Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਮਲੋਟ ਵਿਖੇ ਧੀਆਂ ਨੁੰ ਸਮੱਰਪਿਤ ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਸਮਾਗਮ ਦਾ ਆਯੋਜਨ

ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਹੋਵੇਗੀ ਸੱਭਿਅਕ ਸਮਾਜ ਦੀ ਸਿਰਜਣਾ— ਡਾ. ਬਲਜੀਤ ਕੌਰ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਲੋਟ/ਸ੍ਰੀ ਮੁਕਤਸਰ ਸਾਹਿਬ , 15 Feb 2024

ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਿਮਟ ਕਾਲਜ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ, ਪੰਜਾਬ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। 

ਉਹਨਾਂ ਨਾਲ ਸ੍ਰੀਮਤੀ ਵਿੰਮੀ ਭੁੱਲਰ ਵਿਸ਼ੇਸ਼ ਸਕੱਤਰ ਅਤੇ ਸ੍ਰੀਮਤੀ ਰੁਪਿੰਦਰ ਕੌਰ ਡਿਪਟੀ ਡਾਇਰੈਕਟਰ ਨੇ ਵੀ ਸਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧੀਆਂ ਨੂੰ ਹਰੇਕ ਖੇਤਰ ਵਿਚ ਅੱਗੇ ਲਿਆਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। 

ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਧੀਆਂ ਹਰੇਕ ਖੇਤਰ ਵਿਚ ਮੱਲ੍ਹਾਂ ਮਾਰ ਰਹੀਆਂ ਹਨ ਅਤੇ ਉਹਨਾਂ ਨੂੰ ਅੱਗੇ ਵਧਣ ਲਈ ਹੱਲਾਸ਼ੇਰੀ ਦੇਣੀ ਸਾਡਾ ਫਰਜ਼ ਹੈ। ਉਹਨਾਂ ਅੱਗੇ ਕਿਹਾ ਕਿ ਵਿਭਾਗ ਵੱਲੋਂ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਕਰਵਾਏ ਜਾ ਰਹੇ ਸਮਾਗਮਾਂ ਦੇ ਨਾਲ ਸਮਾਜ ਵਿਚ ਲੜਕੇ ਅਤੇ ਲੜਕੀਆਂ ਵਿਚਲੇ ਭੇਦ ਭਾਵ ਤੇ ਠੱਲ ਪਾਈ ਜਾ ਰਹੀ ਹੈ ਜਿਸ ਨਾਲ ਸਾਡਾ ਸਮਾਜ ਸੱਭਿਅਕ ਅਤੇ ਸਿਹਤਵੰਦ ਹੋਵੇਗਾ।

ਉਹਨਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਤਹਿਤ ਜਿਲ੍ਹੇ ਦੇ ਅੰਕੜਿਆਂ ਅਨੁਸਾਰ ਲੜਕੀਆਂ ਦੇ ਲਿੰਗ ਅਨੁਪਾਤ ਵਿਚ ਆ ਰਹੀ ਗਿਰਾਵਟ ਤੇ ਵੀ ਠੱਲ ਪਵੇਗੀ। ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿਚ ਵਧੀਆਂ ਕਾਰਗੁਜਾਰੀ ਨਿਭਾਉਣ ਵਾਲੇ 10 ਜਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸੇਵਾ ਮੁਕਤ ਜੇ.ਡੀ ਗੁਰਜਿੰਦਰ ਸਿੰਘ ਮੌੜ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।

ਇਸ ਮੌਕੇ ਦਿਵਿਆਂਗ ਬੱਚੀਆਂ ਵੱਲੋਂ ਲੋਕ ਨਾਚ ਰਾਹੀਂ ਪੇਸ਼ਕਾਰੀ ਕੀਤੀ ਗਈ। ਸਮਾਗਮ ਵਿਚ ਵੱਖ ਵੱਖ ਸਕੂਲਾਂ ਦੀਆਂ ਬੱਚੀਆਂ ਵੱਲੋਂ ਰੰਗਾਂ—ਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ ਜਿਸ ਤੇ ਕੈਬਨਿਟ ਮੰਤਰੀ ਨੇ ਉਹਨਾਂ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਹੌਸਲਾ ਅਫਜਾਈ ਕੀਤੀ। ਇਸ ਸਮਾਗਮ ਵਿਚ ਸਰਕਾਰੀ ਸਕੂਲ ਦੀਆਂ 300 ਲੜਕੀਆਂ ਨੂੰ ਸਕੂਲ ਕਿੱਟਾਂ ਅਤੇ 51 ਨਵ ਜੰਮੀਆਂ ਬੱਚੀਆਂ ਨੂੰ ਬੇਬੀ ਕਿੱਟਾਂ ਵੀ ਦਿੱਤੀਆਂ ਗਈਆਂ ਅਤੇ ਦਿਵਿਆਂਗ ਬੱਚੀਆਂ ਨੂੰ ਸਕੂਲ ਕਿੱਟਾਂ ਦਿੱਤੀਆਂ ਗਈਆਂ।

ਇਸ ਮੌਕੇ ਕੈਬਨਿਟ ਮੰਤਰੀ ਨੇ 16 ਨਵੀਆਂ ਪੈਸ਼ਨਰਾਂ ਦੇ ਸ਼ੈਕਸ਼ਨ ਪੱਤਰ ਵੀ ਜਾਰੀ ਕੀਤੇ। ਕੈਬਨਿਟ ਮੰਤਰੀ ਨੇ ਸ਼ਹਿਰ ਵਿਚ ਸਾਫ ਸਫਾਈ ਦੇ ਮੱਦੇਨਜਰ ਇਕ ਸੈਨਟਰੀ ਨੈਪਕਿਨ ਮਸ਼ੀਨ ਵੀ ਦਿੱਤੀ ਗਈ। ਇਸ ਸਮਾਗਮ ਦੌਰਾਨ ਸ੍ਰੀਮਤੀ ਰਣਜੀਤ ਕੌਰ ਕੌਰ ਸੀ.ਡੀ.ਪੀ.ਓ ਲੰਬੀ ਨੇ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ। ਸਮਾਗਮ ਦੌਰਾਨ ਸ੍ਰੀ ਵਰਿੰਦਰ ਬਜਾਜ ਅਤੇ ਪ੍ਰੋ. ਗੁਰਪ੍ਰੀਤ ਸੋਨੀ ਨੇ ਸਟੇਜ਼ ਦੀ ਭੂਮਿਕਾ ਨਿਭਾਈ।

ਅੰਤ ਵਿਚ ਸ੍ਰੀ ਪ੍ਰਦੀਪ ਸਿੰਘ ਗਿੱਲ ਜਿਲਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ. ਸੁਖਜਿੰਦਰ ਸਿੰਘ ਕਾਊਣੀ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ, ਸ. ਜਗਦੇਵ ਸਿੰਘ ਬਾਂਮ ਲੋਕ ਸਭਾ ਇੰਚਾਰਜ, ਡਾ. ਜ਼ਸਕਰਨ ਸਿੰਘ ਭੁੱਲਰ ਡਾਇਰੈਕਟਰ ਮਿਮਟ ਕਾਲਜ, ਸ. ਮਨਵੀਰ ਸਿੰਘ ਖੁੱਡੀਆਂ, ਗਗਨਦੀਪ ਸਿੰਘ ਔਲਖ ਸਹਿਰੀ ਪ੍ਰਧਾਨ, ਰਮੇਸ਼ ਅਰਨੀਵਾਲਾ ਦਫਤਰ ਇੰਚਾਰਜ, ਅਰਸ਼ ਬਰਾੜ ਪੀ.ਏ, ਕੁਲਵਿੰਦਰ ਸਿੰਘ, ਲਵਲੀ ਸੰਧੂ, ਲੱਵ ਬੱਤਰਾ, ਯਾਦਵਿੰਦਰ ਸਿੰਘ ਸੋਹਣਾ, ਅਮਰੀਕ ਸਿੰਘ ਮੀਕਾ, ਜਗਮੀਤ ਬਾਂਮ, ਕੁਲਦੀਪ ਸਿੰਘ

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD