Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਪਿੰਡ ਬੜਮਾਜਰਾ ਵਿਖੇ ਲਗਾਏ ਕੈਂਪ ਦਾ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਦੌਰਾ

ਸਰਕਾਰ ਲੋਕਾਂ ਦੇ ਦੁਆਰ ਪੁੱਜ ਕੇ ਕਰ ਰਹੀ ਹੈ ਉਹਨਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ : ਕੁਲਵੰਤ ਸਿੰਘ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 14 Feb 2024

ਲੋਕਤੰਤਰ ਦੇ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਦਾ ਅਤੇ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਧਰਨੇ-ਪ੍ਰਦਰਸ਼ਨ ਕਰਨ ਦਾ ਹੱਕ ਹੈ, ਕੇਂਦਰ ਸਰਕਾਰ ਨੂੰ ਬਿਨਾਂ ਦੇਰੀ ਕੀਤੀਆਂ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਇਹ ਗੱਲ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਬੜਮਾਜਰਾ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਦੇ ਤਹਿਤ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਣ ਮੌਕੇ ਕੀਤਾ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਵਾਅਦੇ ਅਤੇ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਇੱਕ- ਇੱਕ ਕਰਕੇ ਲਗਾਤਾਰ ਪੂਰਾ ਕੀਤਾ ਜਾ ਰਿਹਾ। ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿਹੜੇ ਲੋਕ ਅਧਿਕਾਰਤ ਕਲੋਨੀਆਂ ਦੇ ਵਿੱਚ ਮਕਾਨ ਬਣਵਾ ਕੇ ਪੂਰੀਆਂ ਸੁੱਖ ਸੁਵਿਧਾਵਾਂ ਕਲੋਨੀ ਨਿਵਾਸੀਆਂ ਨੂੰ ਦੇਣਗੇ, ਉਹਨਾਂ ਨੂੰ ਹੀ ਪੰਜਾਬ ਸਰਕਾਰ ਵੱਲੋਂ ਮਾਨਤਾ ਦਿੱਤੀ ਜਾਵੇਗੀ ਪ੍ਰੰਤੂ ਜਿਹੜੇ ਪ੍ਰਾਪਰਟੀ ਡੀਲਰ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਨਾਲ ਖਿਲਵਾੜ ਕਰਨਗੇ, ਉਹਨਾਂ ਨੂੰ ਕਾਨੂੰਨੀ ਪ੍ਰਕਿਰਿਆ ਦੇ ਅੰਦਰ ਲਿਆਂਦਾ ਜਾਵੇਗਾ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। 

ਉਹਨਾਂ ਕਿਹਾ ਕਿ ਇਹ 40-50 ਸਾਲਾਂ ਤੋਂ ਚਲੀ ਆ ਰਹੀ ਪ੍ਰਕਿਰਿਆ ਹੈ ਅਤੇ ਕੋਹੜ ਦੀ ਤਰ੍ਹਾਂ ਇਸ ਪੂਰੇ ਸਿਸਟਮ ਨੂੰ ਚਿਮੜੀ ਹੋਈ ਹੈ। ਪ੍ਰੰਤੂ ਹੌਲੀ- ਹੌਲੀ ਕਰਕੇ ਇਸ ਮਸਲੇ ਨੂੰ ਵੀ ਪੂਰੀ ਤਰ੍ਹਾਂ ਹੱਲ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਦੇ ਵਿੱਚ ਲੋਕਾਂ ਨੂੰ ਰੋਜ਼-ਮਰ੍ਹਾ ਦੀਆਂ ਮੁਸ਼ਕਿਲਾਂ ਦਾ ਸਥਾਈ ਹੱਲ ਕਰਨ ਦਾ  ਮੌਕਾ ਮੁਹਈਆ ਕਰਵਾਇਆ ਜਾ ਰਿਹਾ ਹੈ ਅਤੇ ਜਿਸ ਦਾ ਰੋਜ਼ਾਨਾ ਇਹਨਾਂ ਕੈਂਪਾਂ ਦੇ ਵਿੱਚ ਵੱਡੀ ਗਿਣਤੀ ਵਿੱਚ ਲੋਕੀ ਪੁੱਜ ਕੇ ਇਹਨਾਂ ਕੈਂਪਾਂ ਦਾ ਫਾਇਦਾ ਉਠਾ ਰਹੇ ਹਨ। 

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਬੰਧਤ ਮੁਲਾਜ਼ਮ ਇਹਨਾਂ ਕੈਂਪਾਂ ਦੇ ਵਿੱਚ ਹਾਜ਼ਰ ਰਹਿੰਦੇ ਹਨ ਅਤੇ ਲੋਕਾਂ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦਾ ਹੱਲ ਮੌਕੇ ਤੇ ਹੀ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਬਲਾਕ ਪ੍ਰਧਾਨ ਅਤੇ ਸਾਬਕਾ ਕੌਂਸਲਰ ਆਰ.ਪੀ.ਸ਼ਰਮਾ, ਸਰਪੰਚ ਰਣਜੀਤ ਕੌਰ, ਐਮ.ਸੀ ਗੁਰਮੀਤ ਕੌਰ, ਗੁਰਨਾਮ ਸਿੰਘ,ਰਾਜੂ ਬਡਮਾਜਰਾ, ਜਸਪਾਲ ਸਿੰਘ ਸਾਬਕਾ ਸਰਪੰਚ, ਹਰਮੇਸ਼ ਸਿੰਘ ਕੁੰਭੜਾ, ਹਰਸੰਗਤ ਸਿੰਘ ਸੁਹਾਣਾ, ਹਰਬਿੰਦਰ ਸੈਣੀ, ਸਾਧੂ ਸਿੰਘ, ਸੈਕਟਰੀ ਗੁਰਨਾਮ ਸਿੰਘ ਸਾਬਕਾ ਸਰਪੰਚ ਸੋਮ ਪ੍ਰਕਾਸ਼, ਬਹਾਦਰ ਸਿੰਘ, ਜਰਨੈਲ ਸਿੰਘ, ਵੀ ਹਾਜ਼ਰ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD