Friday, 17 May 2024

 

 

ਖ਼ਾਸ ਖਬਰਾਂ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ

 

ਅਮਰੀਕਾ ਦੀ ਅਰੀਜ਼ੋਨਾ ਸਟੇਟ ਯੂਨੀਵਰਸਿਟੀ (ਏਐਸਯੂ) ਦੇ ਸਹਿਯੋਗ ਨਾਲ ਚਿਤਕਾਰਾ ਇੰਟਰਨੈਸ਼ਨਲ ਕਾਲਜ (ਸੀਆਈਸੀ) ਦੀ ਹੋਈ ਸ਼ੁਰੁਆਤ

ਵਿਸ਼ਵ ਪੱਧਰੀ ਉੱਚ ਸਿੱਖਿਆ ਦੀ ਮੰਗ ਨੂੰ ਪੂਰਾ ਕਰਨ ਲਈ ਕੰਮ ਕਰ ਰਹੇ ਇਨੋਵੇਟਿਵ ਯੂਨੀਵਰਸਿਟੀਆਂ ਦੇ ਗਲੋਬਲ ਨੈਟਵਰਕ ਵਿੱਚ ਸ਼ਾਮਲ ਹੋਈ ਚਿਤਕਾਰਾ ਯੂਨੀਵਰਸਿਟੀ

Chitkara University, Banur, Rajpura, Dr. Ashok K Chitkara,Chitkara Business School, Dr. Madhu Chitkara

Web Admin

Web Admin

5 Dariya News

ਚੰਡੀਗਡ਼੍ਹ , 14 Feb 2024

ਚਿਤਕਾਰਾ ਯੂਨੀਵਰਸਿਟੀ ਨੇ ਅਰੀਜ਼ੋਨਾ ਸਟੇਟ ਯੂਨੀਵਰਸਿਟੀ (ਏ.ਐੱਸ.ਯੂ.) ਦੇ ਸਹਿਯੋਗ ਨਾਲ ਚਿਤਕਾਰਾ ਇੰਟਰਨੈਸ਼ਨਲ ਕਾਲਜ (ਸੀਆਈਸੀ) ਦੀ ਸਥਾਪਨਾ ਕਰਨ ਦਾ ਐਲਾਨ ਕੀਤਾ ਹੈ। ਅਰੀਜ਼ੋਨਾ ਸਟੇਟ ਯੂਨੀਵਰਸਿਟੀ ਨੂੰ ਯੂਐਸ ਨਿਊਜ਼ ਐਂਡ ਵਰਲਡ ਰਿਪੋਰਟ (2016-2024) ਨੇ ਅਮਰੀਕਾ ਦੀ ਨੰਬਰ ਇੱਕ ਸਭ ਤੋਂ ਵੱਧ ਨਵੀਨਤਾਕਾਰੀ ਯੂਨੀਵਰਸਿਟੀ ਦਾ ਦਰਜਾ ਦਿੱਤਾ ਹੋਇਆ ਹੈ। ਇਸ ਤੋਂ ਇਲਾਵਾ 2023 ਵਿੱਚ ਸ਼ੰਘਾਈ ਰੈਂਕਿੰਗ ਦੁਆਰਾ ਦੁਨੀਆ ਭਰ ਦੀਆਂ ਚੋਟੀ ਦੀਆਂ 150 ਯੂਨੀਵਰਸਿਟੀਆਂ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਇਸ ਮਹੱਤਵਪੂਰਨ ਸਹਿਯੋਗ ਵਿੱਚ ਇਹ ਨਵਾਂ ਮੀਲ ਪੱਥਰ ਹੈ, ਕਿ ਚਿਤਕਾਰਾ ਯੂਨੀਵਰਸਿਟੀ ਪੰਜਾਬ ਦੀ ਅਜਿਹੀ ਪਹਿਲੀ ਯੂਨੀਵਰਸਿਟੀ ਬਣ ਗਈ ਹੈ ਜਿਸ ਨੇ ਨਵੀਨਤਾਕਾਰੀ ਮਾਡਲ ਸਥਾਪਿਤ ਕਰਨ ਲਈ ਅਰੀਜ਼ੋਨਾ ਸਟੇਟ ਯੂਨੀਵਰਸਿਟੀ ਨਾਲ ਸਾਂਝੇਦਾਰੀ ਕੀਤੀ ਹੈ। ਚਿਤਕਾਰਾ ਇੰਟਰਨੈਸ਼ਨਲ ਕਾਲਜ ਵਿਸ਼ੇਸ਼ ਤੌਰ ’ਤੇ ਪੰਜਾਬ ਦੇ ਵਿਦਿਆਰਥੀਆਂ ਨੂੰ ਏਐਸਯੂ ਡਿਗਰੀ ਪ੍ਰੋਗਰਾਮਾਂ ਦੀ ਪੇਸ਼ਕਸ਼ ਕਰੇਗਾ, ਜਿਸ ਨਾਲ ਉਹ ਸੰਯੁਕਤ ਰਾਜ ਅਮਰੀਕਾ ਜਾਣ ਤੋਂ ਪਹਿਲਾਂ ਭਾਰਤ ਵਿੱਚ ਆਪਣੇ ਏਐਸਯੂ ਅੰਡਰਗਰੈਜੂਏਟ ਡਿਗਰੀ ਪ੍ਰੋਗਰਾਮ ਸ਼ੁਰੂ ਕਰ ਸਕਣਗੇ।

ਪੰਜਾਬ ਵਿੱਚ ਚਿਤਕਾਰਾ ਐਜੂਕੇਸ਼ਨਲ ਟਰੱਸਟ ਦੁਆਰਾ 1997 ਵਿੱਚ ਸਥਾਪਿਤ ਕੀਤੀ ਗਈ, ਚਿਤਕਾਰਾ ਯੂਨੀਵਰਸਿਟੀ ਵਿਭਿੰਨ ਖੇਤਰਾਂ ਜਿਵੇਂ ਕਿ ਇੰਜੀਨੀਅਰਿੰਗ, ਪ੍ਰਬੰਧਨ, ਫਾਰਮੇਸੀ, ਸਿਹਤ ਵਿਗਿਆਨ, ਨਰਸਿੰਗ, ਪਰਾਹੁਣਚਾਰੀ, ਕਾਨੂੰਨ, ਮਨੋਵਿਗਿਆਨ, ਮੀਡੀਆ, ਕਲਾ ਅਤੇ ਡਿਜ਼ਾਈਨ ਅਤੇ ਸਿੱਖਿਆ ਵਿੱਚ ਵਿਆਪਕ ਅੰਡਰਗਰੈਜੂਏਟ, ਪੋਸਟ ਗ੍ਰੈਜੂਏਟ ਅਤੇ ਡਾਕਟਰੇਟ ਪ੍ਰੋਗਰਾਮਾਂ ਦੀ ਪੇਸ਼ਕਸ਼ ਕਰਦੀ ਹੈ। ਯੂਨੀਵਰਸਿਟੀ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੁਆਰਾ ਮਾਨਤਾ ਪ੍ਰਾਪਤ ਹੈ ਅਤੇ ਇਸ ਵਿੱਚ 28 ਦੇਸ਼ਾਂ ਦੇ 900 ਤੋਂ ਵੱਧ ਫੈਕਲਟੀ ਮੈਂਬਰਾਂ ਅਤੇ 20,000 ਵਿਦਿਆਰਥੀਆਂ ਦਾ ਇੱਕ ਪ੍ਰਭਾਵਸ਼ਾਲੀ ਭਾਈਚਾਰਾ ਹੈ। 

ਖਾਸ ਤੌਰ ’ਤੇ, ਚਿਤਕਾਰਾ ਯੂਨੀਵਰਸਿਟੀ ਨੂੰ ਮਾਣਯੋਗ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (ਨੈਕ) ਦੁਆਰਾ 1+ ਰੇਟਿੰਗ ਨਾਲ ਸਨਮਾਨਿਤ ਕੀਤਾ ਗਿਆ ਹੈ, ਇਸ ਨੂੰ ਇਸ ਦੀ ਗੁਣਵੱਤਾ ਵਾਲੀ ਸਿੱਖਿਆ ਲਈ ਭਾਰਤ ਵਿੱਚ ਉੱਚ ਸਿੱਖਿਆ ਸੰਸਥਾਵਾਂ ਦੇ ਚੋਟੀ ਦੇ 5% ਵਿੱਚ ਰੱਖਿਆ ਗਿਆ ਹੈ। ਭਵਿੱਖ ਦੇ ਗਲੋਬਲ ਨਾਗਰਿਕਾਂ ਨੂੰ ਸਿੱਖਿਆ ਦੇਣ ਲਈ ਯੂਨੀਵਰਸਿਟੀ ਦੀ ਵਚਨਬੱਧਤਾ ਇਸ ਦੇ ਨਵੀਨਤਾਕਾਰੀ ਪਾਠਕ੍ਰਮ, ਅਤਿ-ਆਧੁਨਿਕ ਬੁਨਿਆਦੀ ਢਾਂਚੇ, ਬੁਨਿਆਦੀ ਖੋਜ, ਅਤੇ ਉਦਯੋਗ ਦੇ ਭਾਈਵਾਲਾਂ ਦੇ ਨਾਲ ਰਣਨੀਤਕ ਸਹਿਯੋਗ ਰਾਹੀਂ ਸਪੱਸ਼ਟ ਹੁੰਦੀ ਹੈ।

ਇਸ ਮੌਕੇ ਅਰੀਜ਼ੋਨਾ ਸਟੇਟ ਯੂਨੀਵਰਸਿਟੀ ਦੇ ਮੁੱਖ ਸੰਚਾਲਨ ਅਧਿਕਾਰੀ ਅਤੇ ਕਾਰਜਕਾਰੀ ਉਪ ਪ੍ਰਧਾਨ ਡਾ. ਕ੍ਰਿਸ ਹਾਵਰਡ ਨੇ ਕਿਹਾ, ‘‘ਅਸੀਂ ਅੱਜ ਗਲੋਬਲ ਸਿੱਖਿਆ ਵਿੱਚ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਰਹੇ ਹਾਂ, ਚਿਤਕਾਰਾ ਯੂਨੀਵਰਸਿਟੀ, ਅਰੀਜ਼ੋਨਾ ਸਟੇਟ ਯੂਨੀਵਰਸਿਟੀ, ਅਤੇ ਸਿੰਟਾਨਾ ਐਜੂਕੇਸ਼ਨ ਵਿੱਚ ਇਹ ਸਾਂਝੇਦਾਰੀ ਇੱਕ ਮੋਹਰੀ ਵਿਦਿਅਕ ਮਾਡਲ ਸਥਾਪਿਤ ਕਰੇਗੀ। ਉਨ੍ਹਾਂ ਨੇ ਵਿਦਿਅਕ ਲੈਂਡਸਕੇਪ ਨੂੰ ਮੁਡ਼ ਪਰਿਭਾਸ਼ਿਤ ਕਰਨ ਵਾਲੀ ਇਸ ਦਿਲਚਸਪ ਯਾਤਰਾ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।”

ਹਾਲ ਹੀ ਦੇ ਸਾਲਾਂ ਵਿੱਚ, ਵਿਦੇਸ਼ੀ ਯੂਨੀਵਰਸਿਟੀਆਂ ਵਿੱਚ ਪਡ਼੍ਹਨ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ। 2021 ਵਿੱਚ, 440,000 ਭਾਰਤੀ ਵਿਦਿਆਰਥੀ ਵਿਦੇਸ਼ਾਂ ਵਿੱਚ ਪਡ਼੍ਹ ਰਹੇ ਸਨ, ਪਰ 2022 ਵਿੱਚ ਇਹ ਗਿਣਤੀ ਵਧ ਕੇ 750,000 ਹੋ ਗਈ। ਨਤੀਜੇ ਵਜੋਂ, ਭਾਰਤ ਵਿਸ਼ਵ ਪੱਧਰ ’ਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਸਿਖਰ ਦੇ ਦੋ ਸਰੋਤਾਂ ਵਿੱਚੋਂ ਇੱਕ ਬਣ ਗਿਆ ਹੈ। ਇਹ ਅਨੁਮਾਨ ਲਗਾਇਆ ਗਿਆ ਹੈ ਕਿ ਆਉਣ ਵਾਲੇ ਕੁਝ ਸਾਲਾਂ ਵਿੱਚ ਵਿਦੇਸ਼ਾਂ ਵਿੱਚ ਪਡ਼੍ਹਨ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ 1.3 ਮਿਲੀਅਨ ਤੱਕ ਪਹੁੰਚ ਜਾਵੇਗੀ, ਜਿਸ ਵਿੱਚ ਸੰਯੁਕਤ ਰਾਜ ਅਮਰੀਕਾ ਨੂੰ ਤਰਜੀਹ ਦਿੱਤੀ ਜਾਵੇਗੀ।

ਭਾਰਤ ਦੇ ਅੰਦਰ ਵੀ ਉੱਚ-ਗੁਣਵੱਤਾ ਵਾਲੀ ਅੰਤਰਰਾਸ਼ਟਰੀ ਸਿੱਖਿਆ ਦੀ ਇਹ ਮੰਗ ਵਧ ਰਹੀ ਹੈ, ਖਾਸ ਕਰਕੇ ਟੀਅਰ 1 ਸ਼ਹਿਰਾਂ ਤੋਂ ਬਾਹਰ ਦੇ ਸ਼ਹਿਰਾਂ ਵਿੱਚ ਇਹ ਬਹੁਤ ਜ਼ਿਆਦਾ ਹੈ। ਬਹੁਤ ਸਾਰੇ ਭਾਰਤੀ ਮਾਪੇ ਅਤੇ ਵਿਦਿਆਰਥੀ ਸੰਯੁਕਤ ਰਾਜ ਅਮਰੀਕਾ ਵਰਗੇ ਦੇਸ਼ਾਂ ਵਿੱਚ ਯੂਨੀਵਰਸਿਟੀਆਂ ਦੁਆਰਾ ਪੇਸ਼ ਕੀਤੀਆਂ ਗਈਆਂ ਉੱਤਮ ਵਿਦਿਅਕ ਗੁਣਵੱਤਾ ਅਤੇ ਨਤੀਜਿਆਂ ਨੂੰ ਮਾਨਤਾ ਦਿੰਦੇ ਹਨ। ਹਾਲਾਂਕਿ, ਉੱਚ ਟਿਊਸ਼ਨ ਫੀਸ ਅਤੇ ਵਿਦੇਸ਼ ਵਿੱਚ ਰਹਿਣ ਦੀ ਲਾਗਤ ਭਾਰਤੀ ਵਿਦਿਆਰਥੀਆਂ ਲਈ ਮਹੱਤਵਪੂਰਨ ਰੁਕਾਵਟਾਂ ਹੋ ਸਕਦੀ ਹੈ ਜੋ ਵਿਦੇਸ਼ ਵਿੱਚ ਆਪਣੀ ਯੂਨੀਵਰਸਿਟੀ ਦੀ ਡਿਗਰੀ ਹਾਸਲ ਕਰਨ ਦਾ ਸੁਪਨਾ ਲੈਂਦੇ ਹਨ। 

ਇਸ ਤੋਂ ਇਲਾਵਾ, ਭਾਰਤ ਸਰਕਾਰ ਦੁਆਰਾ ਨਵੀਂ ਸਿੱਖਿਆ ਨੀਤੀ (ਐਨਈਪੀ) ਉੱਚ-ਗੁਣਵੱਤਾ ਵਾਲੀਆਂ ਭਾਰਤੀ ਯੂਨੀਵਰਸਿਟੀਆਂ ਅਤੇ ਗਲੋਬਲ ਯੂਨੀਵਰਸਿਟੀਆਂ ਵਿਚਕਾਰ ਸਹਿਯੋਗ ਦੀ ਲੋਡ਼ ਨੂੰ ਸਵੀਕਾਰ ਕਰਦੀ ਹੈ ਅਤੇ ਸਮਰਥਨ ਕਰਦੀ ਹੈ। ਏਐਸਯੂ ਦੇ ਸਹਿਯੋਗ ਨਾਲ, ਵਿਦਿਆਰਥੀ ਆਪਣੀ ਡਿਗਰੀ ਪੂਰੀ ਕਰਨ ਲਈ ਪਹਿਲੇ ਦੋ ਸਾਲਾਂ ਲਈ ਚਿਤਕਾਰਾ ਇੰਟਰਨੈਸ਼ਨਲ ਕਾਲਜ (ਸੀਆਈਸੀ) ਵਿੱਚ ਪਡ਼੍ਹ ਸਕਦੇ ਹਨ। ਉਸ ਤੋਂ ਅਗਲੇ ਦੋ ਸਾਲਾਂ ਲਈ ਉਨ੍ਹਾਂ ਨੂੰ ਆਪਣੀ ਡਿਗਰੀ ਪੂਰੀ ਕਰਨ ਲਈ ਏਐਸਯੂ ਵਿੱਚ ਭੇਜਿਆ ਜਾਵੇਗਾ।

ਭਾਰਤ ਵਿੱਚ ਵਿਦਿਆਰਥੀ ਅੰਤਰਰਾਸ਼ਟਰੀ ਟਿਊਸ਼ਨ ਫੀਸਾਂ ’ਤੇ ਬੱਚਤ ਕਰਨ ਅਤੇ ਘੱਟ ਸਥਾਨਕ ਟਿਊਸ਼ਨ ਫੀਸ ਦਾ ਭੁਗਤਾਨ ਕਰਨ ਦੇ ਯੋਗ ਹੁੰਦੇ ਹਨ। ਜਿਸ ਨਾਲ ਉੱਚ-ਗੁਣਵੱਤਾ ਵਾਲੀ ਯੂ.ਐੱਸ. ਦੀ ਅੰਡਰਗਰੈਜੂਏਟ ਡਿਗਰੀ ਵਧੇਰੇ ਪਹੁੰਚਯੋਗ ਹੋਵੇਗੀ। ਟਿਊਸ਼ਨ ਫੀਸਾਂ ਤੋਂ ਇਲਾਵਾ, ਵਿਦਿਆਰਥੀ ਪਹਿਲੇ ਦੋ ਸਾਲਾਂ ਲਈ ਆਪਣੇ ਦੇਸ਼ ਵਿੱਚ ਰਹਿਣ ’ਤੇ ਬੋਰਡਿੰਗ ਅਤੇ ਰਿਹਾਇਸ਼ ਦੇ ਖਰਚਿਆਂ ’ਤੇ ਵੀ ਬੱਚਤ ਕਰਨਗੇ।

ਐਸਟੀਈਐਮ(ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ) ਪ੍ਰੋਗਰਾਮਾਂ ਦੇ ਗ੍ਰੈਜੂਏਟ ਵੀ ਗ੍ਰੈਜੂਏਸ਼ਨ ਤੋਂ ਬਾਅਦ 3 ਸਾਲ ਦੇ ਓਪੀਟੀ ਕੰਮ ਦੇ ਮੌਕੇ ਲਈ ਯੋਗ ਹੋਣਗੇ। ਇਸ ਪਹਿਲਕਦਮੀ ਨਾਲ ਭਾਰਤੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਅਕਾਂਖਿਆਵਾਂ ਨੂੰ ਪ੍ਰਾਪਤ ਕਰਨ, ਕੀਮਤੀ ਅੰਤਰਰਾਸ਼ਟਰੀ ਤਜਰਬਾ ਹਾਸਲ ਕਰਨ ਅਤੇ ਭਾਰਤ ਤੋਂ ਬਾਹਰ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਨ ਵਿੱਚ ਮਦਦ ਮਿਲੇਗੀ।

ਚਿਤਕਾਰਾ ਯੂਨੀਵਰਸਿਟੀ ਦੇ ਵਿਦਿਆਰਥੀ ਅਰੀਜ਼ੋਨਾ ਸਟੇਟ ਯੂਨੀਵਰਸਿਟੀ ਦੇ ਉਨ੍ਹਾਂ ਕੋਰਸਾਂ ਅਤੇ ਪਾਠਕ੍ਰਮਾਂ ਨੂੰ ਹੀ ਪਡ਼ਨਗੇ, ਜੋ ਵਿਦਿਆਰਥੀ ਅਮਰੀਕਾ ਕੈਂਪਸ ਵਿੱਚ ਪਡ਼੍ਹਦੇ ਹਨ। ਇਸ ਮੌਕੇ ਚਿਤਕਾਰਾ ਯੂਨੀਵਰਸਿਟੀ ਦੀ ਪ੍ਰੋ ਚਾਂਸਲਰ ਡਾ: ਮਧੂ ਚਿਤਕਾਰਾ ਨੇ ਕਿਹਾ ਕਿ, ‘‘ਇਸ ਸਹਿਯੋਗ ਦਾ ਟੀਚਾ ਚਿਤਕਾਰਾ ਇੰਟਰਨੈਸ਼ਨਲ ਕਾਲਜ ਵਿੱਚ ਏਐਸਯੂ ਪ੍ਰੋਗਰਾਮਾਂ ਵਿੱਚ ਦਾਖਲਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਪਹਿਲੇ ਦਿਨ ਤੋਂ ਹੀ ਵਧੀਆ ਅਮਰੀਕੀ ਵਿਦਿਅਕ ਅਨੁਭਵ ਪ੍ਰਦਾਨ ਕਰਨਾ ਹੈ। 

ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਏਐਸਯੂ ਅਤੇ ਸਿੰਟਾਨਾ ਅਲਾਇੰਸ ਦੇ ਸਹਿਯੋਗ ਨਾਲ ਮਿਲ ਕੇ ਤਿਆਰ ਕੀਤਾ ਗਿਆ ਗਿਆ ਹੈ ਜੋ ਚਿਤਕਾਰਾ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ’ਤੇ ਸਫ਼ਲ ਹੋਣ ਲਈ ਲੋਡ਼ੀਂਦੇ ਹੁਨਰ ਅਤੇ ਗਿਆਨ ਪ੍ਰਦਾਨ ਕਰਨ ’ਤੇ ਕੇਂਦ੍ਰਿਤ ਹੈ।”ਚਿਤਕਾਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਅੰਤਰ-ਰਾਸ਼ਟਰੀ ਐਕਸਚੇਂਜ ਪ੍ਰੋਗਰਾਮ ਵਿੱਚ ਹਿੱਸਾ ਲੈਣ ਦਾ ਮੌਕਾ ਮਿਲੇਗਾ। ਚਿਤਕਾਰਾ ਯੂਨੀਵਰਸਿਟੀ ਦੇ ਏਐਸਯੂ-ਸਿੰਟਾਨਾ ਅਲਾਇੰਸ ਦੇ ਮੈਂਬਰ ਹੋਣ ਦੇ ਨਾਤੇ ਵਿਦਿਆਰਥੀਆਂ ਨੂੰ ਏਐਸਯੂ ਅਤੇ ਦੁਨੀਆ ਭਰ ਦੀਆਂ ਹੋਰ ਯੂਨੀਵਰਸਿਟੀਆਂ ਵਿੱਚ ਵੀ ਸਿੱਖਣ ਦਾ ਮੌਕਾ ਮਿਲੇਗਾ।

ਏਐਸਯੂ-ਸਿੰਟਾਨਾ ਅਲਾਇੰਸ ਸੰਯੁਕਤ ਰਾਜ ਅਮਰੀਕਾ, ਯੂਰਪ, ਏਸ਼ੀਆ, ਮੱਧ ਪੂਰਬ ਅਤੇ ਲਾਤੀਨੀ ਅਮਰੀਕਾ ਵਿੱਚ ਨਵੀਨਤਾਕਾਰੀ ਯੂਨੀਵਰਸਿਟੀਆਂ ਦਾ ਇੱਕ ਗਲੋਬਲ ਨੈਟਵਰਕ ਹੈ, ਜੋ ਆਪਣੇ ਦੇਸ਼ ਦੀਆਂ ਆਰਥਿਕ ਅਤੇ ਸਮਾਜਿਕ ਲੋਡ਼ਾਂ ਨੂੰ ਪੂਰਾ ਕਰਨ ਲਈ ਉੱਚ-ਗੁਣਵੱਤਾ ਵਾਲੇ ਅਕਾਦਮਿਕ ਪ੍ਰੋਗਰਾਮਾਂ ਨੂੰ ਬਣਾਉਣ ਅਤੇ ਸਕੇਲ ਕਰਨ ਲਈ ਮਿਲ ਕੇ ਕੰਮ ਕਰਦਾ ਹੈ। ਏਐਸਯੂ-ਸਿੰਟਾਨਾ ਅਲਾਇੰਸ ਦੀ ਸਥਾਪਨਾ ਅਰੀਜ਼ੋਨਾ ਸਟੇਟ ਯੂਨੀਵਰਸਿਟੀ ਅਤੇ ਸਿੰਟਾਨਾ ਐਜੂਕੇਸ਼ਨ ਵਿਚਕਾਰ ਸਾਂਝੇਦਾਰੀ ਰਾਹੀਂ ਕੀਤੀ ਗਈ ਹੈ।

ਚਿਤਕਾਰਾ ਇੰਟਰਨੈਸ਼ਨਲ ਕਾਲਜ ਵਿਦਿਆਰਥੀਆਂ ਨੂੰ ਡਿਜੀਟਲ ਯੁੱਗ ਵਿੱਚ ਸਫਲਤਾ ਲਈ ਤਿਆਰ ਕਰਨ ਲਈ ਵਚਨਬੱਧ ਹੈ। ਇਸ ਵਚਨਬੱਧਤਾ ਦੇ ਹਿੱਸੇ ਵਜੋਂ, ਚਿਤਕਾਰਾ ਇੰਟਰਨੈਸ਼ਨਲ ਕਾਲਜ ਅਕਾਦਮਿਕ ਸਾਲ 2024 ਲਈ ਕੰਪਿਊਟਰ ਵਿਗਿਆਨ ਅਤੇ ਤਕਨਾਲੋਜੀ ਵਿੱਚ ਬੀ.ਈ. ਨੇ ਨਾਲ ਸਾਫਟਵੇਅਰ ਇੰਜੀਨੀਅਰਿੰਗ ਅਤੇ ਸਾਈਬਰ ਸੁਰੱਖਿਆ ਦੇ ਖੇਤਰ ਵਿੱਚ ਏ.ਐੱਸ.ਯੂ. ਪਾਥਵੇਅ ਦੀ ਪੇਸ਼ਕਸ ਕਰੇਗਾ। ਭਵਿੱਖ ਵਿੱਚ ਚਿਤਕਾਰਾ ਇੰਟਰਨੈਸ਼ਨਲ ਕਾਲਜ ਵਿੱਚ ਹੋਰ ਅਧਿਕ ਟਾਪ ਰੈਕਿੰਗ ਅਤੇ ਇਨ-ਡਿਮਾਂਡ ਵਾਲੀਆਂ ਏਐਸਯੂ ਡਿਗਰੀਆਂ ਨੂੰ ਇਸ ਪ੍ਰੋਗਰਾਮ ਨਾਲ ਜੋਡ਼ਨ ਦੀ ਵੀ ਯੋਜਨਾ ਹੈ।

 

Tags: Chitkara University , Banur , Rajpura , Dr. Ashok K Chitkara , Chitkara Business School , Dr. Madhu Chitkara

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD