Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

‘ਆਪ ਦੀ ਸਰਕਾਰ, ਆਪ ਦੇ ਦੁਆਰ’ : ਕੈਂਪਾਂ ’ਚ ਮਿਲ ਰਹੀਆਂ ਸੇਵਾਵਾਂ ਤੋਂ ਲੋਕ ਉਤਸ਼ਾਹਿਤ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਵਾਰਡ ਨੰਬਰ 8, 9, 10, ਮੁਹੱਲਾ ਰਾਮਗੜ੍ਹ ਚੌਹਾਲ ਅਤੇ ਨਿਊ ਕਲੋਨੀ ਚੌਹਾਲ ’ਚ ਲਿਆ ਕੈਂਪਾਂ ਦਾ ਜਾਇਜ਼ਾ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਹੁਸ਼ਿਆਰਪੁਰ , 13 Feb 2024

Last updated on: Feb 13, 2024, 00:00 IST

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਸ਼ੇਸ਼ ਯਤਨਾਂ ਸਦਕਾ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ ’ਤੇ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਕੈਬਨਿਟ ਮੰਤਰੀ ਨੇ ਅੱਜ ਡੀ.ਏ.ਵੀ ਕਾਲਜ ਹੁਸ਼ਿਆਰਪੁਰ ਵਿਚ ਵਾਰਡ ਨੰਬਰ 8, 9, 10, ਮੁਹੱਲਾ ਰਾਮਗੜ੍ਹ ਚੌਹਾਲ ਅਤੇ ਨਿਊ ਕਲੋਨੀ ਚੌਹਾਲ ਵਿਖੇ ਲੱਗੇ ਕੈਂਪਾਂ ਦਾ ਜਾਇਜ਼ਾ ਲਿਆ। 

ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦਿਵਿਆ.ਪੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਕੈਂਪਾਂ ਦਾ ਦੌਰਾ ਕਰਦਿਆਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੈਂਪਾਂ ਵਿਚ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ਅਤੇ ਉਨ੍ਹਾਂ ਦੇ ਕੰਮ ਤੁਰੰਤ ਕੀਤੇ ਜਾਣ। 

ਉਨ੍ਹਾਂ ਕਿਹਾ ਕਿ ਜੋ ਨਾਗਰਿਕ ਕਿਸੇ ਮਜ਼ਬੂਰੀਵੱਸ ਆਪਣੇ ਜ਼ਰੂਰੀ ਕੰਮ ਕਰਵਾਉਣ ਲਈ ਦੂਰ-ਦੁਰਾਡੇ ਦਫ਼ਤਰਾਂ ਵਿਚ ਨਹੀਂ ਜਾ ਸਕਦੇ, ਉਨ੍ਹਾਂ ਦੇ ਕੋਲ ਆ ਕੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਜਿਥੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਦੇ ਰਹੇ ਹਨ, ਉਥੇ ਉਨ੍ਹਾਂ ਦੀਆਂ ਵੱਖ-ਵੱਖ ਸ਼ਿਕਾਇਤਾਂ ਦਾ ਨਿਪਟਾਰਾ ਵੀ ਮੌਕੇ ’ਤੇ ਕੀਤੇ ਜਾ ਰਿਹਾ ਹੈ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਚੇਚੀ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਮੁਖੀ ਰਾਮ, ਸੰਦੀਪ ਚੇਚੀ, ਅਰਜੁਨ ਸ਼ਰਮਾ, ਵਰਿੰਦਰ ਵੈਦ, ਰਾਜਨ ਸੈਣੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ। 

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD