Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 32 'ਚ ਕੰਪੈਕਟਰ ਦਾ ਉਦਘਾਟਨ

ਕਿਹਾ! 2 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਤਹਿਤ ਲੋਕਾਂ ਨੂੰ ਕੂੜੇ ਦੇ ਢੇਰਾਂ ਤੋਂ ਮਿਲੇਗਾ ਛੁਟਕਾਰਾ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 16 Feb 2024

ਹਲਕੇ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਸਥਾਨਕ ਵਾਰਡ ਨੰਬਰ 32 ਅਧੀਨ ਢੰਡਾਰੀ ਕਲਾਂ ਵਿਖੇ 2 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਕੰਪੈਕਟਰ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਕੰਪੈਕਟਰ ਦੇ ਕਾਰਜਸ਼ੀਲ ਹੋਣ ਨਾਲ ਇਲਾਕੇ ਦੇ ਵਿੱਚ ਆ ਰਹੀ ਕੂੜੇ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਮਿਲੇਗੀ। 

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕੰਪੈਕਟ ਕਰਕੇ ਅੱਗੇ ਮੁੱਖ ਡੰਪ ਤੇ ਭੇਜਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਹਲਕਾ ਦੱਖਣੀ ਦੀ ਨੁਹਾਰ ਬਦਲਣ ਵਿੱਚ ਬੇਹੱਦ ਸਹਾਈ ਸਿੱਧ ਹੋਵੇਗੀ। ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਵਿਧਾਇਕ ਛੀਨਾ ਦੀ ਟੀਮ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਵਿਧਾਇਕ ਛੀਨਾ ਵੱਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਨ੍ਹਾਂ ਦੀ ਅਗਵਾਈ ਵਾਲੀ ਸਰਕਾਰ ਦੇ ਚੱਲਦਿਆਂ ਹਲਕਾ ਦੱਖਣੀ ਨੂੰ ਖੂਬਸੂਰਤ ਬਣਾਉਣ ਲਈ ਕਦੇ ਫੰਡਾਂ ਦੀ ਘਾਟ ਮਹਿਸੂਸ ਨਹੀਂ ਹੋਈ। ਇਸ ਮੌਕੇ ਹਲਕਾ ਨਿਵਾਸੀਆਂ ਵੱਲੋਂ ਵੀ ਵਿਧਾਇਕ ਛੀਨਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਤੇ ਕਿਹਾ ਕਿ ਉਹਨਾਂ ਦੇ ਇਲਾਕੇ ਦੇ ਵਿੱਚ ਇਸ ਪ੍ਰੋਜੈਕਟ ਦੀ ਬੇਹੱਦ ਲੋੜ ਸੀ ਕਿਉਂਕਿ ਇਲਾਕੇ ਦੇ ਵਿੱਚ ਲੋਕਾਂ ਨੂੰ ਲਈ ਕੂੜਾ ਇੱਕ ਵੱਡੀ ਸਿਰਦਰਦੀ ਬਣਿਆ ਹੋਇਆ ਸੀ, ਹੁਣ ਇਸ ਪ੍ਰੋਜੈਕਟ ਨਾਲ ਕੂੜੇ ਦਾ ਪ੍ਰਬੰਧਨ ਹੋ ਸਕੇਗਾ ਅਤੇ ਪ੍ਰਦੂਸ਼ਣ ਤੋਂ ਵੀ ਮੁਕਤੀ ਮਿਲੇਗੀ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD