Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਸਿਨੇਮਾ, ਮਲਟੀਪਲੈਕਸ, ਹੋਟਲ, ਸਨਅਤ ਅਤੇ ਹਸਪਤਾਲਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ

25 ਫਰਵਰੀ ਤੱਕ ਆਫ਼ਤ ਪ੍ਰਬੰਧਨ ਪਲਾਨ ਤਿਆਰ ਕਰਕੇ ਸੌਂਪਣ ਦੀ ਹਦਾਇਤ

DC Moga, Kulwant Singh, Deputy Commissioner Moga, Moga

Web Admin

Web Admin

5 Dariya News

ਮੋਗਾ , 16 Feb 2024

ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਿਨੇਮਾ, ਮਲਟੀਪਲੈਕਸ, ਹੋਟਲ, ਸਨਅਤ ਅਤੇ ਹਸਪਤਾਲਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ 25 ਫਰਵਰੀ ਤੱਕ ਆਫ਼ਤ ਪ੍ਰਬੰਧਨ ਪਲਾਨ ਤਿਆਰ ਕਰਕੇ ਸੌਂਪਣ ਦੀ ਹਦਾਇਤ ਕੀਤੀ। ਇਸ ਮੀਟਿੰਗ ਵਿੱਚ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨ ਡੀ ਐਮ ਏ) ਵੱਲੋਂ ਸ਼੍ਰੀ ਰਾਮ ਚੰਦਰ ਨੇ ਵੀ ਹਿੱਸਾ ਲਿਆ, ਜਿੰਨਾ ਨੇ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨ ਡੀ ਐਮ ਏ) ਵੱਲੋਂ ਜਾਰੀ ਹਦਾਇਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਸਾਨੂੰ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਦਾ ਮੁਕਾਬਲਾ ਕਰਨ ਲਈ ਹਮੇਸ਼ਾਂ ਤਿਆਰ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜਿਉਂ ਜਿਉਂ ਮਨੁੱਖ ਕੁਦਰਤ ਨਾਲ ਖਿਲਵਾੜ ਕਰ ਰਿਹਾ ਹੈ, ਤਿਉਂ ਤਿਉਂ ਕੁਦਰਤ ਦਾ ਕਹਿਰ ਵੀ ਵੱਧ ਰਿਹਾ ਹੈ। ਅੱਜ ਕੁਦਰਤ ਵਲੋਂ ਪੈਦਾ ਕੀਤੀ ਜਾ ਰਹੀ ਆਪਾਤਕਾਲੀਨ ਸਥਿਤੀ ਦੇ ਨਾਲ ਨਾਲ ਮਨੁੱਖਾਂ ਵੱਲੋਂ ਵੀ ਕਈ ਵਾਰ ਅਜਿਹੀ ਸਥਿਤੀ ਬਣਾ ਦਿੱਤੀ ਜਾਂਦੀ ਹੈ ਜਿਸ ਨਾਲ ਕਈ ਬੇਸ਼ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਅਜਿਹੀ ਕਿਸੇ ਵੀ ਸਥਿਤੀ ਦਾ ਤਾਂ ਹੀ ਮੁਕਾਬਲਾ ਕੀਤਾ ਜਾ ਸਕਦਾ ਹੈ ਜੇਕਰ ਅਸੀਂ ਯੋਜਨਾਬੱਧ ਤਰੀਕੇ ਨਾਲ ਆਪਣੇ ਆਪ ਨੂੰ ਤਿਆਰ ਰੱਖੀਏ।

ਉਹਨਾਂ ਸਮੂਹ ਹਾਜ਼ਰੀਨ ਨੂੰ ਹਦਾਇਤ ਕੀਤੀ ਕਿ ਉਹ 25 ਫਰਵਰੀ ਤੱਕ ਆਫ਼ਤ ਪ੍ਰਬੰਧਨ ਪਲਾਨ ਤਿਆਰ ਕਰਕੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸੌਂਪ ਦੇਣ ਤਾਂ ਜੋ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਇਸਦੇ ਨਾਲ ਹੀ ਮੌਕ ਡਰਿੱਲ ਕਰਵਾਉਣ ਬਾਰੇ ਵੀ ਕਿਹਾ ਗਿਆ।ਉਹਨਾਂ ਸਪੱਸ਼ਟ ਕੀਤਾ ਕਿ ਆਫ਼ਤ ਪ੍ਰਬੰਧਨ ਪਲਾਨ ਤਿਆਰ ਵੇਲੇ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨ ਡੀ ਐਮ ਏ) ਵੱਲੋਂ ਜਾਰੀ ਅਗਵਾਈ ਲੀਹਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਜੋ ਅਦਾਰਾ ਜਾਂ ਸੰਸਥਾ ਇਹ ਪਲਾਨ ਤਿਆਰ ਕਰਕੇ ਨਹੀਂ ਦੇਵੇਗਾ ਉਸ ਖ਼ਿਲਾਫ਼ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

 

Tags: DC Moga , Kulwant Singh , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD