Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

'ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ ਦਾ ਆਗ਼ਾਜ਼- ਏ.ਡੀ.ਸੀ. ਹਰਜਿੰਦਰ ਸਿੰਘ ਬੇਦੀ ਵੱਲੋਂ ਰੁਜ਼ਗਾਰ ਦੀ ਚੋਣ ਲਈ ਨੌਜਵਾਨਾਂ ਦਾ ਮਾਰਗ ਦਰਸ਼ਨ

ਟੀਚੇ ਨਿਰਧਾਰਤ ਕਰਕੇ ਮਿਹਨਤ ਕਰਨ 'ਤੇ ਜੋਰ

Dr. Harjinder Singh Bedi,Additional Deputy Commissioner Rural Development, Patiala

5 Dariya News

5 Dariya News

5 Dariya News

ਪਟਿਆਲਾ , 16 Feb 2024

Last updated on: Feb 16, 2024, 00:00 IST

ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਨੇ 'ਕੌਫ਼ੀ ਵਿਦ ਆਫ਼ੀਸਰ' ਦਾ ਆਗ਼ਾਜ਼ ਕੀਤਾ ਹੈ। ਇਸ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਪਟਿਆਲਾ ਜ਼ਿਲ੍ਹੇ ਦੇ ਉਤਸ਼ਾਹੀ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਰੋਜ਼ਗਾਰ ਦੀ ਚੋਣ ਕਰਨ ਲਈ ਮਾਰਗ ਦਰਸ਼ਨ ਕੀਤਾ।

ਡਾ. ਹਰਜਿੰਦਰ ਸਿੰਘ ਬੇਦੀ ਨੇ ਆਪਣੀ ਮੈਡੀਕਲ ਦੀ ਪੜ੍ਹਾਈ ਤੇ ਆਈ.ਏ.ਐਸ. ਬਣਨ ਦਾ ਸਫ਼ਰ ਅਤੇ ਨਿਜੀ ਤਜਰਬਾ ਸਾਂਝਾ ਕਰਦਿਆਂ ਨੌਜਵਾਨਾਂ ਨੂੰ ਟੀਚੇ ਨਿਰਧਾਰਤ ਕਰਕੇ ਮਿਹਨਤ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕੈਰੀਅਰ ਕਾਊਂਸਲਿੰਗ, ਮਾਰਗ ਦਰਸ਼ਨ, ਕੈਰੀਅਰ ਦੇ ਟੀਚਿਆਂ ਦਾ ਵਿਕਾਸ ਕਰਨਾ, ਨਿੱਜੀ ਸ਼ਕਤੀਆਂ ਤੇ ਕਮਜ਼ੋਰੀਆਂ ਦੀ ਪਛਾਣ ਕਰਨ ਸਮੇਤ ਨਿੱਜੀ ਤੇ ਸਰਕਾਰੀ ਸੈਕਟਰ ਵਿੱਚ ਕੈਰੀਅਰ/ਨੌਕਰੀ  ਦੇ ਮੌਕਿਆਂ ਬਾਰੇ ਗਿਆਨ ਸਾਂਝਾ ਕਰਨਾ ਅਤੇ ਸਵੈ-ਰੁਜ਼ਗਾਰ ਲਈ ਆਤਮ ਵਿਸ਼ਵਾਸ ਵਧਾਉਣ ਦੇ ਨੁਕਤੇ ਸਾਂਝੇ ਕੀਤੇ।

ਏ.ਡੀ.ਸੀ. ਡਾ. ਬੇਦੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਜਵਾਨਾਂ ਦਾ ਮਾਰਗ ਦਰਸ਼ਨ ਕਰਨ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨਾਲ ਹਰ ਮਹੀਨੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਅਫ਼ਸਰਾਂ ਨਾਲ ਮੁਲਾਕਾਤ ਕਰਨ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ https://forms.gle/-kF2swdxe8HUy3mtM6 ਲਿੰਕ ਉਪਰ ਰਜਿਸਟਰ ਕਰ ਸਕਦੇ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਬਲਾਕ-ਡੀ ਮਿੰਨੀ ਸਕੱਤਰੇਤ ਦੇ ਦਫ਼ਤਰ ਆ ਕੇ ਮਿਲ ਸਕਦੇ ਹਨ।

ਇਸ ਦੌਰਾਨ ਪੁੱਜੇ ਨੌਜਵਾਨ ਲੜਕੇ ਤੇ ਲੜਕੀਆਂ ਨੇ ਇਸ ਪ੍ਰੋਗਰਾਮ ਵਿਚ ਭਾਗ ਲੈ ਕੇ ਕਾਫੀ ਉਤਸਾਹਿਤ ਮਹਿਸੂਸ ਕੀਤਾ ਤੇ ਕੈਰੀਅਰ ਤੇ ਰੁਜ਼ਗਾਰ ਦੇ ਮੌਕੇ ਸਬੰਧੀ ਆਪਣੇ ਸ਼ੰਕੇ ਦੂਰ ਕਰਨ ਲਈ ਸਵਾਲ ਜਵਾਬ ਕੀਤੇ।ਪ੍ਰੋਗਰਾਮ ਮੌਕੇ ਰੋਜ਼ਗਾਰ ਅਫ਼ਸਰ ਕੰਵਲ ਪੁਨੀਤ ਕੌਰ ਤੇ ਤੇਜਵਿੰਦਰ ਸਿੰਘ, ਡਿਪਟੀ ਸੀਈਓ ਸਤਿੰਦਰ ਸਿੰਘ ਤੇ ਕੈਰੀਅਰ ਕਾਉਂਸਲਰ ਰੂਪਸੀ ਪਾਹੂਜਾ ਵੀ ਮੌਜੂਦ ਸਨ।

 

Tags: Dr. Harjinder Singh Bedi , Additional Deputy Commissioner Rural Development , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD