਰੂ ਹੁੰਦਿਆਂ ਕਿਹਾ ਕਿ ਸਾਹਿਤ ਸਿਰਜਣਾ ਮੇਰੇ ਲਈ ਸਾਧਨਾ ਵਾਂਗ ਹੈ। ਪੜ੍ਹਨਾ-ਲਿਖਣਾ ਮੇਰਾ ਪਹਿਲਾ ਅਤੇ ਆਖ਼ਰੀ ਜਨੂੰਨ ਹੈ।

ਇਹਨਾਂ ਤੋਂ ਇਲਾਵਾ ਵਿਚਾਰ ਚਰਚਾ ਵਿੱਚ ਉੱਘੇ ਕਵੀ ਜਸਵੰਤ ਸਿੰਘ ਜ਼ਫ਼ਰ, ਪ੍ਰੋ. ਲਾਭ ਸਿੰਘ ਖੀਵਾ, ਡਾ. ਸੁਨੀਤਾ ਰਾਣੀ, ਡਾ. ਅਜੀਤ ਕੰਵਲ ਸਿੰਘ ਹਮਦਰਦ, ਗੁਰਪ੍ਰੀਤ ਸਿੰਘ ਨਿਆਮੀਆਂ, ਧਿਆਨ ਸਿੰਘ ਕਾਹਲੋਂ, ਪਰਮਜੀਤ ਮਾਨ, ਸੰਜੀਵਨ ਸਿੰਘ, ਗੁਰਚਰਨ ਸਿੰਘ, ਮਨਜੀਤ ਪਾਲ ਸਿੰਘ, ਦਿਲਬਾਗ ਸਿੰਘ, ਪਰਮਿੰਦਰ ਸਿੰਘ ਮਦਾਨ, ਜਸਵੀਰ ਸਿੰਘ ਗੜਾਂਗਾ, ਬਲਵਿੰਦਰ ਸਿੰਘ ਢਿੱਲੋਂ, ਬਲਜੀਤ ਕੌਰ, ਸਰਦਾਰਾ ਸਿੰਘ ਚੀਮਾ, ਜਪਨੀਤ ਕੌਰ ਅਤੇ ਮਨਜੀਤ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ।

ਸਮਾਗਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ, ਬੁਲਾਰਿਆਂ ਅਤੇ ਪਤਵੰਤੇ ਸੱਜਣਾਂ ਦਾ ਵਿਚਾਰ ਚਰਚਾ ਵਿਚ ਪਹੁੰਚਣ ਲਈ ਧੰਨਵਾਦ ਕੀਤਾ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD