Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹਿਰ ਦੀਆਂ ਵੱਖ ਵੱਖ ਗਲੀਆਂ ਦੇ ਨਿਰਮਾਣ ਕਾਰਜਾਂ ਲਈ 1 ਕਰੋੜ 48 ਲੱਖ ਦੀ ਰਾਸ਼ੀ ਦੇ ਟੈਂਡਰ ਪਾਸ-ਵਿਧਾਇਕ ਵਿਜੈ ਸਿੰਗਲਾ

ਵਿਧਾਇਕ ਨੇ ਟੱਕ ਲਾ ਕੇ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਾਨਸਾ , 14 Feb 2024

Last updated on: Feb 14, 2024, 00:00 IST

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਯਤਨਸ਼ੀਲ ਹੈ। ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਵਿਕਾਸ ਕਾਰਜਾਂ ਦੀ ਰਫ਼ਤਾਰ ਵਿਚ ਹੋਰ ਤੇਜੀ ਲਿਆਂਦੀ ਜਾਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸ਼ਹਿਰ ਦੀ ਹਦੂਦ ਅੰਦਰ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜਾਂ ਲਈ ਬੀਤੇ ਸਮੇਂ ਦੌਰਾਨ ਪਾਸ ਹੋਏ ਠੇਕਿਆਂ ਤੋਂ ਬਾਅਦ ਗਲੀਆਂ ਦੇ ਨਿਰਮਾਣ ਕਾਰਜ ਦਾ ਕੰਮ ਟੱਕ ਲਗਾ ਕੇ ਸ਼ੁਰੂ ਕਰਵਾਉਣ ਮੌਕੇ ਕੀਤਾ

ਉਨ੍ਹਾਂ ਕਿਹਾ ਕਿ ਹਲਕੇ ਅੰਦਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣਾ ਉਨ੍ਹਾਂ ਦੀ ਜਿੰਮੇਵਾਰੀ ਹੈ ਅਤੇ ਜਿਵੇ ਜਿਵੇ ਸਰਕਾਰ ਪਾਸੋਂ ਫੰਡ ਪਹੁੰਚੇਗਾ ਵਿਕਾਸ ਕਾਰਜਾਂ ਲਈ ਖਰਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਕੁੱਝ ਗਲੀਆਂ ਦੇ ਲੋੜੀਦੇ ਨਿਰਮਾਣ ਲਈ ਟੈਂਡਰ ਪਾਸ ਹੋਏ ਹਨ, ਜਿੰਨ੍ਹਾਂ ਵਿੱਚੋਂ ਅੱਜ ਵਾਰਡ ਨੰਬਰ 3 ਵਿੱਚ 29.18 ਲੱਖ ( ਰਾਜ ਖੋਖਰ ਵਾਲੀ ਗਲੀ ਅਗਰਸੈਨ ਭਵਨ ਤੋਂ ਅੱਗੇ ਵਾਲੀ ਗਲੀ ) ਵਾਰਡ ਨੰਬਰ 4 ਤੇ 5 ਦੀ ਸਾਂਝੀ ਗਲੀ ਵਿੱਚ 46.58 ਲੱਖ ਦੀ ( ਸੈਲ ਟੈਕਸ ਦਫ਼ਤਰ ਦੇ ਨਾਲ ਵਾਲੀ ਗਲੀ ), ਵਾਰਡ ਨੰਬਰ 25 ਵਿੱਚ 17.39 ਲੱਖ ( ਰਣਜੀਤ ਸਾਊਂਡ ਵਾਲੀ ਗਲੀ ) ਅਤੇ ਵਾਰਡ ਨੰਬਰ 27 ਵਿੱਚ 54.85 ਲੱਖ ( ਗੁਰੂ ਨਾਨਕ ਹਸਪਤਾਲ ਦੇ ਨਾਲ ਵਾਲੀ ਗਲੀ - ਮਹੰਤਾਂ ਦੇ ਡੇਰੇ ਤੋਂ ਲੈਕੇ ਭੱਠਾ ਬਸਤੀ ਤੱਕ ) ਦਾ ਅੱਜ ਕੰਮ ਸ਼ੁਰੂ ਕਰਵਾਇਆ ਗਿਆ।

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਘਰ ਤੱਕ ਸਾਫ ਪੀਣ ਯੋਗ ਪਾਣੀ ਪਹੁੰਚਾਉਣ ਦੇ ਮੰਤਵ ਨਾਲ ਸ਼ਹਿਰ ਵਿਚ ਰਹਿੰਦੀਆਂ ਗਲੀਆਂ ਵਿਚ ਪਾਈਪਾਂ ਵੀ ਪਾਈਆਂ ਜਾਣਗੀਆਂ, ਜਿਸ ਨਾਲ ਹਰ ਘਰ ਤੱਕ ਪਾਣੀ ਪਹੁੰਚੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਗਰ ਕੌਂਸਲ ਅਧੀਨ ਜੋ ਵੀ ਵਿਕਾਸ ਕਾਰਜ ਲੋੜੀਦੇ ਹੋਣਗੇ ਉਹ ਭਵਿੱਖ ‘ਚ ਕਰਵਾਏ ਜਾਣਗੇ। 

ਸ਼ਹਿਰ ਨਿਵਾਸੀਆਂ ਨਾਲ ਕੀਤੇ ਵਾਅਦੇ ਸਾਰੇ ਪੂਰੇ ਕੀਤੇ ਜਾਣਗੇ ਅਤੇ ਆਉਣ ਵਾਲੇ ਸਮੇਂ ਵਿਚ ਮਾਨਸਾ ਸ਼ਹਿਰ ਦੀ ਕੋਈ ਵੀ ਗਲੀ ਬਿਨਾਂ ਇੰਟਰਲਾਕਿੰਗ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਮਾਨਸਾ ਸ਼ਹਿਰ ਦੇ ਵੱਖ ਵੱਖ ਵਾਰਡ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਵਿਧਾਇਕ ਡਾ.ਵਿਜੈ ਸਿੰਗਲਾ ਜੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਨਗਰ ਕੌਂਸਲਰ ਪ੍ਰਧਾਨ ਵਿਜੈ ਕੁਮਾਰ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ ਗਿਆ।

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD