Thursday, 09 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ- ਭਗਵੰਤ ਸਿੰਘ ਮਾਨ ਨੇ ਹਜ਼ਾਰਾਂ ਬਜ਼ੁਰਗ ਮਾਪਿਆਂ ਦੇ ਲਈ ਨਿਭਾਇਆ ਪੁੱਤਰ ਦਾ ਰੋਲ : ਵਿਧਾਇਕ ਕੁਲਵੰਤ ਸਿੰਘ

ਪਵਿੱਤਰ ਤਖਤਾਂ ਦੇ ਦਰਸ਼ਨ ਕਰਨ ਦੇ ਲਈ ਜ਼ਿਲ੍ਹੇ ਚੋਂ ਸ਼ਰਧਾਲੂਆਂ ਦੀ 15ਵੀਂ ਬੱਸ ਕੀਤੀ ਰਵਾਨਾ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 15 Feb 2024

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸ੍ਰੀ ਹਰਮੰਦਰ ਸਾਹਿਬ, ਅੰਮ੍ਰਿਤਸਰ ਸਾਹਿਬ ਅਤੇ ਗੁਰਦੁਆਰਾ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਦਰਸ਼ਨਾਂ ਲਈ ਜ਼ਿਲ੍ਹੇ ਚੋਂ 43 ਸ਼ਰਧਾਲੂਆਂ ਦੀ 15ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਆਪਣੇ ਦਫ਼ਤਰ, ਸੈਕਟਰ 79, ਮੋਹਾਲੀ ਤੋਂ ਰਵਾਨਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਸਨੀਕ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਤਹਿਤ ਹਜ਼ਾਰਾਂ ਹੀ ਸ਼ਰਧਾਲੂ

ਪੰਜਾਬ ਅਤੇ ਪੰਜਾਬ ਤੋਂ ਬਾਹਰ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਜਾਣ ਵਾਲੇ ਸ਼ਰਧਾਲੂਆਂ ਨੂੰ ਪੰਜਾਬ ਸਰਕਾਰ ਦੀ ਤਰਫੋਂ ਯਾਤਰਾ ਤੇ ਜਾਣ ਦੇ ਲਈ ਲੋੜੀਂਦਾ ਸਮਾਨ ਕਿੱਟ ਦੇ ਰੂਪ ਵਿੱਚ ਦਿੱਤਾ ਜਾਂਦਾ ਹੈ, ਤਾਂ ਕਿ ਰਸਤੇ ਵਿੱਚ ਵੀ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। 

ਉਹਨਾਂ ਕਿਹਾ ਕਿ ਅੱਜ ਤੱਕ ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ਤੇ ਜਾ ਚੁੱਕੇ ਸ਼ਰਧਾਲੂ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੁਆਰਾ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਧੰਨਵਾਦ ਕਰਦੇ ਨਹੀਂ ਥੱਕਦੇ ਕਿਉਂ ਕਿ ਉਨ੍ਹਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਕੇ ਹਜ਼ਾਰਾਂ ਬਜ਼ੁਰਗਾਂ ਮਾਪਿਆਂ ਦੇ ਲਈ ਪੁੱਤਰ ਦਾ ਰੋਲ ਨਿਭਾ ਕੇ ਉਹਨਾਂ ਨੂੰ ਧਾਰਮਿਕ ਸਥਾਨਾਂ ਦੀ ਤੀਰਥ ਯਾਤਰਾ ਕਰਵਾ ਦਿੱਤੀ  ਹੈ। ਉਹਨਾਂ ਕਿਹਾ ਕਿ ਇਹ ਦੇਸ਼ ਦੇ ਵਿੱਚ ਕਿਸੇ ਵੀ ਪ੍ਰਦੇਸ਼ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਨਿਵੇਕਲੀ ਯੋਜਨਾ ਹੈ। 

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਦੀ ਤਰਫੋਂ ਸਿਹਤ ਅਤੇ ਸਿੱਖਿਆ ਦੇ ਪ੍ਰਬੰਧਾਂ ਵਿੱਚ  ਵੱਡੇ ਪੱਧਰ ਤੇ ਸੁਧਾਰ ਕੀਤੇ ਜਾ ਰਹੇ ਹਨ, ਉੱਥੇ ਵੱਖ-ਵੱਖ ਲੋਕ ਪੱਖੀ ਸਕੀਮਾਂ ਦੀ ਸ਼ੁਰੂਆਤ ਵੀ ਕੀਤੀ ਗਈ ਹੈ, ਜਿਸ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਦੇ ਸਥਾਈ ਹੱਲ ਦੇ ਲਈ ਸਰਕਾਰ ਖੁਦ ਜਨਤਾ ਦੇ ਦੁਆਰ ਤੇ ਜਾ ਕੇ, ਉਹਨਾਂ ਦੇ ਕੰਮ ਕਰ ਰਹੀ ਹੈ। ਇਸ ਮੌਕੇ ਤੇ ਕੁਲਦੀਪ ਸਿੰਘ ਸਮਾਣਾ, ਆਪ ਆਗੂ ਅਵਤਾਰ ਸਿੰਘ ਮੌਲੀ, ਸਾਬਕਾ ਕੌਂਸਲਰ ਆਰ.ਪੀ. ਸ਼ਰਮਾ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਹਰਵਿੰਦਰ ਸਿੰਘ ਸੈਣੀ, ਬਲਾਕ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਵੀ ਹਾਜ਼ਰ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD