Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਤੇ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਪਹੁੰਚੀਆਂ ਮਲੋਟ

ਕੈਬਨਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਕੀਤਾ ਗਿਆ ਸਵਾਗਤ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਲੋਟ , 13 Feb 2024

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗੌਰਵਸ਼ਾਲੀ ਵਿਰਸੇ ਅਤੇ ਇਤਿਹਾਸ ਨੂੰ ਦਰਸਾਉਂਦੀਆਂ ਸ਼ਾਨਦਾਰ ਝਾਂਕੀਆਂ ਤਿਆਰ ਕਰਵਾਈਆਂ ਗਈਆਂ ਹਨ ਜੋ ਕਿ ਅੱਜ ਮਲੋਟ ਉਪਮੰਡਲ ਵਿੱਚ ਪਹੁੰਚੀਆਂ। ਇਸ ਮੌਕੇ ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਹਨਾਂ ਦਾ ਸਵਾਗਤ ਕੀਤਾ ਅਤੇ ਇਹਨਾਂ ਝਾਕੀਆਂ ਨੂੰ ਅਗਲੇ ਪੜਾਅ ਲਈ ਝੰਡੀ ਵਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਝਾਂਕੀ ਨੂੰ ਭਾਰਤ ਸਰਕਾਰ ਵੱਲੋਂ 26 ਜਨਵਰੀ ਨੂੰ ਵਿਖਾਉਣ ਤੋਂ ਮਨ੍ਹਾਂ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਤਿੰਨ ਝਾਕੀਆਂ ਦਾ ਸੈੱਟ ਤਿਆਰ ਕਰਕੇ ਸਾਰੇ ਪੰਜਾਬ ਵਿੱਚ ਭੇਜਣ ਦਾ ਫੈਸਲਾ ਕੀਤਾ ਤਾਂ ਜੋ ਲੋਕ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਅਤੇ ਵਿਰਸੇ ਤੋਂ ਜਾਣੂੰ ਹੋ ਸਕਣ ।

 ਇਸ ਮੌਕੇ ਉਹਨਾਂ ਦੱਸਿਆ ਕਿ ਇਸ ਦੇ ਵਿੱਚ ਇੱਕ ਝਾਕੀ ਪੰਜਾਬ ਦੇ ਲੋਕਾਂ ਦੇ ਆਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਨੂੰ ਦਰਸਾਉਂਦੀ ਹੈ ਜਦਕਿ ਦੂਜੀ ਝਾਂਕੀ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਦੀ ਝਲਕ ਪੇਸ਼ ਕਰਦੀ ਹੈ। ਇਸੇ ਤਰ੍ਹਾਂ ਮਹਿਲਾ ਸਸ਼ਕਤੀਕਰਨ ਤੇ ਅਧਾਰਿਤ ਮਾਈ ਭਾਗੋ ਦੀ ਝਾਕੀ ਹੈ ਜੋ ਕਿ ਔਰਤਾਂ ਦੇ ਸਮਾਜ ਵਿੱਚ ਬੜਮੁੱਲੇ ਯੋਗਦਾਨ ਨੂੰ ਦਰਸਾਉਂਦੀ ਹੈ।

ਇਸ ਮੌਕੇ ਇਲਾਕਾ ਨਿਵਾਸੀਆਂ ਨੇ ਉਤਸ਼ਾਹ ਨਾਲ ਝਾਕੀਆਂ ਨੂੰ ਵੇਖਿਆ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਜ਼ੋਰਦਾਰ ਸ਼ਲਾਘਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਰਮੇਸ਼ ਅਰਨੀਵਾਲਾ, ਐਡਵੋਕੇਟ ਗੁਰਭੇਜ ਸਿੰਘ ਮਲੋਟ, ਗਗਨਦੀਪ ਸਿੰਘ ਔਲਖ, ਕੁਲਵਿੰਦਰ ਸਿੰਘ ਬਰਾੜ, ਯਾਦਵਿੰਦਰ ਸਿੰਘ ਸੋਹਣਾ, ਰਕੇਸ਼ ਕੁਮਾਰ ਬੰਟੀ, ਅਮਰੀਕ ਸਿੰਘ ਭੁੱਲਰ, ਗੁਰ ਭਗਤ ਸਿੰਘ ਅਤੇ ਅਰਸ਼ ਬਰਾੜ ਵੀ ਹਾਜ਼ਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD