Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਾਜਪਾ ਦਾ ਦੂਜਾ ਬੂਥ ਮਹਾਸੰਮੇਲਨ : ਪਟਿਆਲਾ ਵਾਸੀਆਂ ਲਈ ਉੱਤਰੀ ਬਾਈਪਾਸ ਦੇ ਨਿਰਮਾਣ ਦਾ ਰਸਤਾ ਸਾਫ, ਜਾਰੀ ਹੋਇਆ ਟੈਂਡਰ - ਪ੍ਰਨੀਤ ਕੌਰ

ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਰਹਿੰਦਿਆਂ ਪਟਿਆਲਾ ਵਿਧਾਨ ਸਭਾ-110 'ਚ ਦੋ ਵੱਡੀਆਂ ਯੂਨੀਵਰਸਿਟੀਆਂ, 500 ਕਰੋੜ ਰੁਪਏ ਦਾ ਨਹਿਰੀ ਪਾਣੀ ਪ੍ਰਾਜੈਕਟ ਅਤੇ ਨਵਾਂ ਬੱਸ ਸਟੈਂਡ ਕੀਤਾ ਸਥਾਪਿਤ - ਐਮ.ਪੀ. ਪਟਿਆਲਾ

Parneet Kaur, Preneet Kaur, Punjab Pradesh Congress Committee, Congress, Punjab Congress, Patiala

Web Admin

Web Admin

5 Dariya News

ਪਟਿਆਲਾ , 13 Feb 2024

Last updated on: Feb 13, 2024, 00:00 IST

ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਮੰਗਲਵਾਰ ਨੂੰ ਸਰਹਿੰਦ ਰੋਡ 'ਤੇ ਸਥਿਤ ਸਿਲਵਰ ਓਕ ਪੈਲੇਸ ਵਿਖੇ ਕਰਵਾਏ ਗਏ ਭਾਜਪਾ ਦੇ ਦੂਜੇ ਬੂਥ ਮਹਾਂਸੰਮੇਲਨ ਦਾ ਹਿੱਸਾ ਬਣੇ। ਇਸ ਮੌਕੇ ਵਰਕਰਾਂ ਦੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ  ਕਿਹਾ ਕਿ ਪਟਿਆਲਾ ਵਿਧਾਨ ਸਭਾ ਹਲਕਾ-110 ਦੇ ਲੋਕਾਂ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਦੇ ਯਤਨਾਂ ਅਤੇ ਇਲਾਕਾ ਵਾਸੀਆਂ ਦੇ ਭਰੋਸੇ ਸਦਕਾ ਕੇਂਦਰੀ ਸੜਕ ਨਿਰਮਾਣ ਮੰਤਰੀ ਨਿਤਿਨ ਗਡਕਰੀ ਵੱਲੋਂ ਪਟਿਆਲਾ ਦੇ ਉੱਤਰੀ ਬਾਈਪਾਸ ਦੀ ਫਾਈਲ ਪਾਸ ਕਰ ਦਿੱਤੀ ਗਈ ਹੈ ਅਤੇ ਨਿਰਮਾਣ ਲਈ ਟੈਂਡਰ ਜਾਰੀ ਹੋ ਚੁੱਕਿਆ ਹੈ। 

ਉਨ੍ਹਾਂ ਕਿਹਾ ਕਿ ਉੱਤਰੀ ਬਾਈਪਾਸ ਦੀ ਉਸਾਰੀ ਦਾ ਕੰਮ ਅਗਲੇ ਦਿਨਾਂ ਵਿੱਚ ਸ਼ੁਰੂ ਕਰ ਦਿੱਤਾ ਜਾਵੇਗਾ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਹੁੰਦਿਆਂ ਪਟਿਆਲਾ ਦਿਹਾਤੀ ਵਿਧਾਨ ਸਭਾ ਵਿੱਚ ਦੋ ਵੱਡੀਆਂ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਹਨ। ਇਸ ਦੇ ਨਾਲ ਹੀ ਪਟਿਆਲਾ-110 ਵਿੱਚ 500 ਕਰੋੜ ਰੁਪਏ ਦਾ ਨਹਿਰੀ ਪਾਣੀ ਦਾ ਪ੍ਰਾਜੈਕਟ ਅਤੇ ਅਤਿ-ਆਧੁਨਿਕ ਬੱਸ ਸਟੈਂਡ ਬਣਾਇਆ ਜੋ ਲੋਕਾਂ ਨੂੰ ਬਹੁਤ ਲਾਭ ਪਹੁੰਚਾ ਰਿਹਾ ਹੈ। 

ਉਨ੍ਹਾਂ ਹਾਕਮ ਧਿਰ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਵਿਕਾਸ ਮਹਿਜ਼ ਇਸ਼ਤਿਹਾਰਾਂ ਤੱਕ ਸੀਮਤ ਹੈ, ਪਰ ਜ਼ਮੀਨੀ ਹਕੀਕਤ ਤੋਂ ਹਰ ਵਰਗ ਪ੍ਰੇਸ਼ਾਨ ਹੈ। ਦੂਜੇ ਪਾਸੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਨਿਲ ਸਰੀਨ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਬੂਥ ਪੱਧਰ ਨੂੰ ਮਜ਼ਬੂਤ ਕਰਨ ਅਤੇ ਹਰੇਕ ਵਿਅਕਤੀ ਨੂੰ ਆਪਣੀ ਪਛਾਣ ਦੇ ਘੱਟੋ-ਘੱਟ ਦਸ ਵਿਅਕਤੀਆਂ ਦੀਆਂ ਵੋਟਾਂ ਕਮਲ ਦੇ ਫੁੱਲ ਲਈ ਹਾਸਲ ਕਰਨ ਲਈ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਇਸੇ ਤਰ੍ਹਾਂ ਪੰਜਾਬ ਭਾਜਪਾ ਦੇ ਰਾਸ਼ਟਰੀ ਕਾਰਜਕਾਰਣੀ ਦੇ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਵਾਰ 400 ਦੇ ਪਾਰ ਕਰਨ ਦੇ ਨਾਅਰੇ ਨੂੰ ਸੱਚ ਕਰਨ ਲਈ ਹਰ ਭਾਜਪਾ ਵਰਕਰ ਨੂੰ ਸਖ਼ਤ ਮਿਹਨਤ ਕਰਨੀ ਪਵੇਗੀ। ਬੂਥ ਮਹਾਂਸੰਮੇਲਨ ਵਿੱਚ ਹੋਏ ਇਕੱਠ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਲਈ ਅਜੇ ਤੱਕ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ, ਪਰ ਉਨ੍ਹਾਂ ਨੂੰ ਪਤਾ ਹੈ ਕਿ ਮਹਾਰਾਣੀ ਪ੍ਰਨੀਤ ਕੌਰ ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਹੋਣਗੇ ਅਤੇ ਉਨ੍ਹਾਂ ਨੂੰ ਜਿਤਾਉਣ ਆਪਾਂ ਸਾਰਿਆਂ ਦੀ ਜ਼ਿੰਮੇਵਾਰੀ ਹੈ।

ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਪਟਿਆਲਾ-110 ਵਿੱਚ ਬੀਤੇ ਸਾਲਾਂ ਦੇ ਵਿਕਾਸ ਬਾਰੇ ਤਾਂ ਸਾਰੇ ਲੋਕ ਜਾਣਦੇ ਹਨ, ਪਰ ਅੱਜ ਦੀ ਨਵੀਂ ਪੀੜੀ ਨੂੰ ਪਤਾ ਹੋਣਾ ਚਾਹਿਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਜਾਂ ਉਹਨਾਂ ਦੇ ਪਰਿਵਾਰ ਵਲੋਂ ਬਹਾਦਰਗੜ੍ਹ ਫੈਕਟਰੀ ਅਤੇ ਡੀ.ਐਮ.ਡਬਲਿਊ ਵਰਗੀਆਂ ਵੱਡੀਆਂ ਸਨਅਤਾਂ ਵੀ ਉਨ੍ਹਾਂ ਦੀ ਮਿਹਨਤ ਸਦਕਾ ਹੀ ਸਥਾਪਿਤ ਹੋਈਆਂ ਹਨ ਅਤੇ ਅੱਜ ਅਨੇਕਾਂ ਲੋਕਾਂ ਨੂੰ ਰੋਜਗਾਰ ਮਿਲ ਸਕਿਆ ਹੈ। 

ਉਨ੍ਹਾਂ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਨੂੰ ਪਟਿਆਲਾ ਲੋਕ ਸਭਾ ਸੀਟ ਤੋਂ ਚੁਣਨਾ ਸਮੁੱਚੇ ਇਲਾਕੇ ਦੀ ਜ਼ਿੰਮੇਵਾਰੀ ਹੈ ਅਤੇ ਇਸ ਤੋਂ ਬਾਅਦ ਇਲਾਕੇ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਜ਼ਿੰਮੇਵਾਰੀ ਮਹਾਰਾਣੀ ਪ੍ਰਨੀਤ ਕੌਰ ਅਤੇ ਮੋਦੀ ਸਰਕਾਰ ਦੀ ਹੋਵੇਗੀ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਪ੍ਰਵੀਨ ਬਾਂਸਲ, ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ, ਸੁਖਵਿੰਦਰ ਕੌਰ ਨੌਲੱਖਾ, ਲੋਕ ਸਭਾ ਹਲਕਾ ਪ੍ਰਚਾਰਕ ਬਲਵੰਤ ਰਾਏ, ਕੇ.ਕੇ ਮਲਹੋਤਰਾ, ਸਾਰੇ ਛੇ ਮੰਡਲਾਂ ਦੇ ਪ੍ਰਧਾਨ ਅਤੇ 258 ਬੂਥ ਇੰਚਾਰਜਾਂ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਸ਼ਾਮਲ ਹੋਏ।

 

Tags: Parneet Kaur , Preneet Kaur , Punjab Pradesh Congress Committee , Congress , Punjab Congress , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD