Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਨੂੰ ਲੈ ਕੇ ਵੱਖ—ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

DC Fazilka, Senu Duggal, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 15 Feb 2024

Last updated on: Feb 15, 2024, 00:00 IST

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਨੂੰ ਲੈ ਕੇ ਵੱਖ—ਵੱਖ ਅਧਿਕਾਰੀਆਂ ਤੇ ਮੈਂਬਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਗਉਵੰਸ਼ ਦੇ ਠਹਿਰਾਵ, ਉਨ੍ਹਾਂ ਦੀ ਖੁਰਾਕ ਲਈ ਹਰਾ—ਚਾਰਾ, ਇਲਾਜ ਦੇਣ ਵਿਚ ਕੋਈ ਮੁਸ਼ਕਲ ਨਾ ਆਵੇ, ਇਸ ਸਬੰਧੀ ਸਬੰਧਤ ਅਧਿਕਾਰੀਆਂ ਨੁੰ ਲੋੜੀਂਦੇ ਆਦੇਸ਼ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਬੇਸਹਾਰਾ ਗਉਵੰਸ਼ ਨੂੰ ਜ਼ਿਲੇ੍ਹ ਦੀਆਂ ਵੱਖ—ਵੱਖ ਥਾਵਾਂ ਤੋਂ ਚੁੱਕ ਕੇ ਸਰਕਾਰੀ ਗਉਸ਼ਾਲਾ ਵਿਖੇ ਲਗਾਤਾਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਬੇਸਹਾਰਾ ਗਉਵੰਸ਼ ਦੀ ਸੰਭਾਲ ਹੋ ਸਕੇਗੀ ਉਥੇ ਸੜਕੀ ਦੁਰਘਟਨਾਵਾਂ ਦੀ ਵੀ ਰੋਕਥਾਮ ਹੋਵੇਗੀ।

ਉਨ੍ਹਾਂ ਕਿਹਾ ਕਿ ਗਉਵੰਸ਼ ਦੇ ਗਉਸ਼ਾਲਾ ਵਿਖੇ ਆਉਣ ਤੋਂ ਬਾਅਦ ਇਨ੍ਹਾਂ ਦੇ ਬਿਹਤਰ ਸੰਭਾਲ ਦੀ ਜਿੰਮੇਵਾਰੀ ਸਬੰਧਤ ਅਧਿਕਾਰੀਆਂ ਦੀ ਬਣਦੀ ਹੈ ਜਿਸ ਨੂੰ ਬਾਖੂਬੀ ਨਿਭਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕੈਟਲ ਪੋਂਡ ਵਿਖੇ ਹੋਣ ਵਾਲੇ ਵੱਖ—ਵੱਖ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਕਿਹਾ ਕਿ ਕੈਟਲ ਪੋਂਡ ਵਿਖੇ ਕੈਟਲ ਸ਼ੈਡ, ਫੋਡਰ ਸ਼ੈਡ, ਹਰਾ ਚਾਰਾ ਆਦਿ ਹਰੇਕ ਤਰ੍ਹਾਂ ਨਾਲ ਪ੍ਰਬੰਧਾਂ ਨੂੰ ਮੁਕੰਮਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨੂੰ ਕਰਨ ਲਈ ਮਗਨਰੇਗਾ ਲੇਬਰ ਤੋਂ ਵੱਧ ਤੋਂ ਵੱਧ ਕੰਮ ਲਿਆ ਜਾਵੇ ਇਸ ਨਾਲ ਜਿਥੇ ਕੈਟਲ ਪੋਂਡ ਦਾ ਵਿਕਾਸ ਹੋਵੇਗਾ ਉਥੇ ਮਗਨਰੇਗਾ ਅਧੀਨ ਜ਼ੋਬਕਾਰਡ ਹੋਲਡਰਾਂ ਨੂੰ ਕੰਮ ਮਿਲੇਗਾ। ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੈਟਲ ਪੋਂਡ ਵਿਖੇ ਗਉਵੰਸ਼ ਦਾ ਰੋਜਾਨਾ ਚੈਕਅਪ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਦੇ ਮੈਂਬਰਾਂ ਨੂੰ ਕਿਹਾ ਕਿ ਗਉਸ਼ਾਲਾ ਦੀ ਸਾਂਭ—ਸੰਭਾਲ ਲਈ ਵੱਧ ਤੋਂ ਵੱਧ ਦਾਨ ਕੀਤਾ ਜਾਵੇ ਅਤੇ ਹੋਰਨਾਂ ਨੂੰ ਦਾਨ ਕਰਨ ਪ੍ਰਤੀ ਪ੍ਰੇਰਿਤ ਕੀਤਾ ਜਾਵੇ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਗੁਰਮੀਤ ਸਿੰਘ ਚੀਮਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਰਾਜੀਵ ਛਾਬੜਾ, ਬੀ.ਡੀ.ਪੀ.ਓ. ਮੈਡਮ ਗਗਨਦੀਪ, ਨਗਰ ਕੌਂਸਲ ਪ੍ਰਧਾਨ ਸੁਰਿੰਦਰ ਸਚਦੇਵਾ, ਮੈਂਬਰ ਦਿਨੇਸ਼ ਮੋਦੀ, ਨਗਰ ਕੌਂਸਲ ਤੋਂ ਜਗਦੀਪ, ਕੇਅਰ ਟੇਕਰ ਸੋਨੂੰ ਕੁਮਾਰ, ਪੁਲਿਸ ਵਿਭਾਗ, ਪੰਚਾਇਤੀ ਵਿਭਾਗ ਤੋਂ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

 

Tags: DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD