Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਨੇ ਕਰਵਾਇਆ ਸਫ਼ਲ ਤ੍ਰੈ-ਭਾਸ਼ੀ ਕਵੀ ਦਰਬਾਰ

ਸਾਹਿਤਕਾਰ ਜਸਵੰਤ ਕੈਲਵੀ ਦਾ ਜੀਵਨ ਭਰ ਦੀਆਂ ਸਾਹਿਤਕ ਸੇਵਾਵਾਂ ਲਈ ਕੀਤਾ ਗਿਆ ਸਨਮਾਨ

Language Department Punjab, Punjabi Bhasha Vibhag, Bhasha Vibhag, Punjabi Bhasha Vibhag, Ferozpur

Web Admin

Web Admin

5 Dariya News

ਫਿਰੋਜ਼ਪੁਰ , 16 Feb 2024

Last updated on: Feb 16, 2024, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸਰਪ੍ਰਸਤੀ ਹੇਠ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਲਾਇਬਰੇਰੀ ਫ਼ਿਰੋਜ਼ਪੁਰ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਉੱਘੇ ਸ਼ਾਇਰ ਪ੍ਰੋ. ਜਸਪਾਲ ਘਈ, ਗੁਰਤੇਜ ਕੋਹਾਰਵਾਲਾ ਅਤੇ ਹਰਮੀਤ ਵਿਦਿਆਰਥੀ ਨੇ ਸਾਂਝੇ ਰੂਪ ਵਿੱਚ ਕੀਤੀ। 

ਇਸ ਕਵੀ ਦਰਬਾਰ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸ਼ਾਇਰਾਂ ਨੇ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾ ਦੇ ਵਿੱਚ ਆਪਣੀਆਂ ਰਚਨਾਵਾਂ ਪੇਸ਼ ਕਰਕੇ ਸਮਾਗਮ ਨੂੰ ਇੱਕ ਸਿਖ਼ਰ 'ਤੇ ਲੈ ਗਏ । ਇਸ ਮੌਕੇ ਸਾਹਿਤਕਾਰ ਸ. ਜਸਵੰਤ ਸਿੰਘ ਕੈਲਵੀ ਸਾਬਕਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਉਹਨਾਂ ਦੀਆਂ ਜੀਵਨ ਭਰ ਦੀਆਂ ਸਾਹਿਤਕ ਰਚਨਾਵਾਂ ਲਈ ਜੀਵਨ ਭਰ ਦੀ ਸਾਹਿਤਕ ਘਾਲਣਾ ਲਈ ਸਨਮਾਨਤ ਕੀਤਾ ਗਿਆ।

ਸਮਾਗਮ ਦੀ ਸ਼ੁਰੂਆਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸੰਧੂ ਨੇ ਆਏ ਹੋਏ ਸ਼ਾਇਰਾਂ, ਸਰੋਤਿਆਂ ਅਤੇ ਪਾਠਕਾਂ ਨੂੰ 'ਜੀ ਆਇਆਂ' ਆਖਦਿਆਂ ਕਿਹਾ ਕਿ ਸਾਡੇ ਲਈ ਇਹ ਮਾਣ ਦੀ ਗੱਲ ਹੈ ਕਿ ਅਸੀਂ ਜਸਵੰਤ ਕੈਲਵੀ ਨੂੰ ਉਹਨਾਂ ਦੀਆਂ ਜੀਵਨ ਭਰ ਦੀਆਂ ਸਾਹਿਤਕ ਰਚਨਾਵਾਂ ਲਈ ਸਨਮਾਨ ਕਰ ਰਹੇ ਹਾਂ ਅਤੇ ਉਹਨਾਂ ਇਹ ਵੀ ਕਿਹਾ ਕਿ ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਤਿੰਨੇ ਸ਼ਖਸੀਅਤਾਂ ਇੱਕੋ ਵੇਲੇ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾ ਨਾਲ ਵਾਬਾਸਤਾ ਹਨ। 

ਇਸ ਤੋਂ ਬਾਅਦ ਉਹਨਾਂ ਦੁਆਰਾ ਹਰੇਕ ਸ਼ਾਇਰ, ਸਰੋਤੇ ਅਤੇ ਪਾਠਕਾਂ ਬਾਰੇ ਸੰਖੇਪ ਵਿੱਚ ਜਾਣ-ਪਛਾਣ ਕਰਵਾਈ। ਸ.ਜਸਵੰਤ ਕੈਲਵੀ ਦੇ ਜੀਵਨ ਅਤੇ ਸਾਹਿਤ ਬਾਰੇ ਜਾਣਕਾਰੀ ਦਿੰਦਿਆਂ ਸ਼ਾਇਰ ਹਰਮੀਤ ਵਿਦਿਆਰਥੀ ਨੇ ਕਿਹਾ ਕਿ ਜਸਵੰਤ ਕੈਲਵੀ ਜਿੱਥੇ ਇੱਕ ਬਹੁਤ ਹੀ ਨਿਪੁੰਨ ਅਤੇ ਅਨੁਸ਼ਾਸਨਬੱਧ ਅਧਿਕਾਰੀ ਸਨ ਉੱਥੇ ਉਹਨਾਂ ਦੀ ਸਾਹਿਤਕ ਯਾਤਰਾ ਵਿੱਚ ਲਗਾਤਾਰਤਾ ਬਣੀ ਰਹੀ ਅਤੇ ਉਹ ਇੱਕ ਬਹੁਤ ਹੀ ਮਿਹਨਤੀ, ਸਾਊ ਤੇ ਇਮਾਨਦਾਰ ਸੁਭਾਅ ਦੇ ਵਿਅਕਤੀ ਹਨ। 

ਆਪਣੇ ਸੰਬੋਧਨ ਵਿੱਚ ਸ. ਜਸਵੰਤ ਕੈਲਵੀ ਨੇ ਆਪਣੇ ਜੀਵਨ ਸੰਘਰਸ਼ ਅਤੇ ਸਾਹਿਤਕ ਯਾਤਰਾ ਬਾਰੇ ਬਹੁਤ ਹੀ ਵਿਸਥਾਰ ਸਹਿਤ ਅਤੇ ਭਾਵੁਕ ਅੰਦਾਜ਼ ਵਿੱਚ ਗੱਲਬਾਤ ਕੀਤੀ। ਇਸ ਤੋਂ ਬਾਅਦ ਸ਼ਾਇਰੀ ਦੇ ਦੌਰ ਵਿੱਚ ਵੱਖ-ਵੱਖ ਸ਼ਾਇਰਾਂ ਨੇ ਬਹੁਤ ਹੀ ਖੂਬਸੂਰਤ ਕਵਿਤਾਵਾਂ ਪੇਸ਼ ਕੀਤੀਆਂ ਜਿਨ੍ਹਾਂ ਵਿੱਚ ਸੁਖਦੇਵ ਭੱਟੀ, ਗੁਰਵਿੰਦਰ ਸਿੱਧੂ, ਸੁਰਿੰਦਰ ਕੰਬੋਜ, ਸੰਜੀਵ ਪੰਜੇ ਕੇ, ਗੁਰਮੀਤ ਸਿੰਘ ਜੱਜ, ਡਾ. ਸਤੀਸ਼ ਠਕਰਾਲ ਸੋਨੀ, ਕੁਲਵਿੰਦਰ ਸਿੰਘ 'ਬੀੜ', ਪ੍ਰੀਤ ਜੱਗੀ, ਹਰੀਸ਼ ਮੋਂਗਾ, ਮੁਸੱਵਰ ਫ਼ਿਰੋਜ਼ਪੁਰੀ, ਬਲਵਿੰਦਰ ਪਨੇਸਰ ਅਤੇ ਗੁਰਦਿਆਲ ਸਿੰਘ ਵਿਰਕ ਸ਼ਾਮਲ ਹਨ। ਪ੍ਰੋ. ਗੁਰਤੇਜ ਕੋਹਾਰਵਾਲਾ ਅਤੇ ਹਰਮੀਤ ਵਿਦਿਆਰਥੀ ਨੇ ਆਪਣੀ ਪ੍ਰਧਾਨਗੀ ਦੀ ਹਾਜ਼ਰੀ ਆਪਣੀਆਂ ਰਚਨਾਵਾਂ ਪੇਸ਼ ਕਰਕੇ ਲਵਾਈ।

ਪ੍ਰੋ. ਜਸਪਾਲ ਘਈ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਹਿੰਦੀ ਅਤੇ ਉਰਦੂ ਦੋਨੇ ਭਾਸ਼ਾਵਾਂ ਵਿੱਚ ਕਾਵਿਕ ਵਖਰੇਵੇਂ ਅਤੇ ਤਿੰਨਾਂ ਭਾਸ਼ਾਵਾਂ ਦੇ ਅੰਤਰ-ਸੰਵਾਦ ਬਾਰੇ ਵਿਸਥਾਰ ਸਹਿਤ ਗੱਲਬਾਤ ਕੀਤੀ। ਭਾਸ਼ਾ ਵਿਭਾਗ ਦੀ ਪ੍ਰਸ਼ੰਸਾ ਕਰਦਿਆਂ ਉਹਨਾਂ ਕਿਹਾ ਕਿ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾਵਾਂ ਦੇ ਸ਼ਾਇਰਾਂ ਨੂੰ ਇੱਕੋ ਮੰਚ 'ਤੇ ਇਕੱਠਾ ਕਰਕੇ ਅਤੇ ਜਸਵੰਤ ਕੈਲਵੀ ਦਾ ਸਨਮਾਨ ਕਰਕੇ ਭਾਸ਼ਾ ਵਿਭਾਗ ਨੇ ਇੱਕ ਬਹੁਤ ਹੀ ਮੁੱਲਵਾਨ ਕਾਰਜ ਕੀਤਾ ਹੈ। 

ਸਫਲ ਕਵੀ ਦਰਬਾਰ ਲਈ ਜਿੱਥੇ ਉਹਨਾਂ ਨੇ ਆਏ ਹੋਏ ਸ਼ਾਇਰਾਂ ਨੂੰ ਵਧਾਈ ਦਿੱਤੀ ਉੱਥੇ ਜ਼ਿਲ੍ਹਾ ਭਾਸ਼ਾ ਦਫ਼ਤਰ ਦੀ ਵੀ ਵਿਸ਼ੇਸ਼ ਤੌਰ ਤੇ ਪ੍ਰਸ਼ੰਸਾ ਕੀਤੀ। ਜ਼ਿਲ੍ਹਾ ਲਾਇਬਰੇਰੀ ਫ਼ਿਰੋਜ਼ਪੁਰ ਦੀ ਦਿੱਖ ਦੇਖ ਕੇ ਉਹਨਾਂ ਨੇ ਵਿਸ਼ੇਸ਼ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਜ਼ਿਲ੍ਹਾ ਫ਼ਿਰੋਜ਼ਪੁਰ ਲਈ ਇੱਕ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਨੂੰ ਇੱਕ ਅਜਿਹਾ ਸਥਾਨ ਮਿਲ ਗਿਆ ਹੈ ਜਿੱਥੇ ਬੈਠ ਕੇ ਅਸੀਂ ਕਈ ਤਰ੍ਹਾਂ ਦੀਆਂ ਸਾਹਿਤਕ ਗਤੀਵਿਧੀਆਂ ਕਰ ਸਕਦੇ ਹਾਂ। 

ਸੁਖਜਿੰਦਰ ਨੇ ਆਪਣੇ ਢੁੱਕਵੇਂ ਤੇ ਕਾਵਿਕ ਮੰਚ ਸੰਚਾਲਣ ਦੇ ਨਾਲ- ਨਾਲ ਆਪਣੀਆਂ ਰਚਨਾਵਾਂ ਹਿੰਦੀ ਭਾਸ਼ਾ ਵਿੱਚ ਪੇਸ਼ ਕੀਤੀਆਂ। ਇਸ ਮੌਕੇ ਸ. ਜਸਵੰਤ ਸਿੰਘ ਕੈਲਵੀ ਦੇ ਧਰਮ ਪਤਨੀ ਸ਼੍ਰੀਮਤੀ ਦਰਸ਼ਨ ਕੌਰ ਅਤੇ ਪੁੱਤਰ ਗੁਰਿੰਦਰਬੀਰ ਸਿੰਘ ਤੋਂ ਇਲਾਵਾ ਮਾਤ ਭਾਸ਼ਾ ਦਾ ਅਣਥੱਕ ਕਾਮਾ ਜਗਤਾਰ ਸਿੰਘ ਸੋਖੀ, ਸਿੱਖਿਆ ਵਿਭਾਗ ਤੋਂ ਨੌਜਵਾਨ ਆਗੂ ਸਰਬਜੀਤ ਸਿੰਘ ਭਾਵੜਾ, ਲੈਕ. ਅਜੇ ਪਾਲ, ਲੈਕ. ਕੁਲਜੀਤ ਕੌਰ, ਗੁਰਚਰਨਜੀਤ ਸਿੰਘ ਸੱਬਰਵਾਲ, ਕਿਰਨ ਰਾਣੀ ਅਤੇ ਜਬਰ ਜੰਗ ਹਾਜ਼ਰ ਸਨ। ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਵਿੱਚ ਖੋਜ ਅਫ਼ਸਰ ਸ. ਦਲਜੀਤ ਸਿੰਘ, ਸੀਨੀਅਰ ਸਹਾਇਕ ਰਮਨ ਕੁਮਾਰ, ਰਵੀ ਕੁਮਾਰ,ਵਿਜੇ ਕੁਮਾਰ ਅਤੇ ਮੋਨਿਕਾ ਭੱਟੀ ਦਾ ਵਿਸ਼ੇਸ਼ ਯੋਗਦਾਨ ਰਿਹਾ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD