Thursday, 16 May 2024

 

 

ਖ਼ਾਸ ਖਬਰਾਂ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ

 

ਸਕੌਚ ਐਵਾਰਡ 2023 : ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ

ਚੇਤਨ ਸਿੰਘ ਜੌੜਾਮਾਜਰਾ ਨੇ ਮਾਣਮੱਤੀ ਪ੍ਰਾਪਤੀ ਲਈ ਅਧਿਕਾਰੀਆਂ ਦੀ ਪਿੱਠ ਥਾਪੜੀ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Skoch Awards 2023

Web Admin

Web Admin

5 Dariya News

ਚੰਡੀਗੜ੍ਹ , 13 Feb 2024

ਪੰਜਾਬ ਸਰਕਾਰ ਨੇ ਸਕੌਚ ਐਵਾਰਡ-2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਬਾਗ਼ਬਾਨੀ ਦੇ ਖੇਤਰ ਵਿੱਚ ਇੱਕ ਸਿਲਵਰ ਐਵਾਰਡ ਸਣੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਰਤਾਰਪੁਰ, ਜਲੰਧਰ ਸਥਿਤ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ (ਇੰਡੋ-ਇਜ਼ਰਾਈਲੀ ਪ੍ਰਾਜੈਕਟ) ਨੂੰ ਸਿਲਵਰ ਐਵਾਰਡ ਮਿਲਣ 'ਤੇ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ। 

ਉਨ੍ਹਾਂ ਕਿਹਾ ਕਿ ਇਹ ਸੈਂਟਰ ਕਿਸਾਨਾਂ ਦੀ ਆਮਦਨ ਵਿੱਚ ਜ਼ਿਕਰਯੋਗ ਵਾਧਾ ਕਰਕੇ ਉਨ੍ਹਾਂ ਦੇ ਜੀਵਨ ਵਿੱਚ ਅਹਿਮ ਤਬਦੀਲੀ ਲਿਆਉਣ ਵਿੱਚ ਸਹਾਈ ਹੋ ਰਿਹਾ ਹੈ। ਇੱਥੇ 3-5 ਮੀਟ੍ਰਿਕ ਟਨ ਦੇ ਆਨ-ਫ਼ਾਰਮ ਕੋਲਡ ਰੂਮ ਨੂੰ ਸਟੈਂਡਰਡਾਈਜ਼ ਕੀਤਾ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਭਾਰੀ ਮੁਨਾਫ਼ਾ ਮਿਲਿਆ ਹੈ। ਇਹ ਸੈਂਟਰ ਵੈਲਿਊ-ਚੇਨ ਵਿੱਚ ਵੱਡੇ ਪਾੜੇ ਨੂੰ ਦੂਰ ਕਰਨ ਵਿੱਚ ਮਦਦ ਕਰਨ ਸਣੇ ਵਾਢੀ ਤੋਂ ਪਹਿਲਾਂ ਦੀ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1 ਕਨਾਲ ਪੌਲੀਹਾਊਸ ਤੋਂ 1 ਏਕੜ ਦੇ ਬਰਾਬਰ ਆਮਦਨ ਪ੍ਰਦਾਨ ਕਰਕੇ ਫ਼ਸਲੀ ਵਿਭਿੰਨਤਾ ਅਪਨਾਉਣ ਲਈ ਉਤਸ਼ਾਹਿਤ ਕਰ ਰਿਹਾ ਹੈ।

ਵਾਢੀ ਤੋਂ ਬਾਅਦ ਦੇ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਨਾਲ ਲੈਸ ਬਾਗ਼ਬਾਨੀ ਵਿਭਾਗ ਦੇ ਇਸ ਪ੍ਰਮੁੱਖ ਸੈਂਟਰ ਵਿਖੇ ਕਿਸਾਨਾਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਲਈ ਤਕਨੀਕੀ ਪ੍ਰਦਰਸ਼ਨੀ ਵੀ ਲਾਈਆਂ ਜਾਂਦੀਆਂ ਹਨ ਅਤੇ ਕਿਸਾਨਾਂ ਨੂੰ ਰੋਗ ਮੁਕਤ ਬੂਟਿਆਂ ਦੀ ਘਰ-ਘਰ ਡਿਲੀਵਰੀ ਦਿੱਤੀ ਜਾਂਦੀ ਹੈ। ਇਸ ਸੈਂਟਰ ਵਿੱਚ ਅਤਿ-ਆਧੁਨਿਕ ਹਾਈਡ੍ਰੋਪੌਨਿਕਸ ਯੂਨਿਟ ਅਤੇ ਇੱਕ ਪਲਾਂਟ ਕਲੀਨਿਕ ਪ੍ਰਯੋਗਸ਼ਾਲਾ ਵੀ ਹੈ। ਜ਼ਿਕਰਯੋਗ ਹੈ ਕਿ ਸੈਂਟਰ ਵੱਲੋਂ ਹੁਣ ਤੱਕ ਪੰਜਾਬ ਭਰ ਦੇ ਕਿਸਾਨਾਂ ਨੂੰ 2 ਕਰੋੜ ਤੋਂ ਵੱਧ ਰੋਗ-ਮੁਕਤ ਸਬਜ਼ੀਆਂ ਦੇ ਬੂਟੇ ਮੁਹੱਈਆ ਕਰਵਾਏ ਜਾ ਚੁੱਕੇ ਹਨ।

ਸੈਮੀਫ਼ਾਈਨਲਿਸਟ ਪ੍ਰਾਜੈਕਟਾਂ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ, ਪ੍ਰਾਜੈਕਟ ਫ਼ੇਜ਼, ਬਾਇਉਫ਼ਰਟੀਲਾਈਜ਼ਰ ਲੈਬਾਰਟਰੀ ਹੁਸ਼ਿਆਰਪੁਰ, ਸੇਰੀਕਲਚਰ (ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਵਿਕਾਸ) ਅਤੇ ਆਲੂਆਂ ਦੇ ਸੈਂਟਰ ਆਫ਼ ਐਕਸੀਲੈਂਸ (ਇੰਡੋ-ਡੱਚ ਪ੍ਰਾਜੈਕਟ)-ਧੋਗੜੀ, ਜਲੰਧਰ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਨੂੰ ਉਨ੍ਹਾਂ ਦੀ ਨਵੀਨਤਮ ਅਤੇ ਸਾਰੇ ਭਾਈਵਾਲਾਂ ਲਈ ਸਾਕਾਰਾਤਮਕ ਪ੍ਰਭਾਵ ਬਣਾਉਣ ਅਤੇ ਜ਼ਮੀਨੀ ਪੱਧਰ 'ਤੇ ਯੋਗਦਾਨ ਲਈ ਸਲਾਹਿਆ ਗਿਆ ਹੈ।

ਦੱਸ ਦੇਈਏ ਕਿ ਸਕੌਚ ਗਰੁੱਪ ਭਾਰਤ ਦਾ ਇੱਕ ਅਜਿਹਾ ਪ੍ਰਮੁੱਖ ਥਿੰਕ ਟੈਂਕ ਹੈ, ਜੋ ਸਰਬਪੱਖੀ ਵਿਕਾਸ 'ਤੇ ਧਿਆਨ ਕੇਂਦਰਤ ਕਰਦਿਆਂ ਸਮਾਜਿਕ-ਆਰਥਿਕ ਮੁੱਦਿਆਂ ਨਾਲ ਨਜਿੱਠਦਾ ਹੈ। ਸਕੌਚ ਐਵਾਰਡ, ਕੌਮੀ ਅਹਿਮੀਅਤ ਵਾਲੇ ਮੁੱਦਿਆਂ 'ਤੇ ਕੰਮ ਕਰਨ ਵਾਲੇ ਪ੍ਰਾਜੈਕਟਾਂ ਅਤੇ ਸੰਸਥਾਵਾਂ ਨੂੰ ਮਾਨਤਾ ਦੇਣ ਲਈ 2003 ਤੋਂ ਰਾਸ਼ਟਰੀ ਪੱਧਰ 'ਤੇ ਕਰਵਾਏ ਜਾ ਰਹੇ ਹਨ। 

ਇਹ ਪੁਰਸਕਾਰ ਸਮਾਜ ਵਿੱਚ ਅਹਿਮ ਯੋਗਦਾਨ ਪਾਉਣ ਲਈ ਪੁਰਸਕਾਰ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ/ਪ੍ਰਾਜੈਕਟਾਂ ਦੀਆਂ ਅਸਾਧਾਰਣ ਪ੍ਰਾਪਤੀਆਂ ਨੂੰ ਦਰਸਾਉਂਦੇ ਹਨ।ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਆਫ਼ ਇੰਡੀਆ ਵਿਖੇ ਕਰਵਾਏ ਗਏ ਐਵਾਰਡ ਸਮਾਰੋਹ ਦੌਰਾਨ ਖੇਤੀਬਾੜੀ ਵਿਭਾਗ ਦੇ ਸਕੱਤਰ ਸ੍ਰੀ ਅਜੀਤ ਬਾਲਾਜੀ ਜੋਸ਼ੀ, ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਸਹਾਇਕ ਡਾਇਰੈਕਟਰ (ਬਾਗ਼ਬਾਨੀ) ਸ੍ਰੀ ਦਲਜੀਤ ਸਿੰਘ ਗਿੱਲ ਨੇ ਪੰਜਾਬ ਸਰਕਾਰ ਦੀ ਤਰਫ਼ੋਂ ਐਵਾਰਡ ਪ੍ਰਾਪਤ ਕੀਤਾ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Skoch Awards 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD