Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਆਪ ਦੀ ਸਰਕਾਰ ਆਪ ਤੇ ਦੁਆਰ ਮੁਹਿੰਮ ਲੋਕਾਂ ਲਈ ਬਣਨ ਲੱਗੀ ਵਰਦਾਨ

ਕੈਂਪਾਂ ਵਿੱਚ ਲੋਕਾਂ ਦੇ ਹੱਥੋਂ ਹੱਥ ਹੋ ਰਹੇ ਹਨ ਕੰਮ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਜਲਾਲਾਬਾਦ , 14 Feb 2024

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਜਲਾਲਾਬਾਦ ਉਪਮੰਡਲ ਵਿੱਚ ਅੱਜ ਮੰਡੀ ਅਮੀਨ ਗੰਜ ਅਤੇ ਚੱਕ ਜੰਡ ਵਾਲਾ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ । ਜਿੱਥੇ ਹਲਕਾ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਪਹੁੰਚੇ। ਉਨਾਂ ਨੇ ਮੌਕੇ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਕਰਨ ਸਬੰਧੀ ਨਿਰਦੇਸ਼ ਦਿੱਤੇ ।

ਉਹਨਾਂ ਆਖਿਆ ਕਿ ਇਹ ਮੁਹਿੰਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਕਿਉਂਕਿ ਇਹਨਾਂ ਲੋਕ ਸੁਵਿਧਾ ਕੈਂਪਾਂ ਵਿੱਚ ਲੋਕਾਂ ਦੇ ਹੱਥੋਂ ਹੱਥ ਕੰਮ ਹੋ ਰਹੇ ਹਨ ਅਤੇ ਜਿਹੜੇ ਲੋਕ ਸਵੇਰੇ ਕਿਸੇ ਨਾ ਕਿਸੇ ਸਰਟੀਫਿਕੇਟ ਬਣਵਾਉਣ ਲਈ ਅਰਜੀ ਦਿੰਦੇ ਹਨ ਉਹਨਾਂ ਦੇ ਨਾਲੋ ਨਾਲ ਸਰਟੀਫਿਕੇਟ ਬਣਾ ਕੇ ਕੈਂਪ ਵਿੱਚ ਹੀ ਉਹਨਾਂ ਨੂੰ ਦਿੱਤੇ ਜਾ ਰਹੇ ਹਨ। ਉਨਾਂ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੁਵਿਧਾਵਾਂ ਦੇਣ ਦੀਆਂ ਕੋਸ਼ਿਸ਼ਾਂ ਦੀ ਲੜੀ ਦੇ ਵਿੱਚ ਇਹ ਕੈਂਪ ਲਗਾਏ ਗਏ ਹਨ। 

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇਣ ਦੀ ਦਿੱਤੀ ਗਈ ਸਹੂਲਤ ਵੀ ਆਮ ਲੋਕਾਂ ਲਈ ਵਰਦਾਨ ਸਾਬਿਤ ਹੋਈ ਹੈ ਅਤੇ ਮਹਿੰਗਾਈ ਦੇ ਇਸ ਦੌਰ ਵਿੱਚ ਇਸ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਇਸੇ ਤਰ੍ਹਾਂ ਉਹਨਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਵੀ ਪੰਜਾਬ ਸਰਕਾਰ ਵੱਡੇ ਪੱਧਰ ਤੇ ਸੁਧਾਰ ਕਰ ਰਹੀ ਹੈ ਤਾਂ ਜੋ ਸਾਡੀ ਨਵੀਂ ਪੀੜੀ ਨੂੰ ਵਿਸ਼ਵ ਮਿਆਰੀ ਸਿੱਖਿਆ ਦਿੱਤੀ ਜਾ ਸਕੇ । ਇਸ ਮੌਕੇ ਲੋਕਾਂ ਨੇ ਇਹ ਕੈਂਪ ਲਗਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD