Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਰੋਪੜ ਦੇ ਬਰਡਸ ਵਾਚ ਸੈਂਟਰ 'ਚ ਵਿਧਾਇਕ ਨੇ ਦੇਖੀ ਕੂੰਜਾਂ ਦੀ ਡਾਰ

ਰੋਪੜ ਚ ਵੱਖ-ਵੱਖ ਦੇਸ਼ਾਂ ਤੋਂ ਆਏ ਨੇ 1500 ਦੇ ਕਰੀਬ ਪੰਛੀ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 13 Feb 2024

ਰੋਪੜ ਵਿਚ ਸਤਲੁਜ ਦਰਿਆ ਦੇ ਕੰਢੇ ਰਾਮਸਰ ਸਾਈਟ ਨੈਸ਼ਨਲ ਵੈਟ ਲੈਂਡ ਵਿਚ ਬਣੇ ਬਰਡਸ ਵਾਚ ਸੈਂਟਰ ਵਿਖੇ ਅੱਜ ਸਵੇਰੇ ਹਲਕਾ ਵਿਧਾਇਕ ਦਿਨੇਸ਼ ਚੱਡਾ ਆਪਣੀ ਟੀਮ ਸਮੇਤ ਪਹੁੰਚੇ। ਜਿਨ੍ਹਾਂ ਨੇ ਉੱਥੇ ਮਹਿਕਮੇ ਦੇ ਅਧਿਕਾਰੀਆਂ ਨਾਲ ਦੂਰਬੀਨਾਂ ਰਾਹੀਂ ਵੱਖ-ਵੱਖ ਦੇਸ਼ਾਂ ਤੋਂ ਪਹੁੰਚੇ ਪੰਛੀਆਂ ਨੂੰ ਦੇਖਿਆ, ਜਿਨਾਂ ਵਿਚ ਮੁੱਖ ਤੌਰ ਤੇ ਕੂੰਜਾਂ ਦੀ ਡਾਰ ਕਹੇ ਜਾਣ ਵਾਲੇ ਹਿਮਾਲਿਆ ਤੋਂ ਵੀ ਉੱਤੇ 29500 ਫੁੱਟ ਉਤੇ ਉੱਡਣ ਵਾਲੇ ਬਾਰ ਹੈਡਡਗੀਜ ਪੰਛੀਆਂ ਨੂੰ ਦੇਖਿਆ। 

ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਚੱਢਾ ਨੇ ਦੱਸਿਆ ਕਿ ਇਸ ਵਾਰ ਦੇ ਪ੍ਰੀਲਿਮਨਰੀ ਸੈਂਸਸ ਦੇ ਮੁਤਾਬਕ ਰੋਪੜ ਕਈ ਦੇਸ਼ਾਂ ਤੋਂ 1500 ਦੇ ਕਰੀਬ ਪੰਛੀ ਆਏ, ਜਿਨਾਂ ਚ ਮੁੱਖ ਤੌਰ ਉਤੇ ਸੈਂਟਰਲ ਏਸ਼ੀਆ, ਮੰਗੋਲੀਆ, ਤਜ਼ਾਕਿਸਤਾਨ, ਸਾਇਬੇਰੀਆ, ਰਸੀਆ ਅਤੇ ਉਜ਼ਬੇਕਿਸਤਾਂਨ ਦੇਸ਼ਾਂ ਤੋਂ ਆਉਂਦੇ ਹਨ। ਮੁੱਖ ਤੌਰ 'ਤੇ ਆਏ ਪੰਛੀਆਂ ਚ ਬਾਰ ਹੈਡਡਗੀਜ, ਕਾਮਨ ਕੂਟ, ਗਰੇ ਲੇਗ ਗੀਜ਼, ਗਰੇਟ ਕਰਮੋਰੈਂਟ, ਗਰੇਟ ਕ੍ਰਿਸਟਡ ਗਰੀਵ, ਲਿਟਲ ਗਰੀਵ, ਰੈਡ ਕ੍ਰਿਸਟਡ ਪੋਰਚਰਡ ਆਦਿ ਸ਼ਾਮਿਲ ਹਨ। 

ਇਸ ਮੌਕੇ ਉਤੇ ਹਲਕਾ ਵਿਧਾਇਕ ਅਤੇ ਟੀਮ ਵੱਲੋਂ ਜਿੱਥੇ ਬਰਡਸਵਾਰ ਸੈਂਟਰ ਦੇ ਵਿੱਚ ਤ੍ਰਿਵੇਣੀ ਦੇ ਦਰਖਤ ਲਗਾਏ ਗਏ। ਉਥੇ ਹੀ ਪੰਛੀਆਂ ਨਾਲ ਸੰਬੰਧਿਤ ਕੁਇਜ਼ ਮੁਕਾਬਲਿਆਂ ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਹਲਕਾ ਵਿਧਾਇਕ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਬਰਡ ਬਾਚ ਸੈਂਟਰ ਨੂੰ ਹੋਰ ਅਪਡੇਟ ਕਰਕੇ ਇੱਥੇ ਆਮ ਲੋਕਾਂ ਲਈ ਮਾਈਗਰੇਟਰੀ ਅਤੇ ਲੋਕਲ ਪੰਛੀਆਂ ਨੂੰ ਦੇਖਣ ਦੇ ਇੰਤਜ਼ਾਮ ਕਰਵਾਏ ਜਾਣ। 

ਇਸ ਮੌਕੇ ਉਹਨਾਂ ਨਾਲ ਕੁਲਰਾਜ ਸਿੰਘ ਡੀ.ਐਫ.ਓ ਵਾਇਲਡ ਲਾਈਫ, ਸ਼ਿਵ ਕੁਮਾਰ ਲਾਲਪੁਰ, ਸੁਰਜਨ ਸਿੰਘ, ਭਾਗ ਸਿੰਘ ਮਦਾਨ, ਵਿਕਰਾਂਤ ਚੌਧਰੀ, ਸੁਰਿੰਦਰ ਸਿੰਘ, ਅਮ੍ਰਿਤਪਾਲ ਸਿੰਘ ਪੱਪੀ, ਸਤਨਾਮ ਸਿੰਘ ਗਿੱਲ, ਚੇਤਨ ਕਾਲੀਆ, ਪਰਮਿੰਦਰਬੀਰ ਸਿੰਘ ਚੀਮਾਂ ਆਦਿ ਹਾਜ਼ਿਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD