Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਿੰਬਲੀ ਵਿਖੇ ਚਿੱਟੀ ਵੇਈਂ ’ਚ ਪਾਣੀ ਛੱਡਣ ਲਈ ਪੁੱਟੀ ਜਾ ਰਹੀ ਡਰੇਨ ਦਾ ਲਿਆ ਜਾਇਜ਼ਾ

ਕਿਹਾ, ਪ੍ਰਾਜੈਕਟ ਮੁਕੰਮਲ ਹੋਣ ’ਤੇ ਇਲਾਕੇ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ’ਚ ਹੋਵੇਗਾ ਸੁਧਾਰ

Sant Balbir Singh Seechewal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਹੁਸ਼ਿਆਰਪੁਰ , 15 Feb 2024

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਗੜ੍ਹਸ਼ੰਕਰ ਦੇ ਪਿੰਡ ਸਿੰਬਲੀ ਵਿਖੇ ਨਹਿਰ ’ਤੇ ਬਣੇ ਰੈਗੂਲੇਟਰ ਅਤੇ 200 ਕਿਊਸਿਕ ਪਾਣੀ ਚਿੱਟੀ ਵੇਈਂ ਵਿਚ ਛੱਡਣ ਲਈ ਪੁੱਟੀ ਜਾ ਰਹੀ ਡਰੇਨ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਉਣ ਵਾਲੀਆਂ ਨਸਲਾਂ ਲਈ ਪਾਣੀ ਬਚਾਉਣ ਲਈ ਧਰਤੀ ਹੇਠਲੇ ਪਾਣੀ ਦੀ ਸੁਰੱਖਿਆ ਦੇ ਨਾਲ-ਨਾਲ ਸੂਬੇ ਦੀ ਬਨਸਪਤੀ ਅਤੇ ਜੰਗਲੀ ਜੀਵਾਂ ਨੂੰ ਬਚਾਉਣ ਲਈ ਵੱਡੇ ਪੱਧਰ ’ਤੇ ਮੁਹਿੰਮ ਸ਼ੁਰੂ ਕੀਤੀ ਹੈ। 

ਉਨ੍ਹਾਂ ਡਰੇਨ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਪਿੰਡ ਸਿੰਬਲੀ ਤੋਂ ਸ਼ੁਰੂ ਹੋ ਕੇ ਇਹ ਡਰੇਨ ਚੂਹੜਪੁਰ, ਸ਼ਹੀਦ ਭਗਤ ਸਿੰਘ ਨਗਰ, ਕੁਲਾਮ, ਲੰਗੜੋਆ ਤੋਂ ਹੁੰਦੀ ਹੋਈ ਚਿੱਟੀ ਵੇਈਂ ਵਿਚ ਮਿਲੇਗੀ। ਉਨ੍ਹਾਂ ਕਿਹਾ ਕਿ ਨਹਿਰ ਵਿਚੋਂ ਇਸ ਪਾਣੀ ਨੂੰ ਛੱਡਣ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਸੁਧਾਰ ਹੋਵੇਗਾ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਚੱਲ ਰਹੇ ਕੰਮ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਦੌਰਾਨ ਇਹ ਸਾਰਾ ਇਲਾਕਾ ਪਾਣੀ ਵਿਚ ਘਿਰ ਗਿਆ ਸੀ ਕਿਉਂਕਿ ਪਾਣੀ ਦੀ ਨਿਕਾਸੀ ਮਹਿਜ਼ 70 ਤੋਂ 100 ਕਿਊਸਿਕ ਸੀ। ਇਸ ਕਾਰਨ ਪਾਣੀ ਬੈਕ ਮਾਰ ਗਿਆ ਅਤੇ ਕਿਸਾਨਾਂ ਦੀ ਸਾਰੀ ਫ਼ਸਲ ਪਾਣੀ ਵਿਚ ਡੁੱਬ ਕੇ ਖਰਾਬ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਡਰੇਨੇਜ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਇਸ ਪ੍ਰੋਜੈਕਟ ਨਾਲ 200 ਕਿਊਸਿਕ ਪਾਣੀ ਦੀ ਨਿਕਾਸੀ ਹੋ ਸਕੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ-ਪੀਰਾਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਵਾਤਾਵਰਨ ਦੀ ਸੁਰੱਖਿਆ ਦਾ ਰਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਨਕਸ਼ੇ-ਕਦਮ ’ਤੇ ਚੱਲਦਿਆਂ ਸੂਬਾ ਸਰਕਾਰ, ਪੰਜਾਬ ਦੇ ਕੁਦਰਤੀ ਸਾਧਨਾਂ ਦੀ ਸਾਂਭ-ਸੰਭਾਲ ਲਈ ਵੱਡੇ ਪੱਧਰ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਲਈ ਵੱਡੇ ਕਦਮ ਉਠਾਏ ਹਨ। 

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਹੋਰ ਵੀ ਪੁਲੀਆਂ ਆਦਿ ਬਣਾਉਣ ਲਈ ਜੋ ਖ਼ਰਚਾ ਆਵੇਗਾ, ਉਨ੍ਹਾਂ ਵੱਲੋਂ ਆਪਣੇ ਅਖਤਿਆਰੀ ਫੰਡ ਵਿਚੋਂ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਇਸ ਪ੍ਰੋਜੈਕਟ ਸਬੰਧੀ ਬਣੇ ਰੈਗੂਲੇਟਰ ਲਈ ਆਪਣੇ ਅਖਤਿਆਰੀ ਫੰਡ ਵਿਚੋਂ 1 ਕਰੋੜ 19 ਲੱਖ ਰੁਪਏ ਦਿੱਤੇ ਗਏ ਹਨ ਅਤੇ 8 ਮਈ 2023 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਸੀ। ਇਸ ਮੌਕੇ ਐਸ.ਈ ਗੁਰਪਿੰਦਰ ਸਿੰਘ ਸੰਧੂ, ਐਕਸੀਅਨ ਭਾਵੁਕ ਸ਼ਰਮਾ, ਐਸ.ਡੀ.ਓ ਗੁਰਜੀਤ ਸਿੰਘ ਤੋਂ ਇਲਾਵਾ ਸੰਤ ਸੀਚੇਵਾਲ ਦੇ ਨਿੱਜੀ ਸਕੱਤਰ ਪਾਲ ਸਿੰਘ ਨੌਲੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD