Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਨਾਰਕੋ ਕੋਆਰਡੀਨੇਸ਼ਨ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਮੀਟਿੰਗ

ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਮੁਫ਼ਤ ਭਰਤੀ ਟ੍ਰੇਨਿੰਗ ਸੈਂਟਰਾਂ ’ਚੋ ਟ੍ਰੇਨਿੰਗ ਲੈਣ ਬਾਰੇ ਪ੍ਰੇਰਿਤ ਕੀਤਾ ਜਾਵੇ - ਧੀਮਾਨ

DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫਿਰੋਜ਼ਪੁਰ , 15 Feb 2024

ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਸੀ.ਪਾਈਟ ਵਰਗੇ ਮੁਫ਼ਤ ਭਰਤੀ ਟ੍ਰੇਨਿੰਗ ਸੈਂਟਰਾਂ ’ਚੋ ਟ੍ਰੇਨਿੰਗ ਲੈਣ ਬਾਰੇ ਵੱਧ ਤੋਂ ਵੱਧ ਪ੍ਰੇਰਿਤ ਕਰਨ ਦੀ ਲੋੜ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ’ਚ ਨਸ਼ਾ ਰੋਕੂ ਗਤੀਵਿਧੀਆਂ ਨਾਲ ਸਬੰਧਿਤ ਨਾਰਕੋ ਕੋਆਰਡੀਨੇਸ਼ਨ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ, ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ, ਉਨ੍ਹਾਂ ਦੇ ਪੁਨਰਵਾਸ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਹੁਣ ਤੱਕ ਨਸ਼ਿਆਂ ਖਿਲਾਫ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। 

ਮੀਟਿੰਗ ਵਿੱਚ ਐਸ.ਐਸ.ਪੀ. ਸੋਮਿਆ ਮਿਸ਼ਰਾ, ਏ.ਆਈ.ਜੀ. ਕਾਉਂਟਰ ਇੰਟੈਲੀਜੈਂਸ ਲਖਬੀਰ ਸਿੰਘ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਨੌਜਵਾਨਾਂ ਤੇ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਨ ਦੀ ਲੋੜ ਤੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਆਪਣੀ ਨੈਤਿਕ, ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਹਰ ਨਾਗਿਰਕ ਨੂੰ ਅੱਗੇ ਆਉਣਾ ਚਾਹੀਦਾ। 

ਜੇਕਰ ਕਿਸੇ ਵਿਅਕਤੀ ਨੂੰ ਕੋਈ ਸ਼ੱਕੀ ਅਨਸਰ ਵਿਖਾਈ ਦਿੰਦਾ ਹੈ ਤਾਂ ਉਸ ਸਬੰਧੀ ਜਾਣਕਾਰੀ ਆਪਣੇ ਨੇੜਲੇ ਪੁਲਿਸ ਥਾਣੇ ਵਿੱਚ ਜ਼ਰੂਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ, ਪਤਾ ਆਦਿ ਗੁਪਤ ਰੱਖਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ-ਪਾਕਿ ਸਰਹੱਦ ਉੱਪਰ ਡਰੋਨ ਦੀਆਂ ਗਤੀਵਿਧੀਆਂ ਰੋਕਣ ਲਈ ਬੀ.ਐਸ.ਐੱਫ. ਪੂਰੀ ਤਰ੍ਹਾਂ ਚੌਕਸ ਹੈ। 

ਇਸ ਤੋਂ ਇਲਾਵਾ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਪਿੰਡ ਇਕ ਖੇਡ ਮੈਦਾਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਇਸ ਵਾਰ 26 ਜਨਵਰੀ ਨੂੰ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ‘ਸੁਪਰ 100’ ਸਕੀਮ ਦਾ ਉਦਘਾਟਨ ਕੀਤਾ ਗਿਆ ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫ਼ਿਰੋਜ਼ਪੁਰ ਦੇ ਰਾਜ/ਕੌਮੀ ਪੱਧਰ ਤੇ ਚੰਗਾ ਪ੍ਰਦਰਸ਼ਨ ਕਰਨ ਵਾਲੇ 100 ਉਭਰਦੇ ਖਿਡਾਰੀਆਂ ਦੀ ਟ੍ਰੇਨਿੰਗ ਤੇ ਡਾਈਟ ਦਾ ਖਰਚਾ ਚੁੱਕਿਆ ਜਾ ਰਿਹਾ ਹੈ।  

ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। 

ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਨੂੰ ਰੋਕਣ ਲਈ ਮੈਡੀਕਲ ਸਟੋਰਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਹਦਾਇਤ ਵੀ ਕੀਤੀ ਜਾਵੇ ਕਿ ਬਿਨ੍ਹਾਂ ਡਾਕਟਰ ਦੀ ਪਰਚੀ ਤੋਂ ਕਿਸੇ ਨੂੰ ਕੋਈ ਦਵਾਈ ਜਾਂ ਸਰਿੰਜ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਵਿੱਚ ਨਸ਼ਿਆਂ ਦੇ ਖਿਲਾਫ਼ ਆਵਾਜ਼ ਬੁਲੰਦ ਕਰਕੇ ਸਖ਼ਤ ਕਦਮ ਪੁੱਟੇ ਜਾਣ ਤਾਂ ਜੋ ਗੈਰ ਸਮਾਜਿਕ ਅਨਸਰਾਂ ਨੂੰ ਨਸ਼ਿਆਂ ਦਾ ਕਾਲਾ ਕਾਰੋਬਾਰ ਬੰਦ ਕਰਨ ਲਈ ਮਜ਼ਬੂਰ ਕਰ ਦਿੱਤਾ ਜਾਵੇ। 

ਉਨ੍ਹਾਂ ਕਿਹਾ ਕਿ ਨਸ਼ਾ ਪੀੜਤ ਵਿਅਕਤੀ ਨੂੰ ਉਚਿਤ ਦੇਖਭਾਲ ਅਤੇ ਨਿਰੰਤਰ ਪ੍ਰੇਰਨਾ ਨਾਲ ਤੰਦਰੁਸਤ ਕਰਨਾ ਸੰਭਵ ਹੈ ਅਤੇ ਸਾਡਾ ਸਾਰਿਆਂ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਰਾਹ ਭਟਕੇ ਲੋਕਾਂ ਨੂੰ ਸਹੀ ਰਾਹ ’ਤੇ ਲਿਆਂਦਾ ਜਾਵੇ। ਇਸ ਮੌਕੇ ਐਸ.ਐਸ.ਪੀ. ਮੈਡਮ ਸੋਮਿਆ ਮਿਸ਼ਰਾ ਨੇ ਕਿਹਾ ਕਿ ਨਸ਼ਾ ਇੱਕ ਵੱਡੀ ਸਮਾਜਿਕ ਬੁਰਾਈ ਹੈ ਜਿਸ ਦੇ ਮੁਕੰਮਲ ਖਾਤਮੇ ਲਈ ਸਾਰੇ ਨਾਗਰਿਕਾਂ ਨੂੰ ਇੱਕਜੁਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ ਅਤੇ ਪ੍ਰਸ਼ਾਸਨ ਤੇ ਪੁਲਿਸ ਨਸ਼ਿਆਂ ਖਿਲਾਫ਼ ਵਿੱਢੀ ਜੰਗ ਵਿੱਚ ਪੁਲਿਸ ਸਰਗਰਮੀ ਨਾਲ ਕੰਮ ਕਰ ਰਹੀ ਹੈ। 

ਉਨ੍ਹਾਂ ਆਮ ਲੋਕਾਂ ਅਤੇ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਲਈ ਵਧ ਚੜ੍ਹ ਕੇ ਅੱਗੇ ਆਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਦੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਪ੍ਰਤੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਡੀ.ਐਸ.ਪੀ. ਨਵੀਨ ਕੁਮਾਰ, ਸਿਹਤ ਵਿਭਾਗ ਤੋਂ ਡਾ. ਗੁਰਮੇਜ਼ ਰਾਮ ਤੋਂ ਇਲਾਵਾ ਬੀ.ਐਸ.ਐਫ., ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD