Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

'ਆਪ' ਦੀ ਸਰਕਾਰ 'ਆਪ' ਦੇ ਦੁਆਰ ਕੈਂਪਾਂ ਰਾਹੀਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ 4786 ਲੋਕਾਂ ਨੂੰ ਮਿਲੀਆਂ ਸੇਵਾਵਾਂ: ਡੀ.ਸੀ ਆਸ਼ਿਕਾ ਜੈਨ

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਹੁਣ ਤੱਕ 130 ਕੈਂਪ ਲਗਾਏ

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 15 Feb 2024

Last updated on: Feb 15, 2024, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਉਨ੍ਹਾਂ ਵਸਨੀਕਾਂ ਲਈ ਵਰਦਾਨ ਸਾਬਤ ਹੋਏ ਜਿਨ੍ਹਾਂ ਨੂੰ ਕਿਸੇ ਨਾ ਕਿਸੇ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਅੱਜ ਇੱਥੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਕੈਂਪਾਂ ਵਿੱਚ ਪਿਛਲੇ ਦਿਨ ਤੱਕ 4786 ਵਸਨੀਕਾਂ ਨੂੰ ਵੱਖ-ਵੱਖ ਸੇਵਾਵਾਂ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅਮਲ ਵਿੱਚ ਲਿਆਂਦੇ ਇਸ ਸੰਕਲਪ ਦਾ ਉਦੇਸ਼ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਸਮੱਸਿਆਵਾਂ ਦਾ ਨਿਪਟਾਰਾ ਉਨ੍ਹਾਂ ਦੇ ਬੂਹੇ 'ਤੇ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਘਰ-ਘਰ ਸੇਵਾਵਾਂ ਦੇਣ ਦੀ ਸਕੀਮ ਤਹਿਤ 43 ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਸਨ। 

ਇਸ ਸਕੀਮ ਅਧੀਨ ਸੇਵਾਵਾਂ ਦਾ ਲਾਭ ਟੋਲ-ਫ੍ਰੀ ਨੰਬਰ 1076 'ਤੇ ਡਾਇਲ ਕਰਕੇ ਲਿਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਅਨੁਸਾਰ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਜਾ ਰਹੇ ਕੈਂਪ ਸਾਰੇ ਵਿਭਾਗਾਂ ਨੂੰ ਇੱਕ ਪਿੰਡ ਜਾਂ ਵਾਰਡ ਵਿੱਚ ਇੱਕ ਛੱਤ ਹੇਠ ਲਿਆਉਣ ਅਤੇ ਕੰਮ ਨੂੰ ਮੌਕੇ 'ਤੇ ਕਰਵਾਉਣ ਲਈ ਇੱਕ ਮਹੱਤਵਪੂਰਣ ਕਦਮ ਹੈ। 

"ਅਸੀਂ ਜ਼ਿਲ੍ਹੇ ਵਿੱਚ ਹੁਣ ਤੱਕ 130 ਕੈਂਪ ਲਗਾਏ ਹਨ ਅਤੇ ਕੁੱਲ ਗਿਣਤੀ 422 ਹੈ ਜੋ ਅਸੀਂ ਕਵਰ ਕਰਨੇ ਹਨ।", ਉਨ੍ਹਾਂ ਅੱਗੇ ਦੱਸਿਆ। ਉਨ੍ਹਾਂ ਕਿਹਾ ਕਿ ਉਪ ਮੰਡਲ ਮੈਜਿਸਟ੍ਰੇਟ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਹਰੇਕ ਕੈਂਪ ਦੇ ਨੋਡਲ ਅਫ਼ਸਰਾਂ ਦਾ ਕੰਮ ਸੌਂਪਿਆ ਗਿਆ ਹੈ ਅਤੇ ਹਰੇਕ ਸਬ ਡਵੀਜ਼ਨ ਵਿੱਚ ਇੱਕ ਦਿਨ ਵਿੱਚ ਘੱਟੋ-ਘੱਟ ਚਾਰ ਕੈਂਪ ਲਾਉਣ ਦਾ ਟੀਚਾ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਕੈਂਪਾਂ ਦਾ ਡਾਟਾ ਆਨਲਾਈਨ ਕੀਤਾ ਜਾ ਰਿਹਾ ਹੈ ਤਾਂ ਜੋ ਬਾਅਦ ਦੀ ਨਿਗਰਾਨੀ ਸਹੀ ਢੰਗ ਨਾਲ ਕੀਤੀ ਜਾ ਸਕੇ। ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ।

ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਆਪਣੇ ਨੇੜਲੇ ਕੈਂਪਾਂ ਵਿੱਚ ਪਹੁੰਚਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਕੈਂਪਾਂ ਵਿੱਚ ਜਾ ਕੇ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਲੋਕਾਂ ਦੇ ਫੀਡਬੈਕ ਮੁਤਾਬਕ ਕੈਂਪਾਂ ਦੀ ਲੋਕਾਂ ਪ੍ਰਤੀ ਤਸੱਲੀਬਖਸ਼ ਪਹੁੰਚ ਰਹੀ ਹੈ ਅਤੇ ਆਉਣ ਵਾਲੇ ਲੋਕ ਵੱਖ-ਵੱਖ ਵਿਭਾਗਾਂ ਨਾਲ ਇੱਕੋ ਥਾਂ ਤੇ ਸੰਪਰਕ ਕਰਵਾਉਣ ਲਈ ਪ੍ਰਸ਼ਾਸਨ ਦਾ ਧੰਨਵਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਲੋਕ ਹਿੱਤ ਸਕੀਮਾਂ ਅਤੇ ਲੋਕ ਪੱਖੀ ਪ੍ਰਾਪਤੀਆਂ ਨੂੰ ਦਰਸਾਉਣ ਲਈ ਐਲ ਈ ਡੀ ਵੈਨਾਂ ਵੀ ਉਪਲਬਧ ਹਨ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD