Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਪੰਜਾਬ ਸਰਕਾਰ ਵਿਰਾਸਤੀ ਮੇਲਿਆਂ ਰਾਹੀਂ ਨੌਜਵਾਨਾਂ ਨੂੰ ਅਮੀਰ ਸੱਭਿਆਚਾਰ ਨਾਲ ਜੋੜ ਰਹੀ ਹੈ - ਅਨਮੋਲ ਗਗਨ ਮਾਨ

ਅਗਲੇ ਸਾਲ ਦੁਬਾਰਾ ਮਿਲਣ ਦੇ ਵਾਅਦੇ ਨਾਲ, ਕਿਲਾ ਰਾਏਪੁਰ ਰੂਰਲ ਓਲੰਪਿਕਸ-2024 ਸਮਾਪਤ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲੁਧਿਆਣਾ , 14 Feb 2024

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਾਲ ਭਰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਰਵਾਇਤੀ ਮੇਲੇ/ਤਿਉਹਾਰਾਂ ਦਾ ਆਯੋਜਨ ਕਰਕੇ ਪੰਜਾਬ ਦੇ ਸ਼ਾਨਦਾਰ ਵਿਰਸੇ ਅਤੇ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ। ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਣ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਕੋਨੇ-ਕੋਨੇ ਵਿੱਚ ਰਵਾਇਤੀ ਮੇਲਿਆਂ/ਤਿਉਹਾਰਾਂ ਨੂੰ ਧੂਮ-ਧਾਮ ਨਾਲ ਮਨਾਉਣ ਲਈ ਸਪੱਸ਼ਟ ਨਿਰਦੇਸ਼ ਦਿੱਤੇ ਹਨ। 

ਉਨ੍ਹਾਂ ਕਿਹਾ ਕਿ ਇਸ ਕੰਮ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਦੇ ਪੁਰਾਣੇ ਅਤੇ ਰਵਾਇਤੀ ਸੱਭਿਆਚਾਰ ਨੂੰ ਪ੍ਰਦਰਸ਼ਿਤ ਕਰਨ ਲਈ ਸਰਕਾਰ ਵੱਲੋਂ ਬੇਮਿਸਾਲ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਮਾਨ ਕਿਲਾ ਰਾਏਪੁਰ ਰੂਰਲ ਓਲੰਪਿਕ 2024 ਦੇ ਤੀਜੇ ਅਤੇ ਆਖਰੀ ਦਿਨ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਸਾਲ ਇਨ੍ਹਾਂ ਵਿਸ਼ਵ ਪ੍ਰਸਿੱਧ ਖੇਡਾਂ ਦੇ ਆਯੋਜਨ ਲਈ 1 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਖੇਡਾਂ ਨੂੰ ਹੋਰ ਨਵੀਆਂ ਲੀਹਾਂ 'ਤੇ ਲਿਜਾਣ ਲਈ ਹੋਰ ਗਰਾਂਟ ਦਿੱਤੀ ਜਾਵੇਗੀ।

ਇਸ ਮੈਗਾ ਈਵੈਂਟ ਦੀ ਸਫਲਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਅਤੇ ਪ੍ਰਬੰਧਕੀ ਕਮੇਟੀ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਮਾਨ ਨੇ ਆਸ ਪ੍ਰਗਟਾਈ ਕਿ ਇਹ ਖੇਡਾਂ ਪੇਂਡੂ ਖੇਤਰ ਦੇ ਨੌਜਵਾਨਾਂ ਦੀ ਕਿਸਮਤ ਨੂੰ ਬਦਲਣ ਵਿੱਚ ਬੇਹੱਦ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਇਸ ਖੇਡ ਮੇਲੇ ਦੇ ਸਫਲ ਆਯੋਜਨ ਲਈ ਯਤਨਸ਼ੀਲ ਸਾਰੇ ਅਧਿਕਾਰੀਆਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਮੁੱਖ ਮਹਿਮਾਨ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ। 

ਉਨ੍ਹਾਂ ਪੁਰਾਣੇ ਪੇਂਡੂ ਪੰਜਾਬ ਦੇ ਨਜ਼ਾਰਿਆਂ ਨੂੰ ਦਰਸਾਉਂਦੀ ਸੱਭਿਆਚਾਰ ਅਤੇ ਵਿਰਾਸਤੀ ਪ੍ਰਦਰਸ਼ਨੀ ਵਿੱਚ ਸਵੈ ਸਹਾਇਤਾ ਸਮੂਹਾਂ ਵੱਲੋਂ ਲਗਾਏ ਗਏ ਸਟਾਲਾਂ ਦਾ ਵੀ ਦੌਰਾ ਕੀਤਾ।ਇਸ ਦੌਰਾਨ ਅਗਲੇ ਸਾਲ ਦੁਬਾਰਾ ਮਿਲਣ ਦੇ ਵਾਅਦੇ ਨਾਲ ਇੱਥੇ ਤਿੰਨ ਰੋਜ਼ਾ ਪੇਂਡੂ ਖੇਡ ਮੇਲਾ ਸਮਾਪਤ ਹੋ ਗਿਆ। ਆਖਰੀ ਦਿਨ ਖੇਡ ਮੁਕਾਬਲਿਆਂ ਵਿੱਚ ਹਾਕੀ (ਸੈਮੀਫਾਈਨਲ ਅਤੇ ਫਾਈਨਲ), 400 ਮੀਟਰ ਦੌੜ (ਲੜਕੀਆਂ ਅਤੇ ਲੜਕੇ), ਕਬੱਡੀ ਸਰਕਲ (ਸੈਮੀਫਾਈਨਲ ਅਤੇ ਫਾਈਨਲ), 100 ਮੀਟਰ ਦੌੜ (75, 80 ਤੋਂ ਉੱਪਰ ਪੁਰਸ਼), 100 ਮੀਟਰ ਦੌੜ ( ਲੜਕੀਆਂ ਅਤੇ ਲੜਕੇ), ਸਾਈਕਲਿੰਗ ਅਤੇ ਹੋਰ ਸ਼ਾਮਲ ਸਨ। 

ਇੰਟਰਨੈਸ਼ਨਲ ਪੱਧਰ ਦੇ ਕੋਚ ਸਤਵਿੰਦਰ ਸਿੰਘ ਦੀ ਟੀਮ ਵੱਲੋਂ ਇੱਕ ਵਿਸ਼ੇਸ਼ ਤਾਈਕਵਾਂਡੋ ਸ਼ੋਅ ਪਟਿਆਲਾ ਦੇ ਸਕੂਲੀ ਵਿਦਿਆਰਥੀਆਂ ਦੇ ਗਰੁੱਪ ਵੱਲੋਂ ਕੀਤਾ ਗਿਆ।ਸਟੇਡੀਅਮ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੀ ਸੰਗੀਤਕ ਪੇਸ਼ਕਾਰੀ ਨੇ ਵੀ ਲੋਕਾਂ ਦਾ ਮਨ ਮੋਹ ਲਿਆ।

Punjab Government is Connecting Youth With Rich Punjabi Culture Through Heritage Fairs : Anmol Gagan Mann

With Promise To Meet Next Year Again, Kila Raipur Rural Olympics-2024 Conclude 

Ludhiana

Tourism and Cultural Affairs Minister Anmol Gagan Maan on Wednesday said that the state government was committed to revitalising the Punjab's glorious heritage and culture by organizing traditional fairs/festivals in different parts of the state throughout the year. 

Underscoring the need for abreast the younger generation, the Minister said that to showcase Punjab's rich cultural heritage, the Chief Minister Bhagwant Singh Mann had given clear directions to celebrate the traditional fairs/festivals with great pomp and show in every nook and corner of the state to make Rangla Punjab. 

She said that there was no dearth of funds for this work and unprecedented efforts were being made by the government to exhibit the old and traditional culture of Punjab.Mann was addressing the people on the third and last day of the Kila Raipur Rural Olympics 2024.

The Minister said that the government had released Rs 1 crore for holding these world famous games this year and more grant would be given to further take these games to new levels.Showering compliments on the district administration Ludhiana and organizing committee for the success of the mega event, Mann envisioned that these games would go a long way in transforming the destiny of youth from the rural areas. 

She also complimented all the officers for making strenuous efforts to evolve a foolproof mechanism for organizing this mega event. On the occasion, the Chief Guest also felicitated the winning players. She also visited the stalls by Self Help Groups set up in the culture and heritage exhibition depicting scenery of old rural Punjab.

Meanwhile, with the promise to meet again next year, the three-day rural sports fest culminated here. On the last day, the matches of hockey (Semifinal and Final), 400-m race (girls and boys), Kabbadi circle (Semifinal and Final), 100-m race (Male above 75, 80), 100-m race (Girls and Boys), cycling and others. 

A special Taekwondo show by team of International level coach Satwinder Singh was performed by a group of school students from Patiala.The musical performance by renowned Punjabi singer Amrit Mann also enthralled the people in the stadium.

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD