Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ ਸ਼ਹਿਰ ਦੇ ਵੱਖ-ਵੱਖ ਪਿੰਡਾਂ ਵਿੱਚ ਲੱਗੇ ਲੋਕ ਸੁਵਿਧਾ ਕੈਂਪ

ਵਿਧਾਇਕ ਜਲਾਲਾਬਾਦ ਨੇ ਮੌਕੇ ਤੇ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਜਲਾਲਾਬਾਦ , 15 Feb 2024

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲੱਗ ਰਹੇ ਹਨ। ਇਸ ਦੇ ਸਾਰਥਕ ਨਤੀਜੇ ਵੀ ਨਿਕਲ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਹਨਾਂ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਵੱਖ ਵਿਭਾਗਾਂ ਨਾਲ ਸੰਬੰਧਿਤ ਸਰਕਾਰੀ ਸੇਵਾਵਾਂ ਦਾ ਲਾਭ ਉਠਾ ਰਹੇ ਹਨ!

ਇਸੇ ਤਹਿਤ ਹੀ ਹਲਕਾ ਜਲਾਲਾਬਾਦ ਦੇ ਪਿੰਡ ਮੰਨੇ ਵਾਲਾ, ਸ਼ਹੀਦ ਊਧਮ ਸਿੰਘ ਨਗਰ, ਸ਼ਹੀਦ ਭਗਤ ਸਿੰਘ ਨਗਰ, ਝੁਗੇ ਜਵਾਹਰ ਸਿੰਘ, ਚੱਕ ਖੇੜੇ ਵਾਲਾ  ਢਾਣੀ ਲਮੋਚੜ, ਢਾਣੀ ਮੋਹਰੀ ਰਾਮ ਤੇ ਜਲਾਲਾਬਾਦ ਵਾਰਡ ਨੰਬਰ 1,2,3 ਕਮਰੇ ਵਾਲਾ ਅਤੇ ਜਲਾਲਾਬਾਦ ਸ਼ਹਿਰ ਦੇ ਵਾਰਡ ਨੰਬਰ 4 ਤੋਂ 7 ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ! ਵਿਧਾਇਕ ਜਲਾਲਾਬਾਦ ਸ. ਜਗਦੀਪ ਕੰਬੋਜ ਗੋਲਡੀ ਨੇ ਹਾਜ਼ਰ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਬਹੁਤੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਕੀਤਾ ਅਤੇ ਬਾਕੀ ਰਹਿੰਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸੰਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ!

ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੋ ਇਹ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ ਇਸ ਦਾ ਪੰਜਾਬ ਵਾਸੀਆਂ ਅਤੇ ਹਲਕੇ ਦੇ ਲੋਕਾਂ ਨੂੰ ਬਹੁਤ ਫਾਇਦਾ ਮਿਲ ਰਿਹਾ ਹੈ! ਉਹਨਾਂ ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡਾਂ ਵਿੱਚ ਕੈਂਪ ਲਗਾ ਕੇ ਇੱਕ ਛੱਤ ਹੇਠਾਂ ਹੀ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਾਰੀਆਂ ਸਰਕਾਰੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਅੱਜ ਦੇ ਇਸ ਕੈਂਪ ਵਿੱਚ ਪ੍ਰੀ /ਪੋਸਟ ਮੈਟਿ੍ਕ ਅਤੇ ਹੋਰ ਵਜ਼ੀਫ਼ੇ, ਸ਼ਗਨ ਸਕੀਮ, ਜਲ ਸਪਲਾਈ ਵਿਭਾਗ ਵੱਲੋਂ ਪੀਣ ਦੇ ਪਾਣੀ ਦੀ ਸਮੱਸਿਆ, ਨਵੇਂ ਕੁਨੈਕਸ਼ਨ, ਪਖਾਨੇ, ਮਿਊਂਸਪਲ ਕਾਰਪੋਰੇਸ਼ਨ ਵੱਲੋਂ ਸੜਕ, ਗਲੀਆਂ, ਨਾਲੀਆਂ, ਸਟਰੀਟ ਲਾਈਟ, ਗੰਦਗੀ, ਸੀਵਰੇਜ਼, ਨਾਜਾਇਜ ਕਬਜ਼ੇ, ਪ੍ਰਾਪਰਟੀ ਟੈਕਸ ਭਰਨਾ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ, ਲੇਬਰ ਵਿਭਾਗ, ਲੇਬਰ ਕਾਰਡ, ਸਿਹਤ ਵਿਭਾਗ ਵੱਲੋਂ ਸਿਹਤ ਜਾਂਚ, ਵੈਕਸੀਨ, ਅਪੰਗਤਾ ਸਰਟੀਫਿਕੇਟ, ਸਿਹਤ ਬੀਮਾ ਜਦਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬੁਢਾਪਾ/ਵਿਧਵਾ/ਅਨਾਥ/ਅਪਾਹਜ ਪੈਨਸ਼ਨ ਆਦਿ ਰੁਜ਼ਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਤੇ  ਵਿਕਾਸ ਯੋਜਨਾਵਾਂ ਬਾਰੇ ਸ਼ਿਕਾਇਤਾਂ ਸੁਣੀਆਂ ਗਈਆਂ ਤੇ ਬਹੁਤੀਆਂ ਯੋਗ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ। 

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD