Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਖੋਬਾ, ਗਤੋਰਾ, ਕਲੇਸਰ ਅਤੇ ਬਨੀ ਲੋਧੀ ਵਿਖੇ ਪਹੁੰਚ ਲੋਕਾਂ ਨਾਲ ਕੀਤੀ ਗੱਲਬਾਤ

ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਅੱਜ ਦਾ ਕਾਰਜ ਅੱਜ ਹੀ ਕੀਤਾ ਜਾਵੇ ਮੁਕੰਮਲ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਪਠਾਨਕੋਟ , 15 Feb 2024

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਦੇ ਲਈ ‘‘ਆਪ ਦੀ ਸਰਕਾਰ ਆਪ ਦੇ ਦੁਆਰਾ’’ ਮੁਹਿੰਮ ਤਹਿਤ ਜਿਲ੍ਹੇ ਅੰਦਰ ਲੋਕ ਸੁਵਿਧਾ ਕੈਂਪਾਂ ਨੂੰ ਲੈ ਕੇ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ, ਇਨ੍ਹਾਂ ਕੈਂਪਾਂ ਦੇ ਲਗਾਉਂਣ ਨਾਲ ਲੋਕਾਂ ਦੇ ਅੱਜ ਦੇ ਕਾਰਜ ਅੱਜ ਹੀ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਖੱਜਲ ਖੁਆਰੀ ਤੋਂ ਰਾਹਤ ਮਿਲ ਰਹੀ ਹੈ ਲੋਕਾਂ ਨੂੰ ਅਪਣੇ ਘਰ੍ਹਾਂ ਅੰਦਰ ਬੈਠਿਆਂ ਹੀ ਸਰਕਾਰੀ ਸੁਵਿਧਾਵਾਂ ਦਾ ਲਾਭ ਮਿਲ ਰਿਹਾ ਹੈ। ਇਹ ਪਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਵਣ ਅਤੇ ਜੰਗਲੀ ਜੀਵ ਸੁਰੱਖਿਆ, ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਨੇ ਅੱਜ ਪਿੰਡ ਬਨੀਲੋਧੀ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦਾ ਦੋਰਾ ਕਰਨ ਮਗਰੋਂ ਕੀਤਾ । 

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਜ ਕੁਮਾਰ ਨਾਇਬ ਤਹਿਸੀਲਦਾਰ ਪਠਾਨਕੋਟ, ਜਸਬੀਰ ਕੌਰ ਬਲਾਕ ਵਿਕਾਸ ਪੰਚਾਇਤ ਅਧਿਕਾਰੀ,  ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ,  ਸੰਦੀਪ ਕੁਮਾਰ ਬਲਾਕ ਪ੍ਰਧਾਨ, ਠਾਕੁਰ ਭੁਪਿੰਦਰ ਸਿਘ, ਸੋਰਭ ਬਹਿਲ ਜਰਨਲ ਸਕੱਤਰ,ਅੰਕੁਰ ਬੇਦੀ, ਦੀਪਕ ਵਾਲੀਆ, ਖੁਸਬੀਰ ਕਾਟਲ, ਸੰਕੁਤਲਾ ਦੇਵੀ ਸਰਪੰਚ ਖੋਬਾ, ਦੀਕਸਾ ਕੁਮਾਰੀ ਸਰਪੰਚ ਗਤੋਰਾ, ਦੀਪਕ ਕੁਮਾਰ, ਰਾਕੇਸ ਗੋਰੀ, ਤਰਸੇਮ ਲਾਲ, ਰੋਹਿਤ, ਸਰਪੰਚ ਰਜਨੀ ਸੈਣੀ , ਰਜਿੰਦਰ ਸਿੰਘ ਭਿੱਲਾ ਬਲਾਕ ਪ੍ਰਧਾਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

ਜਿਕਰਯੋਗ ਹੈ ਕਿ ਅੱਜ ਜਿਲ੍ਹਾ ਪਠਾਨਕੋਟ ਦੇ ਪਿੰਡ ਖੋਬਾ, ਗਤੋਰਾ, ਕਲੇਸਰ ਅਤੇ ਬਨੀਲੋਧੀ ਅੰਦਰ ਲੋਕ ਸੁਵਿਧਾ ਕੈਂਪ ਲਗਾਏ ਗਏ ਹਨ।ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਰਕਾਰੀ ਸੁਵਿਧਾਵਾਂ ਉਨ੍ਹਾਂ ਦੇ ਘਰ੍ਹਾਂ ਦੇ ਨਜਦੀਕ ਦੇਣ ਦੇ ਉਦੇਸ ਨਾਲ ਪੂਰੇ ਪੰਜਾਬ ਅੰਦਰ ‘‘ਆਪ ਦੀ ਸਰਕਾਰ ਆਪ ਦੇ ਦੁਆਰਾ’’ ਮੁਹਿੰਮ ਤਹਿਤ ਲੋਕ ਸੁਵਿਧਾ ਕੈਂਪ ਲਗਾ ਰਹੀ ਹੈ। ਇਸ ਮੂਹਿੰਮ ਨਾਲ ਲੋਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ ਅਤੇ ਲੋਕਾਂ ਦੇ ਸਮੇਂ ਦੀ ਬੱਚਤ ਹੋ ਰਹੀ ਹੈ ਜਿਸ ਦੇ ਚਲਦਿਆਂ ਲੋਕਾਂ ਵਿੱਚ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲੋਕ ਸੁਵਿਧਾ ਕੈਂਪ ਲਗਾ ਕੇ ਇੰਨ੍ਹਾਂ ਕੈਂਪਾਂ ਦਾ ਲਾਭ ਲੋਕਾਂ ਨੂੰ ਸਿੱਧੇ ਰੂਪ ਵਿੱਚ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਵਧੀਆ ਫੀਡਬੈਕ ਮਿਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੈਂਪ ਵਿੱਚ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਜਿਸ ਤਰ੍ਹਾਂ ਸੇਵਾ ਕੇਂਦਰ, ਮਾਲ ਵਿਭਾਗ, ਸਿਹਤ ਵਿਭਾਗ, ਨਗਰ ਨਿਗਮ, ਕਿਰਤ ਵਿਭਾਗ, ਬੈਂਕ ਵਿਭਾਗ, ਬਿਜਲੀ ਵਿਭਾਗ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ-ਆਪਣੇ ਕਾਊਂਟਰ ਲੱਗਾ ਕੇ ਲੋਕਾਂ ਨੂੰ ਮੌਕੇ ‘ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਨੇ ਇਸ ਮੌਕੇ ‘ਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ ‘ਤੇ ਹੱਲ ਵੀ ਕੀਤਾ। ਉਨ੍ਹਾਂ ਕੈਂਪਾਂ ਦੋਰਾਨ ਮੋਜੂਦ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੇ ਅੱਜ ਦੇ ਕਾਰਜ ਅੱਜ ਹੀ ਕੀਤੇ ਜਾਣ ਅਤੇ ਦੂਸਰੇ ਦਿਨ ਤੇ ਕੋਈ ਵੀ ਕੰਮ ਨਾ ਛੱਡਿਆ ਜਾਵੇ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD