Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਚਿਤਕਾਰਾ ਯੂਨੀਵਰਸਿਟੀ ਵਿੱਚ ਯੰਗ ਪ੍ਰੋਫੈਸ਼ਨਲਜ਼ ਸਕੀਮ(ਵਾਈਪੀਐੱਸ) ਦੀ ਪ੍ਰੀ-ਲਾਂਚਿੰਗ ਨੂੰ ਲੈ ਕੇ ਜਬਰਦਸਤ ਉਤਸ਼ਾਹ

600 ਤੋਂ ਵੱਧ ਵਿਦਿਆਰਥੀਆਂ ਅਤੇ ਸਾਬਕਾ ਵਿਦਿਆਰਥੀਆਂ ਨੇ ਲਿਆ ਭਾਗ

Chitkara University, Banur, Rajpura, Dr. Ashok K Chitkara,Chitkara Business School, Dr. Madhu Chitkara

Web Admin

Web Admin

5 Dariya News

ਬਨੂਡ਼ , 13 Feb 2024

Last updated on: Feb 13, 2024, 00:00 IST

ਚਿਤਕਾਰਾ ਯੂਨੀਵਰਸਿਟੀ ਵਿੱਚ ਅੱਜ ਯੂਕੇ-ਇੰਡੀਆ ਯੰਗ ਪ੍ਰੋਫੈਸ਼ਨਲਜ਼ ਸਕੀਮ ਦਾ ਪ੍ਰੀ-ਲਾਂਚ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਲਈ ਵਿਦਿਆਰਥੀਆਂ ਵਿੱਚ ਜਬਰਦਸਤ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਸਮਾਰੋਹ ਵਿੱਚ ਚਿਤਕਾਰਾ ਯੂਨੀਵਰਸਿਟੀ ਦੇ 600 ਤੋਂ ਵੱਧ ਵਿਦਿਆਰਥੀ ਅਤੇ ਸਾਬਕਾ ਵਿਦਿਆਰਥੀ ਸ਼ਾਮਿਲ ਹੋਏ। ਦੋਹਾਂ ਦੇਸ਼ਾਂ ਵਿੱਚ ਨਵੇਂ ਮੌਕਿਆਂ ਨੂੰ ਪੈਦਾ ਕਰਨ ਵਾਲੀ ਇਸ ਪਹਿਲ ਨੇ ਵੱਖ-ਵੱਖ ਵਿਦਿਅਕ ਸੰਸਥਾਵਾਂ ਅਤੇ ਕੂਟਨੀਤਕ ਨੁਮਾਇੰਦਿਆਂ ਸਮੇਤ ਵੱਖ-ਵੱਖ ਹਿੱਸੇਦਾਰਾਂ ਦਾ ਧਿਆਨ ਖਿਚਆ ਹੈ।

ਯੂਕੇ-ਇੰਡੀਆ ਯੰਗ ਪ੍ਰੋਫੈਸ਼ਨਲ ਸਕੀਮ (ਵਾਈ.ਪੀ.ਐੱਸ.) ਨਵੇਂ ਮੌਕਿਆਂ ਨੂੰ ਤਲਾਸ਼ਣ ਵਾਲੇ ਭਾਰਤੀ ਪੇਸ਼ੇਵਰਾਂ ਲਈ ਨਵੇਂ ਪਰਿਵਤਨਕਾਰੀ ਮੌਕਿਆਂ ਨੂੰ ਪ੍ਰਦਾਨ ਕਰਦੀ ਹੈ। ਵਿਦਿਆਰਥੀਆਂ ਨੂੰ ਇਸ ਸਕੀਮ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਆਉਣ ਵਾਲੀ 20 ਫਰਵਰੀ 2024 ਤੋਂ ਅਗਲੇ 48 ਘੰਟੇ ਲਈ ਪਹਿਲਾ ਬੈਲੇਟ ਖੁਲੇਗਾ, ਜਿਸ ਵਿੱਚ 18 ਤੋਂ 30 ਸਾਲ ਦੀ ਉਮਰ ਦੇ ਯੋਗ ਉਮੀਦਵਾਰ ਭਾਗ ਲੈ ਸਕਣਗੇ। ਪਿਛਲੇ ਵਰ੍ਹੇ ਹਸਤਾਖ਼ਰਿਤ ਇਸ ਯੋਜਨਾ ਅਧੀਨ, ਯੋਗ ਭਾਰਤੀ ਅਤੇ ਬ੍ਰਿਟਿਸ਼ ਨਾਗਰਿਕ ਇੱਕ ਦੂਜੇ ਦੇ ਦੇਸ਼ ਵਿੱਚ ਦੋ ਸਾਲ ਤੱਕ ਕੰਮ ਕਰਨ ਜਾਂ ਖੋਜ ਕਰਨ ਲਈ ਨਿਵੇਦਨ ਕਰ ਸਕਦੇ ਹਨ।

ਅੱਜ ਚਿਤਕਾਰਾ ਯੂਨੀਵਰਸਿਟੀ ਵਿੱਚ ਆਯੋਜਿਤ ਇਸ ਸਮਾਗਮ ਵਿੱਚ ਯੂਕੇ ਅਤੇ ਬ੍ਰਿਟਿਸ਼ ਹਾਈ ਕਮਿਸ਼ਨ ਦੇ 12 ਹੋਰ ਡੈਲੀਗੇਟਾਂ ਦੀ ਮੌਜੂਦਗੀ ਦੇ ਨਾਲ-ਨਾਲ ਸਮੁੱਚੇ ਖੇਤਰ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਪ੍ਰਤੀਨਿਧ ਵੀ ਸ਼ਾਮਿਲ ਹੋਏ। ਇਸ ਗਲੋਬਲ ਸ਼ਮੂਲੀਅਤ ਨਾਲ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਵਾਲੀਆਂ ਪਹਿਲਕਦਮੀਆਂ ਲਈ ਦਿਲਚਸਪੀ ਅਤੇ ਸਮਰਥਨ ਨੂੰ ਹੁਲਾਰਾ ਮਿਲੇਗਾ। ਬ੍ਰਿਟਿਸ਼ ਹਾਈ ਕਮਿਸ਼ਨ ਦੀ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਨੇ ਪ੍ਰਤਿਭਾ ਅਤੇ ਨਵੀਨਤਾ ਨੂੰ ਹੁਲਾਰਾ ਦੇਣ ਲਈ ਅੰਤਰਰਾਸ਼ਟਰੀ ਸਹਿਯੋਗ ਅਤੇ ਆਦਾਨ-ਪ੍ਰਦਾਨ ਦੀ ਮਹੱਤਤਾ ਨੂੰ ਉਜਾਗਰ ਕਰਨ ਬਾਰੇ ਜਾਣਕਾਰੀ ਦਿੱਤੀ।

ਚਿਤਕਾਰਾ ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਮਾਮਲਿਆਂ ਦੇ ਦਫਤਰ ਦੀ ਪ੍ਰੋ ਵਾਈਸ ਚਾਂਸਲਰ, ਸ਼੍ਰੀਮਤੀ ਹੇਜ਼ਲ ਸਿਰੋਮੋਨੀ ਨੇ ਆਪਣਾ ਉਤਸ਼ਾਹ ਪ੍ਰਗਟ ਕਰਦੇ ਹੋਏ ਕਿਹਾ, ਕਿ ‘‘ਯੰਗ ਪ੍ਰੋਫੈਸ਼ਨਲ ਸਕੀਮ ਸਾਡੇ ਵਿਦਿਆਰਥੀਆਂ ਅਤੇ ਸਾਬਕਾ ਵਿਦਿਆਰਥੀਆਂ ਲਈ ਆਪਣੇ ਆਪਣੇ ਪੇਸ਼ੇਵਰ ਕਰੀਅਰ ਵਿੱਚ ਨਵੀਆਂ ਉਚਾਈਆਂ ਹਾਸਲ ਕਰਨ ਲਈ ਅਤੇ ਵਿਦੇਸ਼ਾਂ ਵਿੱਚ ਅਰਥਪੂਰਨ ਅਨੁਭਵਾਂ ਵਿੱਚ ਸ਼ਾਮਲ ਹੋਣ ਲਈ ਇੱਕ ਸ਼ਾਨਦਾਰ ਮੌਕਾ ਪੇਸ਼ ਕਰਦੀ ਹੈ।”

ਇਹ ਵੀਜ਼ਾ ਪਹਿਲਕਦਮੀ ਚੁਣੇ ਹੋਏ ਬਿਨੈਕਾਰਾਂ ਨੂੰ ਯੂਕੇ ਵਿੱਚ ਦੋ ਸਾਲ ਤੱਕ ਰਹਿਣ, ਕੰਮ ਕਰਨ ਜਾਂ ਅਧਿਐਨ ਕਰਨ ਦਾ ਮੌਕਾ ਪ੍ਰਦਾਨ ਕਰਦੀ ਹੈ, ਜਿਸ ਵਿੱਚ ਸੱਭਿਆਚਾਰਕ ਵਟਾਂਦਰੇ ਅਤੇ ਪੇਸ਼ੇਵਰ ਵਿਕਾਸ ਦੀ ਸਹੂਲਤ ਮਿਲਦੀ ਹੈ। ਦਿਲਚਸਪੀ ਰੱਖਣ ਵਾਲੇ ਵਿਅਕਤੀ ਯੋਗਤਾ ਦੇ ਮਾਪਦੰਡ ਅਤੇ ਅਰਜ਼ੀ ਪ੍ਰਕਿਰਿਆ ਬਾਰੇ ਜਾਣਕਾਰੀ ਇਸ ਵੈਬਸਾਈਟ  www.gov.uk/india-young-professionals-scheme-visa  ਤੋਂ ਪ੍ਰਾਪਤ ਕਰ ਸਕਦੇ ਹਨ।

ਯੂਕੇ-ਇੰਡੀਆ ਯੰਗ ਪ੍ਰੋਫ਼ੈਸ਼ਨਲਜ਼ ਸਕੀਮ ਬਾਰੇ ਮੁੱਖ ਵੇਰਵੇ ਇਸ ਪ੍ਰਕਾਰ ਹਨ:

·       ਪਹਿਲਾ ਬੈਲਟ 2,400 ਐਪਲੀਕੇਸ਼ਨਾ ਨੂੰ ਅਲਾਟ ਕਰੇਗਾ , ਉਸ ਤੋਂ ਬਾਅਦ ਦੂਜੇ ਬੈਲਟ ਦੇ ਵੇਰਵੇ ਦਿੱਤੇ ਜਾਣਗੇ।

·       ਨਿਰਪੱਖਤਾ ਅਤੇ ਬਰਾਬਰ ਮੌਕੇ ਨੂੰ ਯਕੀਨੀ ਬਣਾਉਣ ਲਈ, ਪ੍ਰਤੀ ਵਿਅਕਤੀ ਕੇਵਲ ਇੱਕ ਪ੍ਰਵੇਸ਼ ਦੀ ਇਜਾਜ਼ਤ ਹੈ।

·       ਸਫਲ ਬਿਨੈਕਾਰਾਂ ਨੂੰ ਈਮੇਲ ਰਾਹੀਂ ਵੀਜ਼ਾ ਲਈ ਅਰਜ਼ੀ ਦੇਣ ਦਾ ਸੱਦਾ ਪ੍ਰਾਪਤ ਹੋਵੇਗਾ ਅਤੇ ਉਹਨਾਂ ਨੂੰ 90 ਦਿਨਾਂ ਦੇ ਅੰਦਰ ਅਰਜ਼ੀ ਦੀ ਪ੍ਰਕਿਰਿਆ ਨੂੰ ਪੂਰਾ ਕਰਨਾ ਪਵੇਗਾ।

·       ਇਮੀਗ੍ਰੇਸ਼ਨ ਹੈਲਥ ਸਰਚਾਰਜ ਅਤੇ ਸੰਬੰਧਿਤ ਵੀਜ਼ਾ ਅਰਜ਼ੀ ਕੇਂਦਰ ਫੀਸ ਤੋਂ ਇਲਾਵਾ, ਵਾਈਪੀਐਸ ਵੀਜ਼ਾ ਫ਼ੀਸ 298 ਪੌਂਡ ਹੈ।

ਜਿਵੇਂ ਕਿ ਭਾਰਤ ਅਤੇ ਯੂ.ਕੇ. ਯੰਗ ਪ੍ਰੋਫੈਸ਼ਨਲ ਸਕੀਮ ਵਰਗੀਆਂ ਪਹਿਲਕਦਮੀਆਂ ਰਾਹੀਂ ਆਪਣੇ ਸਬੰਧਾਂ ਨੂੰ ਮਜ਼ਬੂਤ  ਕਰ ਰਹੇ ਹਨ, ਉਵੇਂ ਹੀ ਅੰਤਰ-ਸੱਭਿਆਚਾਰਕ ਅਦਾਨ-ਪ੍ਰਦਾਨ ਅਤੇ ਸਹਿਯੋਗ ਦੇ ਮੌਕੇ ਲਗਾਤਾਰ ਵਧ ਰਹੇ ਹਨ, ਜਿਸ ਨਾਲ ਗਲੋਬਲ ਨੇਤਾਵਾਂ ਦੀ ਅਗਲੀ ਪੀੜੀ ਨੂੰ ਸ਼ਕਤੀ ਮਿਲ ਰਹੀ ਹੈ। ਯੰਗ ਪ੍ਰੋਫ਼ੈਸ਼ਨਲਜ਼ ਸਕੀਮ ਦੇ ਦਿਲਚਸਪ ਮੌਕਿਆਂ ਬਾਰੇ ਹੋਰ ਜਾਣਨ ਲਈ ਅਧਿਕਾਰਤ ਵੈੱਬਸਾਈਟ ’ਤੇ ਜਾਓ।

 

Tags: Chitkara University , Banur , Rajpura , Dr. Ashok K Chitkara , Chitkara Business School , Dr. Madhu Chitkara

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD