Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ

ਜਾਣਕਾਰੀ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ ਮੋਬਾਈਲ-ਅਨੁਕੂਲ ਹੋਵੇਗੀ ਵੈੱਬਸਾਈਟ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 13 Feb 2024

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ ਕੀਤੀ, ਜੋ ਸੂਬੇ ਵਿੱਚ ਸੂਚਨਾ ਦੇ ਅਦਾਨ-ਪ੍ਰਦਾਨ ਨਾਲ ਸਬੰਧਤ ਗਤੀਵਿਧੀਆਂ ਵਿੱਚ ਜਨਤਕ ਸ਼ਮੂਲੀਅਤ ਯਕੀਨੀ ਬਣਾਉਣ ਸਣੇ ਸੂਚਨਾ ਪਸਾਰ ਨੂੰ ਵਧੇਰੇ ਸੁਚਾਰੂ ਬਣਾਏਗੀ ਅਤੇ ਪਾਰਦਰਸ਼ਤਾ ਵਿੱਚ ਹੋਰ ਵਾਧਾ ਕਰੇਗੀ।

ਵਿਭਾਗ ਦੇ ਅਧਿਕਾਰੀਆਂ ਅਤੇ ਸਮੁੱਚੀ ਤਕਨੀਕੀ ਟੀਮ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਸ ਪ੍ਰਗਟਾਈ ਕਿ ਮੋਬਾਈਲ-ਅਨੁਕੂਲ ਇਹ ਨਵੀਂ ਵੈੱਬਸਾਈਟ https://ipr.punjab.gov.in/en/ ਪੱਤਰਕਾਰਾਂ ਅਤੇ ਆਮ ਲੋਕਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ-ਪੱਖੀ ਨੀਤੀਆਂ ਬਾਰੇ ਨਵੀਨਤਮ ਜਾਣਕਾਰੀ ਪ੍ਰਦਾਨ ਕਰੇਗੀ ਅਤੇ ਉਨ੍ਹਾਂ ਤੱਕ ਸਹੀ ਜਾਣਕਾਰੀ ਅੰਗਰੇਜ਼ੀ, ਪੰਜਾਬੀ ਅਤੇ ਹਿੰਦੀ ਤਿੰਨੋਂ ਭਾਸ਼ਾਵਾਂ ਵਿੱਚ ਪਹੁੰਚਾਉਣਾ ਯਕੀਨੀ ਬਣਾਏਗੀ।

ਵੈਬਸਾਈਟ ਦੀਆਂ ਹੋਰ ਮੁੱਖ ਵਿਸ਼ੇਸ਼ਤਾਵਾਂ ਉਜਾਗਰ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਇਸ ਵੈਬਸਾਈਟ ਨੂੰ ਸੌਖ ਅਤੇ ਵਰਤੋਂ ਵਿੱਚ ਆਸਾਨੀ ਨੂੰ ਧਿਆਨ ਵਿੱਚ ਰੱਖਦਿਆਂ ਡਿਜ਼ਾਇਨ ਕੀਤਾ ਗਿਆ ਹੈ ਤਾਂ ਜੋ ਲੋਕ ਆਸਾਨੀ ਨਾਲ ਜਾਣਕਾਰੀ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਵੈਬਸਾਈਟ ਜ਼ਰੀਏ ਲੋਕ ਸਰਕਾਰ ਦੀਆਂ ਪਹਿਲਕਦਮੀਆਂ, ਪ੍ਰੈਸ ਰਿਲੀਜ਼, ਪ੍ਰਕਾਸ਼ਨਾਵਾਂ ਅਤੇ ਵੱਖ-ਵੱਖ ਖੇਤਰਾਂ ਬਾਰੇ ਤਾਜ਼ਾ ਅਤੇ ਵਿਆਪਕ ਜਾਣਕਾਰੀ ਪ੍ਰਾਪਤ ਕਰ ਸਕਣਗੇ।

ਲੋਕ ਸੰਪਰਕ ਮੰਤਰੀ ਨੇ ਕਿਹਾ ਕਿ ਇਹ ਵੈੱਬਸਾਈਟ ਮੋਬਾਈਲ ਉਪਕਰਣਾਂ ਲਈ ਅਨੁਕੂਲ ਹੈ, ਜਿਸ ਨਾਲ ਲੋਕ ਕਿਸੇ ਵੀ ਥਾਂ 'ਤੇ ਤੁਰੰਤ ਜਾਣਕਾਰੀ ਤੱਕ ਪਹੁੰਚ ਕਰ ਸਕਣਗੇ। ਇਹ ਵੈੱਬਸਾਈਟ ਨੈਸ਼ਨਲ ਇਨਫ਼ਾਰਮੈਟਿਕਸ ਸੈਂਟਰ ਪੰਜਾਬ (ਐਨ.ਆਈ.ਸੀ ਪੰਜਾਬ) ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ, ਜੋ ਵਰਤੋਂਕਾਰ-ਪੱਖੀ ਮੁਹਾਂਦਰੇ ਅਤੇ ਨੈਵੀਗੇਸ਼ਨ 'ਤੇ ਆਧਾਰਿਤ ਹੈ ਅਤੇ ਇਹ ਲੋਕਾਂ ਨੂੰ ਸਰਕਾਰੀ ਨੀਤੀਆਂ, ਐਲਾਨਾਂ ਅਤੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਤੱਕ ਆਸਾਨ ਪਹੁੰਚ ਪ੍ਰਦਾਨ ਕਰੇਗੀ।

ਹੋਰ ਜਾਣਕਾਰੀ ਸਾਂਝੀ ਕਰਦਿਆਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਭੁਪਿੰਦਰ ਸਿੰਘ ਨੇ ਕਿਹਾ ਕਿ ਵੈਬਸਾਈਟ ਵਿੱਚ ਫ਼ੀਡਬੈਕ ਫ਼ਾਰਮ, ਸਰਵੇਖਣ ਅਤੇ ਸਬੰਧਿਤ ਸਰੋਤਾਂ ਦੇ ਲਿੰਕ ਵਰਗੀਆਂ ਵਿਸ਼ੇਸ਼ਤਾਵਾਂ ਸ਼ਾਮਲ ਹਨ, ਜੋ ਸਰਕਾਰ ਅਤੇ ਜਨਤਾ ਦਰਮਿਆਨ ਬਿਹਤਰ ਸੰਚਾਰ ਦੀ ਸਹੂਲਤ ਪ੍ਰਦਾਨ ਕਰਨਾ ਯਕੀਨੀ ਬਣਾਉਣਗੀਆਂ।

ਵਧੀਕ ਡਾਇਰੈਕਟਰ (ਪ੍ਰਸ਼ਾਸਨ) ਸ੍ਰੀ ਸੰਦੀਪ ਸਿੰਘ ਗਾੜ੍ਹਾ ਨੇ ਕਿਹਾ ਕਿ ਐਨ.ਆਈ.ਸੀ. ਪੰਜਾਬ ਅਤੇ ਡੀ.ਜੀ.ਆਰ. ਵੈਬਸਾਈਟ ਲਈ ਤਕਨੀਕੀ ਸਹਾਇਤਾ ਯਕੀਨੀ ਬਣਾਉਣ ਦੇ ਨਾਲ-ਨਾਲ ਨਵੀਨਤਮ ਤਕਨੀਕੀ ਮਾਪਦੰਡ ਅਤੇ ਸੁਰੱਖਿਆ ਪ੍ਰੋਟੋਕੋਲ ਪ੍ਰਦਾਨ ਕਰਨਗੇ ਤਾਂ ਜੋ ਕਾਰਜਕੁਸ਼ਲਤਾ ਅਤੇ ਸੁਰੱਖਿਆ ਦੇ ਉੱਚ ਮਿਆਰਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਨ.ਆਈ.ਸੀ. ਪੰਜਾਬ ਤੋਂ ਵਧੀਕ ਐਸ.ਆਈ.ਓ. ਸ੍ਰੀ ਵਿਕਰਮ ਜੀਤ ਗਰੋਵਰ, ਸੀਨੀਅਰ ਡਾਇਰੈਕਟਰ ਸ੍ਰੀ ਅਨੂਪ ਕੁਮਾਰ ਜਲਾਲੀ, ਜੁਆਇੰਟ ਡਾਇਰੈਕਟਰ (ਆਈ.ਟੀ.) ਸ੍ਰੀ ਲੋਕੇਸ਼ ਦਿਵੇਦੀ ਸ਼ਾਮਲ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD