Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ, ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

30 ਅਪ੍ਰੈਲ ਤੱਕ ਜ਼ਿਲ੍ਹੇ ਅੰਦਰ ਪ੍ਰਚਾਰ ਵੈਨ ਰਾਹੀਂ ਕੀਤਾ ਜਾਵੇਗਾ ਲੋਕਾਂ ਨੂੰ ਜਾਗਰੂਕ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 13 Feb 2024

Last updated on: Feb 13, 2024, 00:00 IST

ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਵਿੱਦਿਅਕਤ ਸੈਸ਼ਨ 2024-25 ਲਈ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਆਈ ਸਿੱਖਿਆ ਕ੍ਰਾਂਤੀ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਇਹ ਵੈਨ ਤਿਆਰ ਕੀਤੀ ਗਈ ਹੈ ਜੋ ਕਿ 30 ਅਪ੍ਰੈਲ ਤੱਕ ਜ਼ਿਲ੍ਹੇ ਦੇ 08 ਸਿੱਖਿਆ ਬਲਾਕਾਂ ਵਿੱਚ ਲਗਾਤਾਰ ਪ੍ਰਚਾਰ ਕਰੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਅਤੇ ਸਰਕਾਰੀ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਇਸ ਸਮੇਂ 61 ਹਜ਼ਾਰ 226 ਵਿਦਿਆਰਥੀ ਪੜ੍ਹ ਰਹੇ ਹਨ। ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ 05 ਤੋਂ 10 ਫੀਸਦੀ ਤੱਕ ਗਿਣਤੀ ਵਧਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਟੀਚੇ ਨੂੰ ਸਿੱਖਿਆ ਵਿਭਾਗ ਅਤੇ ਲੋਕਾਂ ਦੇ ਸਹਿਯੋਗ ਨਾਲ 100 ਫੀਸਦੀ ਪੂਰਾ ਕਰਨ ਲਈ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਇਸ ਪ੍ਰਚਾਰ ਵੈਨ ਰਾਹੀਂ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਢਾਂਚੇ ਵਿੱਚ ਚੌਖੇ ਸੁਧਾਰ ਹੋਏ ਹਨ। ਜਿਸ ਨਾਲ ਸੰਸਾਰ ਭਰ ਵਿੱਚ ਚੱਲ ਰਹੇ ਮੁਕਾਬਲੇ ਬਾਜੀ ਦੇ ਦੌਰ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਮੇਂ ਦੇ ਹਾਣੀ ਬਣਾਏ ਜਾ ਰਹੇ ਹਨ। ਜਿਸ ਸਦਕਾ ਹੁਣ ਕਾਨਵੈਂਟ ਅਤੇ ਮਾਡਲ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਨੂੰ ਪ੍ਰਮੁੱਖਤਾ ਦੇ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਯੰਤਰ ਯਤਨਾਂ ਸਦਕਾ ਦੋ ਸਾਲਾਂ ਵਿੱਚ ਕੀਤੀ ਗਈ ਮਿਹਨਤ ਨਾਲ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਿਹਾ ਹੈ ਅਤੇ ਮਾਪਿਆਂ ਦਾ ਅਧਿਆਪਕਾਂ ਤੇ ਬਣ ਰਿਹਾ ਵਿਸ਼ਵਾਸ ਸਾਡੀ ਸਫ਼ਲਤਾ ਵੱਲ ਇਸ਼ਾਰਾ ਕਰਦਾ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਹੋਰ ਗਤੀਵਿਧੀਆ ਵੱਲ ਉਤਸ਼ਾਹਿਤ ਕੀਤਾ ਜਾਂਦਾ ਹੈ ਜਿਵੇਂ ਖੇਡਾਂ ਸਮਰ ਕੈਂਪ ਅਤੇ ਅਧਿਆਪਕ ਮਾਪੇ ਮਿਲਣੀ ਵਰਗੇ ਫੈਸਲਿਆਂ ਨੇ ਮਾਪਿਆਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਕਾਇਮ ਹੋਇਆ ਹੈ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਨਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਦੀਪ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੀਦਾਰ ਸਿੰਘ ਮਾਂਗਟ, ਸਹਾਇਕ ਸਿੱਖਿਆ ਅਫ਼ਸਰ ਜਸਬੀਰ ਸਿੰਘ, ਜ਼ਿਲ੍ਹਾ ਕੁਆਡੀਨੇਟਰ ਕੁਲਦੀਪ ਸਿੰਘ, ਸਹਾਇਕ ਕੁਆਡੀਨੇਟਰ ਅਮਨਦੀਪ ਸਿੰਘ ਮੱਟੂ ਤੋਂ ਇਲਾਵਾ ਸਮੂਹ ਜ਼ਿਲ੍ਹਾ ਬਲਾਕ ਅਫ਼ਸਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD