Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਐਮ.ਐਲ.ਏ ਗੁਰਦਿੱਤ ਸਿੰਘ ਸੇਖੋਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਟਿੱਬੀ ਭਰਾਈਆਂ ਵਿਖੇ ਚਾਰਦੀਵਾਰੀ ਦਾ ਕੀਤਾ ਉਦਘਾਟਨ

ਸਕੂਲਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵਚਨਬੱਧ

Gurdit Singh Sekhon, AAP, Aam Aadmi Party, Aam Aadmi Party Punjab, AAP Punjab, Faridkot

Web Admin

Web Admin

5 Dariya News

ਫ਼ਰੀਦਕੋਟ , 16 Feb 2024

ਐਮ.ਐਲ.ਏ.ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ, ਟਿੱਬੀ ਭਰਾਈਆਂ ਵਿਖੇ ਸਕੂਲ ਦੀ ਚਾਰ ਦੀਵਾਰੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ ਇਸ ਦਾ ਮੁੱਖ ਮਕਸਦ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀ ਚਾਰ ਦੀਵਾਰੀ ਸਮੇਤ ਵੱਖ ਵੱਖ ਕੰਮਾਂ ਜਨਰਲ ਗਰਾਂਟ, ਬਾਥਰੂਮ ਦੀ ਰਿਪੇਅਰ, ਕਮਰਿਆਂ ਦੀ ਮੁਰੰਮਤ ਲਈ ਲਗਭਗ 8.78  ਲੱਖ ਦੀ ਗ੍ਰਾਂਟ ਮੁਹੱਈਆ ਕਰਵਾਈ ਗਈ ਹੈ।

ਸ. ਸੇਖੋਂ ਨੇ ਕਿਹਾ ਕਿ ਲੋਕਾਂ ਦਾ ਸਰਕਾਰੀ ਸਕੂਲਾਂ ਲਈ ਵਿਸ਼ਵਾਸ ਪੈਂਦਾ ਕਰਨ ਲਈ ਅਤੇ ਸਕੂਲਾਂ ਦੀ ਨੁਹਾਰ ਸੁਧਾਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਵੀ ਸਰਕਾਰ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਨਵੋਦਿਆ ਵਿੱਚ ਦਾਖਲੇ ਲਈ ਜ਼ਿਲ੍ਹੇ ਵਿੱਚ 40 ਬੱਚੇ ਚੁਣੇ ਜਾਂਦੇ ਹਨ ਉਥੇ ਇਸ ਸਕੂਲ ਦੇ 10 ਬੱਚੇ ਨਵੋਦਿਆ ਲਈ ਚੁਣੇ ਗਏ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਵੈਨ ਰਵਾਨਾ ਕੀਤੀ ਗਈ ਸੀ ਜਿਸ ਰਾਹੀਂ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਿਵਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਲੋਕਾ ਨਾਲ ਵਾਅਦਾ ਕੀਤਾ ਸੀ ਕਿ ਹਰ ਬੱਚੇ ਤੱਕ ਸਿੱਖਿਆ ਪਹੁੰਚਾਈ ਜਾਵੇਗੀ ਉਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ।

ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਕੂਲਾਂ, ਹਸਪਤਾਲਾਂ ਤੋਂ ਇਲਾਵਾ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਕੈਂਪਾਂ ਤਹਿਤ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਵੱਚਨਬੱਧ ਹੈ। ਇਸ ਮੌਕੇ ਗੁਰਤੇਜ ਸਿੰਘ ਖੋਸਾ ਚੇਅਰਮੈਨ ਇੰਮਪਰੂਵਮੈਟ ਟਰੱਸਟ, ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਬੀ.ਪੀ.ਈ.ਓ ਜਸਕਰਨ ਸਿੰਘ ਰੋਮਾਣਾ ਸਰਪੰਚ ਗੁਰਪ੍ਰੀਤ ਕੌਰ,ਸ. ਹਰਪ੍ਰੀਤ ਸਿੰਘ ,ਸਕੂਲ ਮੁੱਖੀ, ਮਨਦੀਪ ਕੌਰ, ਰਿਪਨਜੀਤ ਕੌਰ ਹਾਜ਼ਰ ਸਨ।

 

Tags: Gurdit Singh Sekhon , AAP , Aam Aadmi Party , Aam Aadmi Party Punjab , AAP Punjab , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD