Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੇਰਾਬਸੀ ਸਬ ਡਵੀਜ਼ਨ ਦੇ ਪਿੰਡ ਨਿੰਬੂਆ, ਬਰਟਾਣਾ, ਹੁੰਬੜਾ ਅਤੇ ਵਾਰਡ ਨੰ: 9 ਅਤੇ 10 ਪੀਰ ਮੁਛੱਲਾ, ਜੀਰਕਪੁਰ ਵਿਖੇ ਲਗਾਏ ਗਏ ਕੈਂਪ

"ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਲਗਾਏ ਕੈਂਪਾਂ ਦੀ ਲੋਕਾਂ ਵੱਲੋਂ ਕੀਤੀ ਜਾ ਰਹੀ ਪ੍ਰਸ਼ੰਸਾ: ਐਸ.ਡੀ.ਐਮ

Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government, Dera Bassi

Web Admin

Web Admin

5 Dariya News

ਡੇਰਾਬਸੀ , 16 Feb 2024

Last updated on: Feb 16, 2024, 00:00 IST

"ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਅੱਜ ਡੇਰਾਬਸੀ ਸਬ ਡਵੀਜ਼ਨ ਦੇ ਪਿੰਡ ਨਿੰਬੂਆ, ਬਰਟਾਣਾ, ਹੁੰਬੜਾ ਅਤੇ ਵਾਰਡ ਨੰ: 9 ਅਤੇ 10 ਪੀਰ ਮੁਛੱਲਾ, ਜੀਰਕਪੁਰ ਵਿੱਚ ਲਾਏ ਕੈਂਪਾਂ ਦਾ ਜਾਇਜ਼ਾ ਲੈਂਦੇ ਸਮੇਂ ਐਸ.ਡੀ.ਐਮ. ਸ੍ਰੀ ਹਿਮਾਂਸੂ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਅਥਾਹ ਖੁਸ਼ੀ ਹੋਈ ਹੈ ਕਿ ਲੋਕਾਂ ਦੇ ਕੰਮ ਕਰਨ ਲਈ ਸਾਰੇ ਦਫ਼ਤਰ ਇਕ ਥਾਂ ਬੈਠੇ ਹਨ ਅਤੇ ਲੋਕਾਂ ਦੇ ਕੰਮ ਮੌਕੇ ਉਤੇ ਹੋ ਰਹੇ ਹਨ। ਉਨਾਂ ਕਿਹਾ ਕਿ ਇੰਨਾ ਕੰਮਾਂ ਲਈ ਲੋਕਾਂ ਨੂੰ ਪਹਿਲਾਂ ਵੱਡੀ ਮੁਸ਼ਕਿਲ ਹੁੰਦੀ ਸੀ, ਪਰ ਅੱਜ ਇਹ ਕੰਮ ਬਿਨਾਂ ਕਿਸੇ ਦਿੱਕਤ ਦੇ ਹੋ ਰਹੇ ਹਨ, ਜੋ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵੱਡਾ ਉਪਰਾਲਾ ਹੈ। 

ਉਨਾਂ  ਇਹ ਵੀ ਕਿਹਾ ਕਿ ਮੁੱਖ ਮੰਤਰੀ ਸ. ਮਾਨ ਵੱਲੋਂ ਆਰੰਭੀ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਡੇਰਾਬਸੀ ਹਲਕੇ ਵਿੱਚ ਲਗਾਏ ਜਾ ਰਹੇ ਕੈਪਾਂ ਦੀ ਲੋਕਾਂ ਵੱਲੋਂ ਖੂਬ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਉਨਾਂ ਇਸ ਮੌਕੇ ਕੈਂਪ ਵਿਚ ਚੱਲ ਰਹੇ ਇਕੱਲੇ ਇਕੱਲੇ ਕਾਊਂਟਰ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋਕ ਸੇਵਾ ਲਈ ਪ੍ਰੇਰਿਤ ਕੀਤਾ ਅਤੇ ਇਲਾਕੇ ਦੇ ਕੰਮ ਕਰਵਾਉਣ ਆਏ ਲੋਕਾਂ ਨੂੰ ਪਾਸੋਂ ਉਨਾਂ ਦਾ ਕੈਂਪ ਪ੍ਰਤੀ ਨਜ਼ਰੀਆ ਵੀ ਜਾਣਿਆ। 

ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਦੇ ਸਰਕਾਰ ਨਾਲ ਸਬੰਧਤ ਕੰਮਾਂ ਸਬੰਧੀ ਵੱਖ-ਵੱਖ ਸੇਵਾਵਾਂ ਇੰਨਾ ਕੈਂਪਾਂ ਵਿਚ ਦਿੱਤੀਆਂ ਜਾ ਰਹੀਆਂ ਹਨ, ਉਹ ਵੀ ਲੋਕਾਂ ਦੇ ਬੂਹੇ ਉਤੇ ਜਾ ਕੇ ਮਿਲ ਰਹੀਆਂ ਹਨ।  ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਰ ਸ਼ਹਿਰ, ਹਰ ਵਾਰਡ, ਹਰ ਪਿੰਡ ਇੰਨਾ ਕੈਂਪਾਂ ਤਹਿਤ ਕਵਰ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਅਪੀਲ ਹੈ ਕਿ ਉਹ ਇੰਨਾ ਕੈਂਪਾਂ ਦਾ ਲਾਹਾ ਲੈਂਦੇ ਹੋਏ ਹਰ ਤਰਾਂ ਦੀ ਸੇਵਾ ਲਈ ਕੈਂਪਾਂ ਵਿਚ ਜਰੂਰ ਆਉਣ। 

ਇਸ ਮੌਕੇ ਹਲਕੇ ਦੇ ਲੋਕਾਂ ਨੇ ਮਾਨ ਸਰਕਾਰ ਵੱਲੋਂ ਕੀਤੇ ਗਏ ਇਸ ਵੱਡੇ ਉਪਰਾਲੇ ਦੀ ਸ਼ਲਾਘਾ ਕਰਦੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਜਿਸ ਤਰਾਂ ਦੇ ਵਾਅਦੇ ਲੋਕਾਂ ਨਾਲ ਕੀਤੇ ਸਨ, ਉਸ ਤਰਾਂ ਨਾਲ ਹੀ ਕੰਮ ਕਰ ਰਹੇ ਹਨ। ਐਸ ਡੀ ਐਮ ਨੇ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਹ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

Tags: Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government , Dera Bassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD