Thursday, 09 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਛੇਵੀਂ ਯਾਤਰੀ ਬੱਸ ਰਵਾਨਾ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਧਾਰਮਿਕ ਸਥਾਨਾਂ ਲਈ ਕੀਤਾ ਰਵਾਨਾ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਫਿਰੋਜ਼ਪੁਰ , 13 Feb 2024

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਛੇਵੀਂ ਯਾਤਰੀ ਬੱਸ ਰਵਾਨਾ ਕੀਤੀ ਗਈ ਜਿਸ ਨੂੰ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਹਰੀ ਝੰਡੀ ਦਿੱਤੀ। ਫਿਰੋਜ਼ਪੁਰ ਤੋਂ ਸ੍ਰੀ ਦਮਦਮਾ ਸਾਹਿਬ  ਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ ਮੌਕੇ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਹਲਕੇ ਵਿਚੋਂ ਪੰਜ ਬੱਸਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜੀਆਂ ਗਈਆਂ ਸਨ।ਇਸ ਮੌਕੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਵਿਧਾਇਕ ਸ. ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਲਈ ਪੰਜਾਬ ਵਾਸੀਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸ਼ਰਧਾਲੂ ਲਗਾਤਾਰ ਦਰਸ਼ਨਾਂ ਲਈ ਭੇਜੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਹਲਕੇ ਦੇ ਬਜ਼ੁਰਗ, ਔਰਤਾਂ ਤੇ ਬੱਚੇ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ਵਿਧਾਇਕ ਵੱਲੋਂ ਇਨ੍ਹਾਂ ਸ਼ਰਧਾਲੂਆਂ ਨੂੰ ਸਵਾਗਤੀ ਕਿੱਟਾਂ ਵੀ ਸੌਂਪੀਆਂ ਗਈਆਂ, ਜਿਸ ਵਿੱਚ ਸਫ਼ਰ ਦੌਰਾਨ ਕੰਮ ਆਉਣ ਵਾਲਾ ਲੋੜੀਂਦਾ ਸਾਮਾਨ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਫ਼ਰ ਦੌਰਾਨ ਯਾਤਰੀਆਂ ਦੀ ਸਹੂਲਤ ਲਈ ਭੋਜਨ, ਸਥਾਨਕ ਯਾਤਰਾ ਤੇ ਰਹਿਣ ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।

ਇਸ ਮੌਕੇ ਯਾਤਰੀਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ਲਾਘਾ ਕਰਦਿਆਂ ਇਸ ਉਪਰਾਲੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਬਲਰਾਜ ਸਿੰਘ ਕਟੋਰਾ, ਬਲਦੇਵ ਮੱਲੀ, ਨੇਕ ਪ੍ਰਤਾਪ ਸਿੰਘ, ਅਮਰਿੰਦਰ ਸਿੰਘ, ਰਾਜ ਬਹਾਦਰ ਸਿੰਘ, ਹਿਮਾਂਸ਼ੂ ਠੱਕਰ, ਗੁਰਭੇਜ ਸਿੰਘ, ਪੰਜਾਬ ਰੋਡਵੇਜ਼ ਦੇ ਅਧਿਕਾਰੀ/ ਕਰਮਚਾਰੀਆਂ  ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD