Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੂਪਮਾਨ ਝਾਕੀਆਂ ਦਾ ਫ਼ਰੀਦਕੋਟ ਵਿਖੇ ਸ਼ਾਨਦਾਰ ਸਵਾਗਤ

ਪੰਜਾਬ ਸਰਕਾਰ ਵੱਲੋਂ ਝਾਕੀਆਂ ਨੂੰ ਪੰਜਾਬ ਵਾਸੀਆਂ ਨੂੰ ਦਿਖਾਉਣ ਦਾ ਉਪਰਾਲਾ ਸ਼ਲਾਘਾਯੋਗ : ਐਮ.ਐਲ.ਏ ਸੇਖੋਂ

Gurdit Singh Sekhon, AAP, Aam Aadmi Party, Aam Aadmi Party Punjab, AAP Punjab, Faridkot, Tableaus Of Punjab History

Web Admin

Web Admin

5 Dariya News

ਫ਼ਰੀਦਕੋਟ , 15 Feb 2024

‘ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ,  ਨਾਰੀ ਸ਼ਕਤੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ ਕਰਦੀਆਂ 3 ਝਾਕੀਆਂ ਦਾ ਅੱਜ ਫ਼ਰੀਦਕੋਟ ਵਿਖੇ ਪਹੁੰਚਣ ਤੇ ਐਮ.ਐਲ.ਏ. ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਵਿਚ ਜ਼ਿਲ੍ਹਾ ਵਾਸੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈਆਂ ਇਨ੍ਹਾਂ ਝਾਕੀਆਂ ਵਿਚ ਪਹਿਲੀ ਝਾਕੀ ਵਿੱਚ ਜਲਿਆਂ ਵਾਲਾ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ.ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ।

ਦੂਜੀ ਝਾਕੀ ਜ਼ਰੀਏ ਨਾਰੀ ਸਸ਼ਕਤੀਕਰਨ (ਮਾਈ ਭਾਗੋ ਦੀ ਸੂਰਮਗਤੀ) ਅਤੇ ਮਾਈ ਭਾਗੋ ਆਰਮਡ ਫੋਰਸਜ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੁਆਰਾ ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ ਕਰਨ ਵਾਲੀਆਂ ਮਹਿਲਾਵਾਂ ਨੂੰ ਦਰਸਾਇਆ ਗਿਆ ਹੈ। ਇਸੇ ਤਰ੍ਹਾਂ ਤੀਜੀ ਝਾਕੀ ਦੇ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਦੀ ਝਲਕ ਪੇਸ਼ ਕੀਤੀ ਗਈ ਹੈ।

ਇਸ ਮੌਕੇ ਐਮ.ਐਲ.ਏ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਇਨ੍ਹਾਂ ਝਾਕੀਆਂ ਨੂੰ ਪੰਜਾਬ ਵਾਸੀਆਂ ਦੇ ਰੁਬਰੂ ਕਰਨ ਦਾ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ ਬੇਮਿਸਾਲ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਝਾਕੀਆਂ ਰਾਹੀਂ ਦਰਸਾਇਆ ਜਾ ਰਿਹਾ ਇਤਿਹਾਸ ਅਤੇ ਅਮੀਰ ਸੱਭਿਆਚਾਰ, ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਝਾਕੀਆਂ ਪਟਿਆਲਾ ਅਤੇ ਲੁਧਿਆਣਾ ਵਿਖੇ ਹੋਏ ਗਣਤੰਤਰ ਦਿਵਸ ਸਮਾਗਮਾਂ ਵਿਚ ਪ੍ਰਦਰਸ਼ਿਤ ਕਰਨ ਉਪਰੰਤ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਹੁੰਦੀਆਂ ਹੋਈਆਂ ਅੱਜ ਫ਼ਰੀਦਕੋਟ ਵਿਖੇ ਪੁੱਜੀਆਂ ਹਨ। 

ਇਹ ਝਾਕੀਆਂ ਪਿੰਡ ਦੀਪ ਸਿੰਘ ਵਾਲਾ ਤੋਂ ਪ੍ਰਵੇਸ਼ ਕਰਕੇ ਸਾਦਿਕ, ਮਹਿਮੂਆਣਾ,ਮਚਾਕੀ ਕਲਾਂ ਅਤੇ ਸ਼ਹਿਰ ਵਿਖੇ ਸਰਕੂਲਰ ਰੋਡ ਹੁੰਦੇ ਹੋਏ ਡੋਲਫਿਨ ਚੌਕ ਵਿਖੇ ਲੋਕਾਂ ਦੇ ਰੂ-ਬ-ਰੂ ਕੀਤੀਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਗੁਰਜਿੰਦਰ ਸਿੰਘ ਬਰਾੜ, ਬਾਬਾ ਜਸਪਾਲ ਸਿੰਘ ਪ੍ਰਧਾਨ ਐਸ.ਸੀ ਵਿੰਗ , ਪ੍ਰਧਾਨ ਟਰੱਕ ਯੂਨੀਅਨ ਰਾਜਾ ਬੁੱਟਰ,ਬਲਾਕ ਪ੍ਰਧਾਨ ਕਾਲਾ ਬਾਜਾਜ, ਬਲਾਕ ਪ੍ਰਧਾਨ ਮਨਜਿੰਦਰ ਸਿੰਘ,ਪਰਗਟ ਖ਼ਾਲਸਾ , ਹਰਜਿੰਦਰ ਚੌਹਾਨ, ਬਲਜਿੰਦਰ ਭੁੱਲਰ , ਜੈਦੀਪ ਘੁੱਦੂਵਾਲਾ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Gurdit Singh Sekhon , AAP , Aam Aadmi Party , Aam Aadmi Party Punjab , AAP Punjab , Faridkot , Tableaus Of Punjab History

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD