Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕ ਪੱਖੀ ਸਕੀਮਾਂ ਦਾ ਵਿਭਾਗਾਂ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਦਿਵਾਇਆ ਜਾਵੇ ਲਾਭ -ਮੁਹੰਮਦ ਸਦੀਕ

ਐਮ.ਐਲ.ਏ ਫ਼ਰੀਦਕੋਟ ਤੇ ਡਿਪਟੀ ਕਮਿਸ਼ਨਰ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ

Muhammad Sadiq, Punjab Pradesh Congress Committee, Congress, Indian National Congress, Punjab Congress, Punjab, Gurdit Singh Sekhon, Faridkot, AAP, Aam Aadmi Party, Aam Aadmi Party Punjab, AAP Punjab, DC Faridkot, Vineet Kumar, Deputy Commissioner Faridkot, Faridkot

Web Admin

Web Admin

5 Dariya News

ਫ਼ਰੀਦਕੋਟ , 15 Feb 2024

Last updated on: Feb 15, 2024, 00:00 IST

ਫਰੀਦਕੋਟ ਤੋਂ ਮੈਂਬਰ ਲੋਕ ਸਭਾ ਮੁਹੰਮਦ ਸਦੀਕ ਨੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅੱਜ ਲੋਕ ਪੱਖੀ ਸਕੀਮਾਂ ਦਾ ਲਾਭ ਦਵਾਉਣ ਵਾਸਤੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਤਕੜੇ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਐਮ.ਪੀ. ਮੁਹੰਮਦ ਸਦੀਕ ਨੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਪੁਲਿਸ ਵਿਭਾਗ, ਪੰਚਾਇਤ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਵੱਲੋਂ ਪ੍ਰਾਪਤ ਫੰਡਾਂ ਦੀ ਸੁਚੱਜੀ ਵਰਤੋ ਤੇ ਜ਼ੋਰ ਦਿੱਤਾ।

 ਉਹਨਾਂ ਕਿਹਾ ਕਿ ਹਾਲੇ ਵੀ ਲੋਕਾਂ ਵੱਲੋਂ ਪ੍ਰਾਪਤ ਹੋ ਰਹੀਆਂ ਦਰਖਾਸਤਾਂ ਸਬੰਧੀ ਬਹੁਤ ਕੁਝ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਹਰ ਪ੍ਰਾਰਥੀ ਸਰਕਾਰੀ ਦਫਤਰ ਵਿੱਚ ਬੜੀ ਆਸ ਲੈ ਕੇ ਆਉਂਦਾ ਹੈ। ਉਹਨਾਂ ਕਿਹਾ ਕਿ ਸਰਕਾਰ ਦੇ ਨੁਮਾਇੰਦਿਆਂ ਨੂੰ ਅਜਿਹੇ ਲੋਕਾਂ ਨੂੰ ਕਿਸੇ ਵੀ ਹਾਲਤ ਨਿਰਾਸ਼ ਨਹੀਂ ਕਰਨਾ ਚਾਹੀਦਾ ਤੇ ਵੱਧ ਤੋਂ ਵੱਧ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ।

ਇਸ ਮੌਕੇ ਜਿਲ੍ਹਾਂ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਮੈਂਬਰ ਲੋਕ ਸਭਾ ਮੁਹੰਮਦ ਸਦੀਕ ਨੇ ਕਿਹਾ ਕਿ ਵੱਖ ਵੱਖ ਵਿਕਾਸ ਪ੍ਰੋਜੈਕਟਾਂ, ਲੋਕ ਭਲਾਈ ਕੰਮਾਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਵੱਖ ਵੱਖ ਯੋਜਨਾਂਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਰਾਜ ਸਰਕਾਰ, ਜਿਲ੍ਹਾਂ ਪ੍ਰਸ਼ਾਸਨ ਤੇ ਲੋਕਾਂ ਦੇ ਚੁਣੇ ਨੁਮਾਇੰਦਿਆਂ ਦਾ ਫਰਜ਼ ਬਣਦਾ ਹੈ ਕਿ ਉਹ ਲੋਕ ਭਲਾਈ ਸਕੀਮਾਂ,  ਵੱਖ ਵੱਖ ਯੋਜਨਾਵਾਂ ਸਬੰਧੀ ਕੋਈ ਦਿੱਕਤ ਪੇਸ਼ ਨਾ ਆਉਣ ਦੇਣ।

ਇਸ ਮੌਕੇ ਉਨ੍ਹਾਂ ਮਗਨਰੇਗਾ ਤਹਿਤ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਦੀਨ ਦਿਆਲ ਅਨਤੋਦਿਆ ਯੋਜਨਾ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਇੰਦਰਾ ਗਾਂਧੀ ਰਾਸ਼ਟਰੀ ਬੁਢਾਪਾ ਪੈਨਸ਼ਨ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ,ਸਵੱਛ ਭਾਰਤ ਮਿਸ਼ਨ ਗ੍ਰਾਮੀਣ, ਜਲ ਜੀਵਨ ਮਿਸ਼ਨ, ਪੀ.ਐਮ.ਕੇ.ਐਸ.ਵਾਈ.ਮਿਡ ਡੇ ਮੀਲ ਸਕੀਮ,ਸਮੱਗਰਾ ਸਿੱਖਿਆ ਅਭਿਆਨ ਆਦਿ ਦੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ ਅਤੇ ਕਿਹਾ ਕਿ ਇਨ੍ਹਾਂ ਵਿਕਾਸ ਸਕੀਮਾਂ ਦਾ ਹਰ ਇਕ ਨਾਗਰਿਕ ਅਤੇ ਲੋੜਵੰਦ ਨੂੰ ਲਾਭ ਯਕੀਨੀ ਬਣਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Muhammad Sadiq , Punjab Pradesh Congress Committee , Congress , Indian National Congress , Punjab Congress , Punjab , Gurdit Singh Sekhon , Faridkot , AAP , Aam Aadmi Party , Aam Aadmi Party Punjab , AAP Punjab , DC Faridkot , Vineet Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD