Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਥਾਣੇ ਵਿੱਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Vigilance Bureau, Crime News Punjab, Punjab Police, Police, Crime News, Pathankot Police, Pathankot

Web Admin

Web Admin

5 Dariya News

ਪਠਾਨਕੋਟ , 16 Feb 2024

Last updated on: Feb 16, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਮਹਿਲਾ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ, ਬਮਿਆਲ, ਜ਼ਿਲ੍ਹਾ ਪਠਾਨਕੋਟ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ਣ ਨੂੰ ਬਲਜੀਤ ਕੌਰ ਵਾਸੀ ਪਿੰਡ ਸਿੱਬਲ ਸਕੋਲ, ਤਹਿਸੀਲ ਨਰੋਟ ਜੈਮਲ ਸਿੰਘ ਜ਼ਿਲ੍ਹਾ ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮਨਮੀਤ ਕੌਰ ਨੇ ਉਸਦੇ ਪਤੀ ਨਾਲ ਵਿਆਹ ਦੇ ਝਗੜੇ ਨੂੰ ਸੁਲਝਾਉਣ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ ਹਨ ਅਤੇ ਥਾਣਾ ਨਰੋਟ ਜੈਮਲ ਸਿੰਘ ਦੇ ਐੱਸਐੱਚਓ ਸਬ-ਇੰਸਪੈਕਟਰ ਅਜਵਿੰਦਰ ਸਿੰਘ ਦੇ ਨਾਮ ਉੱਪਰ 20-25 ਹਜ਼ਾਰ ਰੁਪਏ ਦੀ ਹੋਰ ਮੰਗ ਕਰ ਰਹੀ ਹੈ। ਸ਼ਿਕਾਇਤਕਰਤਾ ਨੇ ਪੈਸੇ ਦੀ ਮੰਗ ਕਰਦੇ ਸਮੇਂ ਮੁਲਜ਼ਮਾਂ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ।

ਉਨ੍ਹਾਂ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮਾ ਮਨਮੀਤ ਕੌਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਸਬੰਧਤ ਪੁਲਿਸ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

 

Tags: Vigilance Bureau , Crime News Punjab , Punjab Police , Police , Crime News , Pathankot Police , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD